Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰੇਕ ਨੋਜਵਾਨ ਇਸ ਅੰਦੋਲਨ ਨਾਲ ਜੁੜੇ - ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਬਹਿਲੂਵਾਲ, ਵਡਾਲਾ ਗ੍ਰੰਥੀਆਂ ਤੇ ਚਾਹਗਿੱਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਨ ਸਭਾਵਾਂ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਟਾਲਾ , 21 May 2025

Last updated on: May 22, 2025, 15:30 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜਿੱਥੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵਲੋਂ ਨਸ਼ਾ ਮੁਕਤੀ ਯਾਤਰਾ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਤਹਿਤ ਉਨਾਂ ਵਲੋਂ ਪਿੰਡ ਬਹਿਲੂਵਾਲ, ਵਡਾਲਾ ਗ੍ਰੰਥੀਆਂ ਤੇ ਚਾਹਗਿੱਲ ਵਿਖੇ ਜਨ ਸਭਾਵਾਂ ਕੀਤੀਆਂ ਗਈਆਂ ਤੇ ਪਿੰਡ ਵਾਸੀਆਂ ਨੂੰ ਨਸ਼ੇ ਖਿਲਾਫ ਇੱਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ।

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਨੂੰ ਪਾਰਟੀਬਾਜੀ ਤੋ ਉਪਰ ਉਠ ਕੇ ਆਪਣੇ ਪਿੰਡ, ਕਸਬੇ, ਸ਼ਹਿਰ ਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਨਸ਼ਾ ਇਕ ਗੰਭੀਰ ਬਿਮਾਰੀ ਹੈ ਜੋ ਸਾਡੇ ਨੋਜਵਾਨਾਂ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਇਸ ਬਿਮਾਰੀ ਤੋ ਛੁਟਕਾਰਾ ਤਾਂ ਹੀ ਮਿਲ ਸਕਦਾ ਹੈ ਜੇਕਰ ਅਸੀਂ ਸਾਰੇ ਇਕਜੁੱਟ ਹੋ ਕੇ ਨਸ਼ਿਆਂ ਦਾ ਡਟਕੇ ਮੁਕਾਬਲਾ ਕਰੀਏ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਉਨਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਭਵਿੱਖ ਦੀ ਲੜਾਈ ਹੈ ਅਤੇ ਸਾਨੂੰ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਜਾਗਰੂਕ ਹੋਣਾ ਪਵੇਗਾ

ਉਨਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਇਸ ਜਨ ਅੰਦੋਲਨ ਦਾ ਹਿੱਸਾ ਬਣਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਇੱਕ ਨਵਾਂ ਰਸਤਾ ਦਿਖਾ ਰਹੀ ਹੈ ਜੋ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਨਸ਼ਿਆਂ ਦੀ ਸਪਲਾਈ ਨੂੰ ਤੋੜਿਆ ਗਿਆ ਹੈ।  ਉਨ੍ਹਾਂ ਕਿਹਾ ਕੀ  ਸਰਕਾਰ ਵੱਲੋਂ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਵੀ ਪੂਰਨ ਸਮਰਥਨ ਮਿਲ ਰਿਹਾ ਹੈ।

ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਨਾਇਬ ਤਹਿਸੀਲਦਾਰ ਨਿਤਿਨ ਸਹੋਤਾ, ਬੀ.ਡੀ.ਪੀ.ਓ ਬਲਜੀਤ ਸਿੰਘ, ਮਨਜੀਤ ਸਿੰਘ ਕੁਆਰਡੀਨੇਟਰ ਬਟਾਲਾ, ਸ਼ਰਨਜੀਤ ਸਿੰਘ ਸੈਕਰਟਰੀ, ਸਰਪੰਚ ਜੋਗਾ ਸਿੰਘ, ਸਰਪੰਚ ਗੁਰਮੁੱਖ ਸਿੰਘ, ਸਰਪੰਚ ਕਰਨੈਲ ਸਿੰਘ, ਸਰਪੰਚ ਜਗਤਾਰ ਸਿੰਘ, ਸਰਪੰਚ ਸਰਬਜੀਤ ਸਿੰਘ ਸਾਬਾ, ਵਾਸ਼ੂਦੇਵ ਸ਼ਰਮਾ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ ਸਮੇਤ ਪਿੰਡ ਦੇ ਮੋਹਤਬਰ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਮੋਜੂਦ ਸਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD