Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਲੋਕਾਂ ਦੇ ਸਮਰਥਨ ਨਾਲ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ-ਡਾ. ਕਸ਼ਮੀਰ ਸਿੰਘ ਸੋਹਲ

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ, ਨੌਜਵਾਨ ਪੀੜ੍ਹੀ ਨੂੰ ਖ਼ਰਾਬ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ-ਸ. ਸਰਵਨ ਸਿੰਘ ਧੁੰਨ

Dr Kashmir Singh Sohal, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਤਰਨ ਤਾਰਨ , 22 May 2025

Last updated on: May 23, 2025, 11:29 IST

ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।

ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਸ਼ੋਹਲ ਸੈਨ ਭਗਤ, ਸੋਹਲ ਅਤੇ ਪਿੰਡ ਠੱਠਾ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੱਢੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਸੋਹਲ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਦਾ ਹੁਣ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸਾਥ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਸਹਿਯੋਗ ਸਦਕਾ ਪੁਲਿਸ ਨੇ ਕਈ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਤੋਂ ਇਲਾਵਾ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਉੱਪਰ ਬੁਲਡੋਜ਼ਰ ਫੇਰ ਕੇ ਨਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਇਹ ਮੁਹਿੰਮ ਲੋਕਾਂ ਦੇ ਸਮਰਥਨ ਨਾਲ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ।ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਨਾਰਲੀ, ਅਮੀਸ਼ਾਹ ਅਤੇ ਖਾਲੜਾ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਖ਼ਰਾਬ ਕਰਨ ਵਾਲੇ ਇਨ੍ਹਾਂ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਨਸ਼ੇ ਦੀ ਬੁਰੀ ਆਦਤ ਵਿੱਚ ਫਸੇ ਲੋਕਾਂ ਨੂੰ ਮੁੜ ਤੋਂ ਸਮਾਜ ਦਾ ਜ਼ਿੰਮੇਵਾਰ ਹਿੱਸਾ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਮੁਫ਼ਤ ਇਲਾਜ ਲਈ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਆਪਣੇ ਜ਼ਿਲ੍ਹੇ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਹਰ ਵਿਅਕਤੀ ਨੂੰ ਸਹਿਯੋਗ ਕਰਨ ਦਾ ਸੱਦਾ ਦਿੱਤਾ।

ਇਸ ਤੋਂ ਇਲਾਵਾ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਮੰਮਣਕੇ, ਮੰਮਣਕੇ ਖੁਰਦ, ਡਿਆਲ ਰਾਜਪੂਤਾਂ ਅਤੇ ਮਾਣੋਚਾਹਲ ਵਿਖੇ “ਨਸ਼ਾ ਮੁਕਤੀ ਯਾਤਰਾ” ਵਿੱਚ ਸ਼ਾਮਲ ਹੋਣ ਉਪਰੰਤ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ।ਇਸ ਮੌਕੇ ਪਿੰਡ ਪੱਧਰੀ ਸੁਰੱਖਿਆ ਕਮੇਟੀ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਲੋਕਾਂ ਦੇ ਜੋਸ਼ ਨੂੰ ਦੇਖਣ ਤੋਂ ਪਤਾ ਲੱਗਦਾ ਹੈ ਕਿ ਉਹ ਦਿਨ ਦੂਰ ਨਹੀਂ ਜਦੋਂ ਜਲਦ ਹੀ ਸੂਬਾ ਨਸ਼ਾ ਮੁਕਤ ਹੋ ਜਾਵੇਗਾ। 

ਲੋਕਾਂ ਦੇ ਸਹਿਯੋਗ ਸਦਕਾ ਰਾਜ ਨੂੰ ਨਸ਼ਾ ਤਸਕਰਾਂ ਅਤੇ ਨਸ਼ੇ ਤੋਂ ਮੁਕਤ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਭ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ।ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ, ਉਸਨੂੰ ਪੂਰੀ ਸਹਾਇਤਾ ਦਿੱਤੀ ਜਾਵੇਗੀ ਅਤੇ ਨਸ਼ਾ ਛੁਡਾਉ ਕੇਂਦਰ ਵਿਚ ਦਾਖ਼ਲ ਵੀ ਕਰਾਇਆ ਜਾਵੇਗਾ।ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਆਸ-ਪਾਸ ਨਸ਼ਾ ਵੇਚਣ ਦੀ ਜਾਣਕਾਰੀ ਮਿਲਦੀ ਹੈ, ਤਾਂ ਓਹ ਇਸਦੀ ਸੂਚਨਾ ਪੁਲਿਸ ਨੂੰ ਦੇਵੇ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।    

 

Tags: Dr Kashmir Singh Sohal , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD