Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਿੱਖਿਆ ਕ੍ਰਾਂਤੀ ਤਹਿਤ ਗਦਾਪੁਰ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਲੋਕ ਅਰਪਿਤ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਰਾਜਪੁਰਾ/ਘਨੌਰ/ਪਟਿਆਲਾ , 21 May 2025

Last updated on: May 22, 2025, 16:05 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਗਦਾਪੁਰ ਬਲਾਕ ਡਾਹਰੀਆਂ ਜ਼ਿਲ੍ਹਾ ਪਟਿਆਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਨੂੰ ਹਲਕੇ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਲੋਕ ਅਰਪਿਤ ਕੀਤਾ। ਇਸ ਉਦੇਸ਼ ਹੇਠ ਆਯੋਜਿਤ ਉਦਘਾਟਨ ਸਮਾਰੋਹ ਦੌਰਾਨ ਵਿਧਾਇਕ ਗੁਰਲਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀ ਪ੍ਰਗਤੀ ਅਤੇ ਨਵੀਨਤਮ ਕਦਮਾਂ ਦਾ ਜ਼ਿਕਰ ਕੀਤਾ। 

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਦਾ ਮਾਹੌਲ ਉਪਲਬਧ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਮਨਮੋਹਕ ਸੱਭਿਆਚਾਰਕ ਪ੍ਰੋਗਰਾਮਾਂ ਨਾਲ ਹੋਈ। 

ਇਸ ਮੌਕੇ ਸਕੂਲ ਮੁਖੀ ਮਮਤਾ ਰਾਣੀ ਅਤੇ ਸਟਾਫ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਦਾ ਗੁਲਦਸਤਿਆਂ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਸ ਤਹਿਤ ਨਵੇਂ ਬਣੇ ਸਮਾਰਟ ਕਲਾਸਰੂਮ, ਚਾਰਦੀਵਾਰੀ, ਸਾਇੰਸ ਲੈਬ ਅਤੇ ਵਾਲੀਬਾਲ ਗ੍ਰਾਉਂਡ ਨੂੰ ਲੋਕ ਅਰਪਣ ਕੀਤਾ ਗਿਆ। 

ਮਾਪਿਆਂ ਨੂੰ ਇਨ੍ਹਾਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਿੱਖਿਆ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਵੀ ਉਜਾਗਰ ਕੀਤਾ ਗਿਆ। ਦੌਲਤ ਰਾਮ ਹਲਕਾ ਸਿੱਖਿਆ ਕੋਆਰਡੀਨੇਟਰ ਵਿਭਾਗ ਨੇ ਦੱਸਿਆ ਕਿ ਵਿਧਾਇਕ ਗੁਰਲਾਲ ਘਨੌਰ ਨੇ ਬੋਰਡ ਦੀਆਂ ਜਮਾਤਾਂ ਪੰਜਵੀਂ, ਅੱਠਵੀਂ ਅਤੇ ਦਸਵੀਂ  ਜਮਾਤ ਵਿੱਚ ਸ਼ਾਨਦਾਰ ਨਤੀਜੇ ਲਿਆਉਣ ਵਾਲੇ ਵਿਦਿਆਰਥੀਆਂ ਦੀ ਖਾਸ ਤੌਰ 'ਤੇ ਹੌਂਸਲਾ ਅਫਜ਼ਾਈ ਕੀਤੀ।

ਇਸ ਮੌਕੇ ਡਿਪਟੀ ਬੀ.ਐਨ.ਓ., ਬੀ.ਪੀ.ਈ.ਓ. ਸੁਰਜੀਤ ਸਿੰਘ, ਹਿੰਮਤ ਸਿੰਘ, ਮੋਨਿਕਾ ਰਾਣੀ, ਕੁਲਵਿੰਦਰ ਸਿੰਘ, ਸੈਂਟਰ ਹੈੱਡ ਟੀਚਰ, ਬੀ.ਆਰ.ਸੀ., ਸਰਪੰਚ, ਪੰਚ, ਮਿਊਂਸੀਪਲ ਕੌਂਸਲਰ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਅਧਿਆਪਕ, ਸਮਾਜ ਸੇਵੀ ਅਤੇ ਇਲਾਕੇ ਦੇ ਹੋਰ ਵਧੀਕ ਪਤਵੰਤੇ ਸੱਜਣ ਵੀ ਹਾਜ਼ਰ ਰਹੇ। ਸਮਾਰੋਹ ਦਾ ਸਮਾਪਨ ਸਿੱਖਿਆ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਇੱਕ ਨਵੇਂ ਯੁਗ ਦੀ ਸ਼ੁਰੂਆਤ ਵਜੋਂ ਕੀਤਾ ਗਿਆ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD