Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ੇ ਖਾਣੇ ਤੇ ਵੇਚਣੇ ਛੱਡ ਦਿਓ, ਨਹੀਂ ਤਾਂ ਕਸੂਤੇ ਫਸੋਂਗੇ : ਸਰਵਜੀਤ ਕੌਰ ਮਾਣੂੰਕੇ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਬੀਬੀ ਮਾਣੂੰਕੇ ਵੱਲੋਂ ਮਲਕ, ਚੀਮਨਾਂ ਤੇ ਬਰਸਾਲਾਂ 'ਚ ਜਲਸੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਜਗਰਾਉਂ , 22 May 2025

Last updated on: May 23, 2025, 11:31 IST

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਨੌਜੁਆਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਹਲਕੇ ਦੇ ਪਿੰਡ ਮਲਕ, ਚੀਮਨਾਂ ਅਤੇ ਬਰਸਾਲਾਂ ਵਿੱਚ ਨਗਰ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ ਅਤੇ ਚਿੱਟੇ ਵਰਗੇ ਮਾਰੂ ਨਸ਼ਿਆਂ ਨੂੰ ਰੋਕਣ ਲਈ ਜਲਸੇ ਕੀਤੇ। 

ਇਹਨਾਂ ਪਿੰਡਾਂ ਦੇ ਰੱਖੇ ਗਏ ਵੱਖ-ਵੱਖ ਸਮਾਗਮਾਂ ਦੌਰਾਨ ਨਸ਼ਾ ਤਸਕਰਾਂ ਨੂੰ ਤਾੜਨਾਂ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ 'ਸਮਗਲਰੋ ਕਿੱਥੇ ਤੱਕ ਭੱਜੋਂਗੇ, ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੇ ਪੂਰੇ ਪੰਜਾਬ ਵਿੱਚ ਜ਼ਾਲ ਵਿਛਾਏ ਹੋਏ ਨੇ', ਇਸ ਲਈ 'ਨਸ਼ੇ ਵੇਚਣੇ ਛੱਡ ਦਿਓ, ਨਹੀਂ ਤਾਂ ਕਸੂਤੇ ਫਸੋਂਗੇ।' ਉਹਨਾਂ ਆਖਿਆ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਚਿੱਟੇ ਨਸ਼ੇ ਕਾਰਨ ਲੋਕਾਂ ਦੇ ਧੀਆਂ-ਪੁੱਤ ਨਿਪੁੰਸਕ ਹੋ ਰਹੇ ਹਨ ਅਤੇ ਵਿਆਹਾਂ ਤੋਂ ਬਾਅਦ ਕਈ-ਕਈ ਸਾਲ ਬੱਚੇ ਨਹੀਂ ਹੁੰਦੇ ਅਤੇ ਬਾਅਦ ਵਿੱਚ ਤਲਾਕ ਹੋ ਜਾਂਦੇ ਹਨ ਅਤੇ ਘਰ ਤਬਾਹ ਹੋ ਰਹੇ ਹਨ। 

ਉਹਨਾਂ ਕਿਹਾ ਕਿ ਕੋਈ ਵੀ ਮਾਂ-ਬਾਪ ਨਹੀਂ ਚਾਹੁੰਦਾ ਕਿ ਉਹਨਾਂ ਦਾ ਧੀ-ਪੁੱਤ ਕੋਈ ਨਸ਼ਾ ਕਰੇ, ਪਰੰਤੂ ਪੁਰਾਣੀਆਂ ਸਰਕਾਰਾਂ ਦੀ ਛਤਰ ਛਾਇਆ ਹੇਠ ਚਿੱਟੇ ਨਸ਼ੇ ਨੇ ਪੈਰ ਪਸਾਰੇ ਅਤੇ ਲੋਕਾਂ ਦੇ ਘਰ ਉਜਾੜ ਦਿੱਤੇ। ਬੀਬੀ ਮਾਣੂੰਕੇ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਲੋਕੋ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਤੁਹਾਡੇ ਧੀਆਂ-ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਈ ਹੈ, ਇਸ ਲਈ ਆਓ ਸਾਰੇ ਸਰਕਾਰ ਦਾ ਸਾਥ ਦੇ ਕੇ ਨਸ਼ਿਆਂ ਦੇ ਕੋਹੜ ਨੂੰ ਜੜ ਤੋਂ ਖਤਮ ਕਰੀਏ। 

ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਜੇਕਰ ਕੋਈ ਸਰਪੰਚ, ਪੰਚਾਇਤ ਮੈਂਬਰ ਜਾਂ ਨੰਬਰਦਾਰ ਕਿਸੇ ਵੀ ਚਿੱਟੇ ਦੇ ਸਮੱਗਲਰ ਜਾਂ ਨਸ਼ੇੜੀ ਦੀ ਸਹਾਇਤਾ ਲਈ ਸਿਫਾਰਸ਼ ਕਰਕੇ ਜਾਂ ਸਾਥ ਦੇਵੇਗਾ ਤਾਂ ਉਸ ਵਿਰੁੱਧ ਵੀ ਸਖਤ ਕਾਰਵਾਈ ਹੋ ਸਕਦੀ ਹੈ ਅਤੇ ਉਸ ਵਿਰੁੱਧ ਪਿੰਡਾਂ ਵਿੱਚ ਇਕੱਠ ਕਰਕੇ ਵਿਰੋਧ ਦਾ ਮਤਾ ਪਾਇਆ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਡੀ.ਐਸ.ਪੀ.ਜਗਰਾਉਂ ਜਸਯੋਤ ਸਿੰਘ, ਐਸ.ਐਚ.ਓ.ਸਦਰ ਜਗਰਾਉਂ ਸੁਰਜੀਤ ਸਿੰਘ, ਕੋਆਰਡੀਨੇਟਰ ਵਿਕਰਮਜੀਤ ਸਿੰਘ 'ਵਿੱਕੀ ਥਿੰਦ', ਸਿੱਖਿਆ ਕੋਆਰਡੀਨੇਟਰ ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਯੂਥ ਪ੍ਰਧਾਨ ਸਤਿੰਦਰ ਸਿੰਘ ਗਾਲਿਬ ਆਦਿ ਵੀ ਨੇ ਵੀ ਲੋਕਾਂ ਨੂੰ ਮਾਰੂ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮਿੰਦਰ ਸਿੰਘ, ਜਤਿੰਦਰ ਸਿੰਘ ਸਹੋਤਾ, ਜਸਵੀਰ ਸਿੰਘ ਏ.ਪੀ.ਓ., ਸਰਪੰਚ ਹਰਦੀਪ ਸਿੰਘ ਬਰਸਾਲ, ਸਰਪੰਚ ਜਗਤਾਰ ਸਿੰਘ ਰਸੂਲਪੁਰ, ਸਰਪੰਚ ਸੁਖਵਿੰਦਰ ਸਿੰਘ ਬਿੱਲੂ ਮਲਕ, ਜਗਤਾਰ ਸਿੰਘ ਪੱਤੀ ਲੰਮੇ, ਬੂਟਾ ਸਿੰਘ ਢਿੱਲੋਂ, ਤਰਲੋਚਨ ਸਿੰਘ ਢਿੱਲੋਂ, ਮਾ.ਲਾਭ ਸਿੰਘ, ਕੁਲਵੰਤ ਸਿੰਘ ਸਾਬਕਾ ਪੰਚ, ਕਲਵੰਤ ਸਿੰਘ ਮਲਕ, ਸੁੱਖ ਪ੍ਰਧਾਨ, ਜਰਨੈਲ ਸਿੰਘ ਰਾਏ, ਜਗਤਾਰ ਸਿੰਘ ਬਾਗਾਂ ਵਾਲੇ, ਮਿ:ਬੂਟਾ ਸਿੰਘ, ਕੁਲਦੀਪ ਸਿੰਘ ਮਲਕ, ਪਰਿਵਾਰ ਸਿੰਘ ਢਿੱਲੋਂ, ਕੁਲਦੀਪ ਸਿੰਘ ਚੀਮਨਾਂ, ਸਰਪੰਚ ਸਰਬਣ ਸਿੰਘ, ਜਗਰੂਪ ਸਿੰਘ, ਜਸਪਾਲ ਸਿੰਘ, ਪੱਪੂ ਫੌਜੀ ਪੰਚ, ਇੰਦਰਜੀਤ ਸਿੰਘ, ਹਰਜਿੰਦਰ ਸਿੰਘ, ਬਲਜੀਤ ਸਿੰਘ, ਬਲਦੇਵ ਸਿੰਘ ਬਰਸਾਲ, ਮਾ.ਮਲਕੀਤ ਸਿੰਘ, ਮਾ.ਬਲਵੀਰ ਸਿੰਘ, ਸੱਜਣ ਸਿੰਘ, ਸਾਬਕਾ ਸਰਪੰਚ ਜਗਮੇਲ ਸਿੰਘ, ਮੋਹਣ ਸਿੰਘ, ਸੋਹਣ ਸਿੰਘ ਬਜੁਰਗ, ਕਮਲਜੀਤ ਕੌਰ ਪੰਚ, ਸੁਰਿੰਦਰ ਕੌਰ, ਰਵੀ, ਜੋਰਾ ਸਿੰਘ, ਮੁਕੰਦ ਸਿੰਘ, ਭੁਪਿੰਦਰ ਸਿੰਘ 'ਭਿੰਦੀ ਪੰਚ', ਪਾਲਾ ਸਿੰਘ, ਕੁਲਵਿੰਦਰ ਸਿੰਘ, ਸੋਨੀ ਪੰਡਿਤ ਆਦਿ ਵੀ ਹਾਜਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD