Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਫਿਰੋਜ਼ਪੁਰ ਵਿੱਚ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 22 May 2025

Last updated on: May 23, 2025, 11:21 IST

ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਾਰਕੋ-ਹਵਾਲਾ ਗਠਜੋੜ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਵਿਅਕਤੀਆਂ, ਨੂੰ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਡਰੱਗ-ਹਵਾਲਾ ਮਨੀ ਸਮੇਤ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਕੁਮਾਰ ਉਰਫ਼ ਘੰਨੀ (22), ਰੋਹਿਤ ਭੱਟੀ (24), ਅਤੇ ਆਕਾਸ਼ਦੀਪ ਉਰਫ਼ ਆਕਾਸ਼ (24)- ਸਾਰੇ ਵਾਸੀ ਫਿਰੋਜ਼ਪੁਰ ਦੇ ਬੁੱਕਣ ਖਾਨ ਵਾਲਾ, ਵਜੋਂ ਹੋਈ ਹੈ।  ਦੋਸ਼ੀ ਕਰਨ ਕੁਮਾਰ ਅਤੇ ਆਕਾਸ਼ਦੀਪ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਅਪਰਾਧਿਕ ਮਾਮਲੇ ਦਰਜ ਹਨ। ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਅਰਟੀਗਾ ਕਾਰ, ਜਿਸਦਾ ਰਜਿਸਟਰੇਸ਼ਨ ਨੰਬਰ ਪੀਬੀ-01-ਐਫ-1618 ਸੀ, ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਥਾਣਾ ਘੱਲ ਖੁਰਦ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਹਰਮਨਬੀਰ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਖ਼ਤ ਨਿਗਰਾਨੀ ਅਤੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜੋਧੀਆ ਨਹਿਰਾ ਪੁਲ ਦੇ ਨੇੜਿਓਂ  ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੀ ਕਾਰ ਵਿੱਚੋਂ 2.07 ਕਿਲੋ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਕਰਨ ਦੇ ਖੁਲਾਸੇ ਤੋਂ ਬਾਅਦ, ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੀ ਰਿਖੀ ਕਲੋਨੀ ਵਿਖੇ ਸਥਿਤ ਉਸ ਦੇ ਕਿਰਾਏ ਦੇ ਮਕਾਨ ਵਿੱਚ ਟਾਇਲਟ ਸੀਟ ਦੇ ਪਿੱਛੇ ਛੁਪਾਈ ਗਈ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਉਨ੍ਹਾਂ ਦੀ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਸੰਕੇਤ ਮਿਲਦਾ ਹੈ, ਜਿਸ ਵਿੱਚ ਪਾਕਿਸਤਾਨ-ਅਧਾਰਤ ਸੰਚਾਲਕਾਂ ਨਾਲ ਸਬੰਧ ਹੋਣ ਦਾ ਸ਼ੱਕ ਹੈ, ਜੋ ਡਿਲੀਵਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ। 

ਉਨ੍ਹਾਂ ਅੱਗੇ ਕਿਹਾ, ‘‘ਜ਼ਬਤ ਕੀਤੀ ਗਈ ਖੇਪ ਪੰਜਾਬ ਭਰ ਵਿੱਚ ਵੰਡੀ ਜਾਣੀ ਸੀ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ,’’।ਇਸ ਸਬੰਧੀ ਥਾਣਾ ਘੱਲ ਖੁਰਦ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 59 ਮਿਤੀ 21-05-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD