Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਪਾਂਸਰਸ਼ਿਪ ਸਕੀਮ ਅਧੀਨ ਜ਼ਿਲ੍ਹੇ ਵਿੱਚ 585 ਬੱਚਿਆਂ ਨੂੰ ਦਿੱਤਾ ਜਾ ਰਿਹੈ 4000 ਰੁਪਏ ਪ੍ਰਤੀ ਮਹੀਨਾ ਦਾ ਵਿੱਤੀ ਲਾਭ : ਡਾ. ਸੋਨਾ ਥਿੰਦ

ਸਪਾਂਸਰਸ਼ਿਪ ਸਕੀਮ ਦਾ ਲਾਭ ਦੇਣ ਵਿੱਚ ਫ਼ਤਹਿਗੜ੍ਹ ਸਾਹਿਬ, ਪੰਜਾਬ ਵਿੱਚੋ ਦੂਜੇ ਸਥਾਨ ' ਤੇ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 May 2025

Last updated on: May 22, 2025, 15:40 IST

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਨੇ ਪ੍ਰਾਪਤ ਹੋਈਆਂ ਪ੍ਰਤੀ ਬੇਨਤੀਆਂ ਵਿੱਚੋ ਯੋਗ ਪਾਏ ਗਏ 89 ਕੇਸਾਂ ਵਿੱਚ ਮਾਸਿਕ 4 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਹੈ। ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਪ੍ਰਵਾਨ ਹੋਏ ਇਨ੍ਹਾਂ ਨਵੇਂ ਕੇਸਾਂ ਨਾਲ ਜ਼ਿਲ੍ਹੇ ਵਿੱਚ ਇਹ ਲਾਭ ਪ੍ਰਾਪਤ ਕਰਨ ਵਾਲਿਆਂ ਦੀ ਕੁਲ ਗਿਣਤੀ 585 ਹੋ ਗਈ ਹੈ ਅਤੇ ਪੂਰੇ ਸੂਬੇ ਵਿੱਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਸ ਪੱਖੋਂ ਦੂਜੇ ਸਥਾਨ ਉੱਤੇ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ 18 ਸਾਲ ਤੱਕ ਦੀ ਉਮਰ ਦੇ ਉਨ੍ਹਾਂ  ਬੱਚਿਆਂ ਨੂੰ  ਮਿਲਦਾ ਹੈ ਜਿਨ੍ਹਾ ਦੀ ਮਾਤਾ ਵਿਧਵਾ ਜਾਂ ਤਲਾਕਸ਼ੁਦਾ ਹੋਵੇ, ਜਿਨ੍ਹਾਂ ਦੇ ਮਾਤਾ-ਪਿਤਾ ਜਾਨਲੇਵਾ ਜਾਂ ਖਤਰਨਾਕ ਬਿਮਾਰੀ ਦਾ ਸ਼ਿਕਾਰ ਹੋਣ ਜਾਂ ਮਾਤਾ-ਪਿਤਾ ਸਰੀਰਕ ਤੌਰ 'ਤੇ ਬੱਚੇ ਦੀ ਦੇਖਭਾਲ ਕਰਨ ਵਿੱਚ ਅਸਮੱਰਥ ਹੋਣ ਜਾਂ ਫਿਰ ਮਾਤਾ-ਪਿਤਾ ਜੇਲ੍ਹ ਵਿੱਚ ਹੋਣ ਜਾਂ ਜੇ.ਜੇ.ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇ ਕਿ ਬੇਘਰ, ਕੁਦਰਤੀ ਆਫਤ ਦਾ ਸ਼ਿਕਾਰ, ਬਾਲ ਮਜਦੂਰੀ, ਭਿੱਖਿਆ, ਬਾਲ ਵਿਆਹ ਦਾ ਸ਼ਿਕਾਰ ਜਾਂ ਉਹ ਬੱਚੇ, ਜੋ ਸੜਕ 'ਤੇ ਰਹਿ ਰਹੇ ਹੋਣ। 

ਉਹਨਾਂ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਸੋਸ਼ਣ ਦਾ ਸ਼ਿਕਾਰ ਹੋਣ ਵਾਲੇ ਬੱਚੇ, ਐਚ.ਆਈ.ਵੀ ਏਡਜ਼ ਨਾਲ ਪ੍ਰਭਾਵਿਤ ਬੱਚੇ, ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਮੀਟਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਸਪਾਂਸਰਸ਼ਿਪ ਸਕੀਮ ਦੀ ਗਾਈਡਲਾਈਨਜ਼ ਅਨੁਸਾਰ ਪਰਿਵਾਰ ਦੀ ਸਾਲਾਨਾ ਆਮਦਨ ਪੇਂਡੁ ਖੇਤਰ ਵਿੱਚ 72000 ਰੁਪਏ ਤੋ ਘੱਟ ਅਤੇ ਸ਼ਹਿਰੀ ਖੇਤਰ ਵਿੱਚ 96000 ਰੁਪਏ ਤੋਂ ਘੱਟ ਹੋਣੀ ਚਾਹਿਦੀ ਹੈ।

ਇਸ ਮੌਕੇ ਚੇਅਰਮੈਨ ਬਾਲ ਭਲਾਈ ਕਮੇਟੀ ਅਨਿਲ ਗੁਪਤਾ, ਸੁਰੱਖਿਆ ਅਫਸਰ ਨੇਹਾ ਸਿੰਗਲਾ, ਸਮਾਜ ਸੇਵਿਕਾ ਰਜਨੀ ਬਾਲਾ ਵੀ ਮੌਜੂਦ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD