Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਬਲਬੀਰ ਸਿੰਘ ਵੱਲੋਂ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ

ਵਿਲੇਜ ਡਿਫੈਂਸ ਕਮੇਟੀਆਂ ਪਿੰਡਾਂ 'ਚ ਨਸ਼ਾ ਕਰਨ ਵਾਲੇ ਤੇ ਵੇਚਣ ਵਾਲਿਆਂ 'ਤੇ ਰੱਖਣਗੀਆਂ ਬਾਜ ਅੱਖ : ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਨਾਭਾ/ਪਟਿਆਲਾ , 21 May 2025

Last updated on: May 22, 2025, 13:59 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਇੱਛੇਵਾਲ, ਰੋਹਟੀ ਬਸਤਾ ਤੇ ਰੋਹਟੀ ਮੌੜਾ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਇਸ ਲੜਾਈ 'ਚ ਹਰੇਕ ਪੰਜਾਬੀ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਨਸ਼ਿਆਂ ਖਿਲਾਫ਼ ਸੂਬੇ ਭਰ 'ਚ ਸ਼ੁਰੂ ਕੀਤੀ ਗਈ ਜੰਗ ਹੁਣ ਲੋਕ ਲਹਿਰ ਦਾ ਰੂਪ ਲੈ ਚੁੱਕੀ ਹੈ ਤੇ ਬਹੁਤ ਜਲਦੀ ਪੰਜਾਬ ਨਸ਼ਾ ਮੁਕਤ ਹੋਕੇ ਹੱਸਦਾ ਖੇਡਦਾ ਤੰਦਰੁਸਤ ਪੰਜਾਬ ਕਹਾਵੇਗਾ।

ਵੱਖ ਵੱਖ ਪਿੰਡਾਂ 'ਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਵੇਚਣ ਵਾਲਿਆਂ ਅਤੇ ਨਸ਼ਾ ਕਰਨ ਵਾਲਿਆਂ 'ਤੇ ਬਾਜ ਅੱਖ ਰੱਖਣ ਲਈ ਵਿਲੇਜ਼ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ ਜੋ ਪਿੰਡ ਦੀ ਨਸ਼ਿਆਂ ਸਬੰਧੀ ਸਾਰੀ ਰਿਪੋਰਟ ਦੇਣਗੀਆਂ। ਉਨ੍ਹਾਂਡ ਨੌਜਵਾਨਾਂ, ਔਰਤਾਂ, ਪੰਚਾਂ ਅਤੇ ਸਰਪੰਚਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਤਸਕਰਾਂ ਦੀ ਸ਼ਿਕਾਇਤ ਅਧਿਕਾਰੀਆਂ ਨੂੰ ਕਰਨ ਦਾ ਅਹਿਦ ਦਿਵਾਉਦਿਆਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਸਾਡੀ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਉਹ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰ ਦੇਣਗੇ ਅਤੇ ਪਹਿਲੇ ਦਿਨ ਤੋਂ ਹੀ ਇਹ ਕਾਰਵਾਈ ਸ਼ੁਰੂ ਕਰਦਿਆਂ ਪਹਿਲਾਂ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਵੱਡੀ  ਕਾਰਵਾਈ ਕੀਤੀ ਜਾ ਰਹੀ ਹੈ।

ਮੰਤਰੀ ਨੇ ਲੋਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਚਕਾਰ ਮਜ਼ਬੂਤ ਸਹਿਯੋਗ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਨਾਗਰਿਕਾਂ ਨੂੰ ਵਟਸਐਪ ਹੈਲਪਲਾਈਨ 97791-00200 ਰਾਹੀਂ ਗੁਪਤ ਰੂਪ ਵਿੱਚ ਨਸ਼ਿਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਉਤਸ਼ਾਹਿਤ ਕੀਤਾ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੀ ਘਰ ਵਿੱਚ ਜਾਂ ਗੁਆਂਢ ਵਿੱਚ ਕੋਈ ਨਸ਼ਾ ਕਰਦਾ ਹੈ ਤਾਂ ਉਸ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰ ਵਿੱਚ ਭੇਜਿਆ ਜਾਵੇ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਇਲਾਜ ਸਮੇਤ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ ਤਾਂ ਜੋ ਠੀਕ ਹੋਣ ਤੋਂ ਬਾਅਦ ਆਪਣੇ ਪਰਿਵਾਰ ਦਾ ਸਹਾਰਾ ਬਣ ਸਕਣ। ਡਾ. ਬਲਬੀਰ ਸਿੰਘ ਨੇ ਪਿਛਲੀ ਸਰਕਾਰਾਂ 'ਤੇ ਤਨਜ਼ ਕਸਦਿਆਂ ਕਿਹਾ ਕਿ ਅੱਜ ਤੋਂ 25 ਸਾਲ ਪਹਿਲਾਂ ਕਿਸੇ ਨੇ ਚਿੱਟੇ ਦਾ ਨਾਮ ਪੰਜਾਬ ਵਿੱਚ ਨਹੀਂ ਸੁਣਿਆ ਸੀ, ਪਰ ਪਿਛਲੀ ਸਰਕਾਰਾਂ ਦੀ ਸ਼ੈਅ 'ਤੇ ਅਜਿਹੇ ਨਸ਼ੇ ਪੰਜਾਬ ਵਿੱਚ ਆਏ, ਪਰ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ।

ਉਨ੍ਹਾਂ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਦਿਆਂ ਕਿਹਾ ਕਿ ਕੇਂਦਰ ਪੰਜਾਬ ਨਾਲ ਮਤਰੇਈ ਮਾਂ ਨਾਲੋਂ ਵੀ ਮਾੜਾ ਸਲੂਕ ਕਰ ਰਿਹਾ ਹੈ ਅਤੇ ਕਿਸੇ ਨਾਲ ਕਿਸੇ ਬਹਾਨੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨਸ਼ਿਆਂ ਦੇ ਮੁੱਦੇ 'ਤੇ ਕਿਹਾ ਕਿ ਜੇਕਰ ਕੇਂਦਰ ਪਾਕਿਸਤਾਨ ਤੋਂ ਡਰੋਨ ਰਾਹੀਂ ਹੁੰਦੇ ਹਮਲੇ ਰੋਕ ਸਕਦਾ ਹੈ ਤਾਂ ਫੇਰ ਉਹ ਡਰੋਨ ਰਾਹੀਂ ਪੰਜਾਬ ਨੂੰ ਬਰਬਾਦ ਕਰਨ ਲਈ ਭੇਜਿਆ ਜਾ ਰਿਹਾ ਨਸ਼ਾ ਕਿਉ ਨਹੀਂ ਬੰਦ ਕਰਵਾਉਂਦਾ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਪੰਜਾਬੀ ਅਣਖ ਨਾਲ ਜਿਊਂਣਾ ਜਾਣਦੇ ਹਨ, ਉਹ ਇਨ੍ਹਾਂ ਦੀਆਂ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਇਸ ਮੌਕੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੈ ਸਿੰਘ, ਨਸ਼ਾ ਮੁਕਤੀ ਮੋਰਚੇ ਦੇ ਕੁਆਰਡੀਨੇਟਰ ਜਗਦੀਪ ਜੱਗਾ, ਜ਼ਿਲ੍ਹਾ ਕੁਆਰਡੀਨੇਟਰ ਯਾਦਵਿੰਦਰ ਗੋਲਡੀ, ਪਟਿਆਲਾ ਦਿਹਾਤੀ ਕੁਆਰਡੀਨੇਟਰ ਹਰਪਾਲ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD