Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Bathinda, Anti Narcotics Task Force

Web Admin

Web Admin

5 Dariya News

ਬਠਿੰਡਾ , 22 May 2025

Last updated on: May 23, 2025, 11:40 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀਆਂ ਗਈਆਂ ਹਨ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਏ.ਐਨ.ਟੀ.ਐਫ., ਮਾਨਸਾ ਦੀ ਟੀਮ ਨੇ ਉਸਦੇ ਪੁੱਤਰ ਅਤੇ ਹੋਰਨਾਂ ਵਿਰੁੱਧ ਮੋਹਾਲੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ। 

ਇਸ ਮਾਮਲੇ ਦੀ ਜਾਂਚ ਦੌਰਾਨ, ਏ.ਐਸ.ਆਈ. ਮੇਜਰ ਸਿੰਘ ਉਸਦੀ ਦੁਕਾਨ 'ਤੇ ਆਇਆ ਅਤੇ ਉਸਨੂੰ ਕਿਹਾ ਕਿ ਉਹ ਉਸਦੇ ਪੁੱਤਰ ਦੀ ਗ੍ਰਿਫ਼ਤਾਰੀ ਦੌਰਾਨ ਉਸਦੀ ਤਲਾਸ਼ੀ ਸਮੇਂ ਪੁਲਿਸ ਕੋਲ ਰੱਖਿਆ ਸੋਨਾ ਛੱਡ ਦੇਵੇਗਾ ਅਤੇ ਇਸ ਕੰਮ ਦੇ ਬਦਲੇ ਉਸ ਨੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕਰਨ 'ਤੇ ਉਕਤ ਡਰਾਈਵਰ ਰਾਮ ਸਿੰਘ ਨੇ ਆਪਣੇ ਲਈ 5,000 ਰੁਪਏ ਅਤੇ ਆਪਣੇ ਬੌਸ (ਏ.ਐਸ.ਆਈ.) ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। 

ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੌਰਾਨ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਪੇਸ਼ ਕੀਤਾ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏ.ਐਸ.ਆਈ. ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,05,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। 

ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Bathinda , Anti Narcotics Task Force

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD