Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦੀ ਇੱਕਜੁਟਤਾ ਦੇ ਨਿਕਲਣਗੇ ਸਾਰਥਕ ਸਿੱਟੇ-ਡਾ. ਅਮਨਦੀਪ ਕੌਰ ਅਰੋੜਾ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡਾਂ ਦੇ ਲੋਕਾਂ ਨੂੰ ਨਸ਼ਾ ਮੁਕਤੀ ਯਾਤਰਾ ਅਧੀਨ ਕੀਤਾ ਜਾਗਰੂਕ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਗਾ , 22 May 2025

Last updated on: May 23, 2025, 11:14 IST

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਮੋਗਾ ਹਲਕੇ ਦੇ ਵਾਰਡ ਨੰਬਰ 50, ਕੋਕਰੀ ਹੇਰਾਂ, ਧੱਲੇਕੇ, ਕੋਕਰੀ ਕਲਾਂ, ਰੱਤੀਆਂ, ਕੋਕਰੀ ਫੂਲਾ ਸਿੰਘ ਵਿਚ ਲੋਕਾਂ ਨੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ।ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮੱਦਦ ਮਿਲ ਰਹੀ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ । ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। 

ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸਹਿ ਨਹੀਂ ਹੈ। ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾ ਨੂੰ ਪੂਰੀ ਖੁੱਲ੍ਹ ਦਿੱਤੀ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕਿਸੇ ਵੀ ਪਰਿਵਾਰ ਨਾਲ ਸਬੰਧ ਰੱਖਦਾ ਹੋਵੇ ਉਸਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।ਨਸ਼ਾ ਮੁਕਤੀ ਯਾਤਰਾ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੇ ਲੋਕ ਹੁਣ ਆਪਣੇ ਸ਼ਹਿਰ,ਪਿੰਡ ਨੂੰ ਨਸ਼ਾ ਮੁਕਤ ਬਣਾਉਨ ਲਈ ਇਕਜੁੱਟ ਹੋ ਚੁੱਕੇ ਹਨ। 

ਉਹਨਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦੀ ਇੱਕਜੁਟਤਾ ਦੇ ਸਾਰਥਕ ਸਿੱਟੇ ਨਿਕਲਣਗੇ। ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਉਹਨਾ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ।  

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD