Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

MRSAFPI ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ

ਭਾਰਤ ਦੇ ਸਰਬ ਉੱਚ ਸਨਮਾਨ ਪ੍ਰਾਪਤ ਸੈਨਿਕ ਦੀ ਧੀ ਨੇ ਕੈਡਿਟਾਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ

Military, Maharaja Ranjit Singh Armed Forces Preparatory Institute, MRSAFPI, Jemadar Nand Singh

Web Admin

Web Admin

5 Dariya News

ਐਸ.ਏ.ਐਸ. ਨਗਰ , 22 May 2025

Last updated on: May 23, 2025, 11:42 IST

ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਸ਼੍ਰੀਮਤੀ ਅਮਰਜੀਤ ਕੌਰ ਨਾਲ ਇੱਕ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਕੈਡਿਟਾਂ ਨੂੰ ਜਮਾਦਾਰ ਨੰਦ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਤੋਂ ਜਾਣੂ ਕਰਵਾਉਣਾ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਜ਼ਿੰਦਗੀ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਅਤੇ ਉੱਤਮਤਾ ਲਈ ਨਿਰੰਤਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਨਾ ਸੀ।

ਜ਼ਿਕਰਯੋਗ ਹੈ ਕਿ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦਾ ਜਨਮ 24 ਸਤੰਬਰ, 1914 ਨੂੰ ਪਿੰਡ ਬਹਾਦਰਪੁਰ (ਮਾਨਸਾ) ਵਿੱਚ ਹੋਇਆ ਸੀ, ਉਨ੍ਹਾਂ ਨੂੰ ਬਹਾਦਰੀ ਅਤੇ ਕੁਰਬਾਨੀ ਲਈ ਸਰਬ- ਉੱਚ ਸਨਮਾਨ ਪ੍ਰਾਪਤ ਭਾਰਤੀ ਸੈਨਿਕ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ 1 ਸਿੱਖ ਬਟਾਲੀਅਨ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਨੂੰ ਦੂਜੇ ਵਿਸ਼ਵ ਯੁੱਧ ਵਿੱਚ ਬਤੌਰ ਕਾਰਜਕਾਰੀ ਨਾਇਕ ਅਸਾਧਾਰਨ ਹੌਂਸਲੇ ਲਈ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਕੀਤਾ ਗਿਆ ਸੀ।

ਖਾਸ ਕਰਕੇ ਜਦੋਂ ਉਨ੍ਹਾਂ ਨੇ ਬਰਮਾ ਦੇ ਅਰਾਕਾਨ ਵਿੱਚ ਬਿਲਕੁਲ ਸਿੱਧੀ-ਸਪਾਟ ‘ਇੰਡੀਆ ਹਿੱਲ’ ’ਤੇ ਕਬਜ਼ਾ ਕਰਨ ਦੌਰਾਨ, ਇੱਕ ਜਾਪਾਨੀ ਟਿਕਾਣੇ ਨੂੰ ਤਬਾਹ ਕਰਨ ਵਿੱਚ ਆਪਣੀ ਪਲਟਨ ਦੀ ਅਗਵਾਈ ਕੀਤੀ ਸੀ। ਬਾਅਦ ਵਿੱਚ, 1947-48 ਦੇ ਕਸ਼ਮੀਰ ਯੁੱਧ ਵਿੱਚ, ਉਨ੍ਹਾਂ ਨੇ ਆਪਣੇ ਫੌਜੀਆਂ ਨੂੰ ਇੱਕ ਹਮਲੇ ਤੋਂ ਬਚਾਉਂਦੇ ਹੋਏ ਲਾਸਾਨੀ ਕੁਰਬਾਨੀ ਦਿੱਤੀ ਅਤੇ ਇਸ ਬਹਾਦਰੀ ਲਈ ਮੌਤ ਉਪਰੰਤ ਮਹਾਂਵੀਰ ਚੱਕਰ ਪ੍ਰਾਪਤ ਕੀਤਾ।

ਆਪਣੇ ਪਿਤਾ ਦੇ ਸ਼ਾਨਦਾਰ ਫੌਜੀ ਕਰੀਅਰ ਦੇ ਦਿਲੇਰਾਨਾ ਕਿੱਸੇ ਸਾਂਝੇ ਕਰਦਿਆਂ ਸ਼੍ਰੀਮਤੀ ਅਮਰਜੀਤ ਕੌਰ ਨੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਵਿੱਚ ਦ੍ਰਿੜਤਾ ਅਤੇ ਅਨੁਸ਼ਾਸਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਦੇ ਪ੍ਰੇਰਣਾਦਾਇਕ ਸ਼ਬਦਾਂ ਨੇ ਨੌਜਵਾਨ ਕੈਡਿਟਾਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਦੇਸ਼ ਦੀ ਸੇਵਾ ਕਰਨ ਲਈ ਉਨ੍ਹਾਂ ਵਿੱਚ ਦੇਸ਼ ਭਗਤੀ ਅਤੇ ਸਵੈਮਾਣ ਦੀ ਇੱਕ ਨਵੀਂ ਊਰਜਾ ਸੰਚਾਰਿਤ ਕੀਤੀ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ ਨੇ ਕਿਹਾ ਕਿ ਜਮਾਦਾਰ ਨੰਦ ਸਿੰਘ ਦੀ ਵਿਰਾਸਤ ਉਨ੍ਹਾਂ ਦੀ ਬੇਬਾਕੀ, ਬਹਾਦਰੀ ਅਤੇ ਨਿਰਸਵਾਰਥਤਾ ਦਾ ਪ੍ਰਮਾਣ ਹੈ। ਸਭ ਤੋਂ ਉੱਚੇ ਸਨਮਾਨ ਪ੍ਰਾਪਤ ਭਾਰਤੀ ਸੈਨਿਕ ਦੇ ਰੂਪ ਵਿੱਚ, ਦੂਜੇ ਵਿਸ਼ਵ ਯੁੱਧ ਅਤੇ 1947-48 ਦੇ ਕਸ਼ਮੀਰ ਯੁੱਧ ਵਿੱਚ ਉਨ੍ਹਾਂ ਦੀ ਬਹਾਦਰੀ ਆਉਣ ਵਾਲੀਆਂ ਨਸਲਾਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਦੀ ਜੀਵਨ ਦਾਸਤਾਨ ਉਨ੍ਹਾਂ ਦੀ ਅਡੋਲ ਭਾਵਨਾ ਅਤੇ ਫਰਜ਼ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

Tags: Military , Maharaja Ranjit Singh Armed Forces Preparatory Institute , MRSAFPI , Jemadar Nand Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD