ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਨੂੰ ਅੱਗੇ ਵਧਾਉਂਦਿਆਂ, ਉਨਾਂ ਵਲੋਂ ਸਾਸਤਰੀ ਨਗਰ ਵਿੱਚ ਪੈਂਦੇ ਪਾਰਕਿੰਗ ਏਰੀਏ ਦੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਯਸ਼ਪਾਲ ਚੌਹਾਨ, ਚੇਅਰਮੈਨ ਨਗਰ ਸੁਧਾਰ ਟਰੱਸਟ ਬਟਾਲਾ, ਐਕਸੀਅਨ ਬਿਕਰਮ ਸਿੰਘ ਸਮੇਤ ਸਾਸਟਰੀ ਨਗਰ ਮਾਰਕਿਟ ਦੇ ਦੁਕਾਨਦਾਰ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਬਟਾਲਾ ਵਲੋਂ ਸਾਸਤਰੀ ਨਗਰ ਦੇ ਮਾਰਕਿਟ ਦੇ ਦੁਕਾਨਦਾਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਦੁਕਾਨਦਾਰਾਂ ਨੂੰ ਬਰਸਾਤਾਂ ਦੋ ਮੌਸਮ ਵਿੱਚ ਪਾਣੀ ਨਾ ਖੜ੍ਹਨ ਸਮੇਤ ਮਿੱਟੀ-ਘੱਟੇ ਤੋਂ ਵੱਡੀ ਨਿਜਾਤ ਮਿਲੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦੀ 24 ਘੰਟੇ ਹਮੇਸ਼ਾ ਇਹੀ ਕੋਸ਼ਿਸ ਰਹਿੰਦੀ ਹੈ ਕਿ ਬਟਾਲਾ ਵਾਸੀਆਂ ਲਈ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਉਨਾਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਬਟਾਲਾ ਸ਼ਹਿਰ ਨੂੰ ਰਵਾਇਤੀ ਪਾਰਟੀਆਂ ਵਲੋਂ ਵਿਕਾਸ ਪੱਖੋ ਅਣਗੋਲਿਆਂ ਕਰਕੇ ਰੱਖਿਆ ਗਿਆ ਸੀ। ਪਰ ਜਦੋ ਦਾ ਲੋਕਾਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕੇ ਦਿੱਤਾ ਹੈ, ਉਹ ਦਿਨ ਰਾਤ ਬਟਾਲਾ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਹਨ ਅਤੇ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜ ਨਜ਼ਰ ਆ ਰਹੇ ਹਨ।
ਉੁਨਾਂ ਦੁਹਰਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਹਰੇਕ ਵਾਰਡ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਯਸ਼ਪਾਲ ਚੌਹਾਨ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਇੰਪਰੂਵਮੈਂਟ ਟਰੱਸਟ ਬਟਾਲਾ ਵਚਨਬੱਧ ਹੈ ਅਤੇ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।
ਇਸ ਮੌਕੇ ਸਾਸਤਰੀ ਨਗਰ ਦੇ ਲੋਕਾਂ ਤੇ ਮਾਰਕਿਟ ਦੇ ਦੁਕਾਨਦਾਰਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਥੇ ਵਿਕਾਸ ਕਾਰਜ ਹੋਣ ਨਾਲ ਬਹੁਤ ਰਾਹਤ ਮਿਲੇਗੀ। ਉਨਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਲਗਾਤਾਰ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਕਰਵਾਉਣ ਸਮੇਤ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜੋ ਵਧਾਈ ਦੇ ਪਾਤਰ ਹਨ।