Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਆਰੰਭੀ ਗਈ ਫ਼ੈਸਲਾਕੁਨ ਲੜਾਈ- ਡਾ. ਕਸ਼ਮੀਰ ਸਿੰਘ ਸੋਹਲ

ਪੰਜਾਬ ਸਰਕਾਰ ਨਸ਼ੇ ਤੋਂ ਪੀੜਤ ਲੋਕਾਂ ਦਾ ਕਰਵਾ ਰਹੀ ਹੈ ਮੁਫਤ ਇਲਾਜ-ਸ. ਸਰਵਨ ਸਿੰਘ ਧੁੰਨ

Dr Kashmir Singh Sohal, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਤਰਨ ਤਾਰਨ , 21 May 2025

Last updated on: May 22, 2025, 13:53 IST

ਪੰਜਾਬ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ। ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਛੀਨਾ ਬਿਧੀ ਚੰਦ, ਬੀੜ ਰਾਜਾ ਤੇਜਾ ਸਿੰਘ ਅਤੇ ਹਵੇਲੀਆ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੱਢੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਫ਼ੈਸਲਾਕੁਨ ਲੜਾਈ ਅਰੰਭੀ ਗਈ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ `ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਤਾਂ ਹੀ ਸਫਲ ਸਾਬਤ ਹੋ ਸਕਦੇ ਹਨ ਜੇਕਰ ਹਰੇਕ ਨਾਗਰਿਕ ਆਪਣਾ ਸਹਿਯੋਗ ਦੇਵੇ, ਕਿਉਂਕਿ ਨਸ਼ਿਆਂ ਦੀ ਭੈੜੀ ਲਾਹਨਤ ਦਾ ਖ਼ਾਤਮਾ ਸਾਰਿਆਂ ਦੇ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ।

ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਠੱਠਾ, ਘਰਿਆਲਾ ਦਾਸੂਵਾਲ ਅਤੇ ਘਰਿਆਲੀ ਅਰਾਈਆਂ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਹਰੇਕ ਵਿਅਕਤੀ ਆਪਣਾ ਵਡਮੁੱਲਾ ਯੋਗਦਾਨ ਪਾ ਸਕਦਾ ਹੈ। 

ਉਹਨਾਂ ਕਿਹਾ ਕਿ ਨਸ਼ੇ ਕਰਨ ਵਾਲਾ ਹੋਰਨਾਂ ਬਿਮਾਰੀਆਂ ਵਾਂਗ ਬਿਮਾਰੀ ਤੋਂ ਪੀੜਿਤ ਵਿਅਕਤੀ ਵਾਂਗ ਹੁੰਦਾ ਹੈ ਅਤੇ ਉਸਦਾ ਇਲਾਜ ਸੰਭਵ ਹੈ। ਪੰਜਾਬ ਸਰਕਾਰ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫਤ ਇਲਾਜ ਕਰਵਾ ਰਹੀ ਹੈ। ਇਸ ਮੌਕੇ ਸ. ਸਰਵਨ ਸਿੰਘ ਧੁੰਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡ ਵਿੱਚ ਕੋਈ ਨਸ਼ੇ ਵੇਚਦਾ ਹੈ ਤਾਂ ਉਸਦੀ ਸੂਚਨਾ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ੇ ਦੀ ਸਮਾਪਤੀ ਲਈ ਕੋਈ ਉਪਰਾਲਾ ਨਹੀਂ ਕੀਤਾ ਅਤੇ ਉਨਾਂ ਸਰਕਾਰਾਂ ਸਮੇਂ ਨਸ਼ਾ ਤਸਕਰਾਂ ਨੂੰ ਸਰਪਰਸਤੀ ਮਿਲਦੀ ਰਹੀ ਹੈ, ਪਰ ਹੁਣ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਵਿੱਡੀ ਗਈ ਹੈ ਅਤੇ ਇਸ ਦੇ ਸਾਰਥਕ ਨਤੀਜੇ ਵੀ ਨਿਕਲਣ ਲੱਗੇ ਹਨ। ਇਸ ਤੋਂ ਇਲਾਵਾ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਗੁਲਾਲੀਪੁਰ, ਸ਼ਹਿਬਾਜ਼ਪੁਰ ਖੁਰਦ ਅਤੇ ਸ਼ਹਿਬਾਜ਼ਪੁਰ ਵਿਖੇ “ਨਸ਼ਾ ਮੁਕਤੀ ਯਾਤਰਾ” ਵਿੱਚ ਸ਼ਾਮਲ ਹੋਣ ਉਪਰੰਤ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਵੀ ਪੂਰਨ ਸਮਰਥਨ ਮਿਲ ਰਿਹਾ ਹੈ। ਉਨਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ ਵਿੱਚ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਵਟਸ ਨੰਬਰ 9779-100-200 ਤੇ ਦਿੱਤੀ ਜਾਵੇ। 

ਉਨਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦਿਆਂ ਹੋਇਆਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। 

ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ।    

 

Tags: Dr Kashmir Singh Sohal , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD