Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਮੋਲਕ ਸਿੰਘ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ 35.42 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

Amolak Singh, Jaitu, AAP, Aam Aadmi Party, Aam Aadmi Party Punjab, AAP Punjab, Punjab Sikhya Kranti

5 Dariya News

5 Dariya News

5 Dariya News

ਜੈਤੋ , 21 May 2025

Last updated on: May 22, 2025, 12:44 IST

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਪੰਜਾਬ ਸਰਕਾਰ ਸਿੱਖਿਆ ਨੂੰ ਤਰਜੀਹ ਦੇ ਰਹੀ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। 

ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਸ.ਅਮੋਲਕ ਸਿੰਘ ਵੱਲੋਂ  ਸਰਕਾਰੀ ਪ੍ਰਇਮਰੀ ਸਕੂਲ ਰਾਮੂਵਾਲਾ  ਵਿਖੇ 09.11 ਲੱਖ ਦੀ ਲਾਗਤ ਨਾਲ ਕਮਰਾ ਅਤੇ ਸਪੋਰਟਸ ਟਰੈਕ ਆਦਿ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੱਤਾ ਵਿਖੇ 09.11 ਲੱਖ ਰੁਪਏ ਦੀ ਲਾਗਤ ਨਾਲ ਸਪੋਰਟਸ ਟਰੈਕ ਅਤੇ ਚਾਰਦਿਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤਾ ਵਿਖੇ 17.20 ਲੱਖ ਦੀ ਲਾਗਤ ਨਾਲ ਸਕੂਲ ਦੀ ਚਾਰਦਿਵਾਰੀ ਅਤੇ ਮਿਲਟਰੀ ਟਰੇਨਿੰਗ ਟਰੈਕ ਆਦਿ ਕੰਮਾਂ ਦਾ ਉਦਘਾਟਨ ਕੀਤਾ ਗਿਆ ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿਚ ਕਾਫ਼ੀ ਸੁਧਾਰ ਹੋਇਆ ਹੈ, ਜਿਸ ਕਾਰਨ ਇਨ੍ਹਾਂ ਸਕੂਲਾਂ ਵਿਚ ਦਾਖਲੇ ਲਈ ਮੁਕਾਬਲਾ ਵੀ ਵੱਧ ਰਿਹਾ ਹੈ।  ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕੋ ਇੱਕ ਅਜਿਹਾ ਮਾਧਿਅਮ ਹੈ ਜੋ ਵਿਅਕਤੀ ਨੂੰ ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦਾ ਹੈ ਅਤੇ ਉਸਨੂੰ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਸਿੱਖਿਆ ਉਹ ਹਥਿਆਰ ਹੈ ਜਿਸ ਨਾਲ ਅਸੀਂ ਦੁਨੀਆ ਬਦਲ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਹਰਸਿਮਰਨ ਮਲਹੋਤਰਾ, ਐਸ.ਐਮ.ਸੀ ਕੁਲਦੀਪ ਸਿੰਘ, ਸਰਪੰਚ ਰਾਜਪਾਲ ਸਿੰਘ, ਸਕੂਲ ਇੰਚਾਰਜ ਗੁਰਦਸ਼ਨ ਸਿੰਘ, ਮਾਸਟਰ ਮਨਦੀਪ ਸਿੰਘ, ਮਾਸਟਰ ਜਸਵਿੰਦਰ ਸਿੰਘ, ਕੁਆਰਡੀਨੇਟਰ ਜਸਵਿੰਦਰ ਸਿੰਘ ਬਰਗਾੜੀ, ਕੁਲਦੀਪ ਸਿੰਘ ਮੱਤਾ ਪ੍ਰਧਾਨ ਸਥਾਈ ਕਮੇਟੀ, ਬੌਬੀ ਬਰਾੜ ਆਪ ਆਗੂ, ਇਕਬਾਲ ਸਿੰਘ ਆਪ ਆਗੂ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD