Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਮੋਹਾਲੀ ਦੇ ਪਿੰਡਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾ ਕੱਢੀ ਗਈ

ਕਿਹਾ, ਸੂਬੇ ਵਿੱਚੋਂ ਨਸ਼ੇ ਨੂੰ ਖਤਮ ਕਰਨਾ ਹਰ ਵਰਗ ਦੀ ਜਿੰਮੇਵਾਰੀ

Kulwant Singh Mohali, Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 May 2025

Last updated on: May 23, 2025, 11:45 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਸ ਮੁਹਿੰਮ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਮੋਹਾਲੀ ਦੇ ਪਿੰਡ ਲਖਨੌਰ, ਭਾਗੋਮਾਜਰਾ ਅਤੇ ਬੈਰੋਪੁਰ ਵਿੱਚ ਪਿੰਡ ਵਾਸੀਆਂ, ਪੰਚਾਂ-ਸਰਪੰਚਾਂ ਦੀ ਮੌਜੂਦਗੀ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਅਨੇਕਾਂ ਲੋਕ ਸ਼ਾਮਲ ਹੋਏ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨਾਲ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਜੋ ਵਾਅਦਾ ਕੀਤਾ ਸੀ ਉਸ ਵਾਅਦੇ ਨੂੰ ਪੂਰਾ ਕਰਨ ਲਈ ਸ. ਭਗਵੰਤ ਸਿੰਘ ਮਾਨ ਪਿਛਲੇ 3 ਸਾਲਾਂ ਤੋਂ ਲੱਗੇ ਹੋਏ ਹਨ ਅਤੇ ਹੁਣ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਜੰਗੀ ਪੱਧਰ ਨਸ਼ਾ ਵਿਰੋਧੀ ਮੁਹਿੰਮ ਪੂਰੇ ਪੰਜਾਬ ਵਿੱਚ ਚਲ ਰਹੀ ਹੈ।

ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚੋਂ ਨਸ਼ੇ ਨੂੰ ਖਤਮ ਕਰਨਾ ਸਮਾਜ ਦੇ ਹਰ ਵਿਅਕਤੀ ਦਾ ਫਰਜ਼ ਹੈ ਬਣਦਾ ਹੈ। ਨਸ਼ਾ ਨੂੰ ਜੜ੍ਹ ਤੋਂ ਖਤਮ ਕਰਨ ਲਈ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦਾ ਹਾਂ। ਇਸ ਅੰਦੋਲਨ ਨਾਲ ਜੁੜੋ ਪੰਜਾਬ ਨੂੰ ਨਸ਼ਾ ਮੁਕਤ-ਕਰਨ ਦੀ ਇਹ ਲੜਾਈ ਸਾਡੀ ਸਭ ਦੀ ਲੜਾਈ ਹੈ। ਪੁਲਿਸ ਇਕੱਲੀ ਇਹ ਲੜਾਈ ਨਹੀਂ ਜਿੱਤ ਸਕਦੀ ਅਸਲ ਸਿਪਾਹੀ ਤੁਸੀਂ ਹੋ ਜੋ ਆਪਣੇ ਪਿੰਡ ਦੇ ਬੱਚਿਆਂ ਨੂੰ ਇਸ ਨਸ਼ਿਆਂ ਦੀ ਬਿਮਾਰੀ ਤੋਂ ਬਚਾ ਸਕਦੇ ਹਨ।

ਉਨ੍ਹਾਂ ਇਕੱਠ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਉਹ ਸਮਾਂ ਦੂਰ ਨਹੀਂ ਹੈ, ਜਦੋਂ ਪੰਜਾਬ ਵਿੱਚ ਕੋਈ ਨਸ਼ਾ ਨਹੀਂ ਵਿਕੇਗਾ ਅਤੇ ਨਾ ਕੋਈ ਨਸ਼ਾ ਤਸਕਰ ਪਿੰਡਾਂ ਵਿੱਚ ਦਾਖ਼ਲ ਹੋਣ ਦੀ ਹਿੰਮਤ ਕਰੇਗਾ, ਪ੍ਰੰਤੂ ਇਸ ਸਭ ਲਈ ਤੁਹਾਡੇ ਸਹਿਯੋਗ ਦੀ ਜਰੂਰਤ ਹੈ। ਇਸ ਲਈ ਜੇਕਰ ਤੁਹਾਡੇ ਆਲੇ ਦੁਆਲੇ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਵਿਧਾਇਕ ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਦਿੱਤੀ ਜਾਵੇ। ਇਸ ਮੌਕੇ ਸਹੁੰ ਚੁਕਵਾਈ ਗਈ ਕਿ ਨਾ ਅਸੀ ਨਸ਼ਾ ਕਰਾਂਗੇ, ਨਾ ਕਰਨ ਦਿਆਂਗੇ। ਨਾ ਨਸ਼ਾ ਵੇਚਣ ਦਿਆਂਗੇ, ਨਾ ਨਸ਼ਾ ਵੇਚਣ ਵਾਲਿਆਂ ਦਾ ਬਚਾਅ ਕਰਾਂਗੇ। ਅਸੀਂ ਸਭ ਮਿਲਕੇ ਪੰਜਾਬ ਨੂੰ ਮੁੜ ਰੋਸ਼ਨ, ਸੁਰੱਖਿਅਤ ਅਤੇ ਨਸ਼ਾ ਮੁਕਤ ਕਰਾਂਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਈ ਉਪਾਅ ਕੀਤੇ ਹਨ, ਜਿਸ ਵਿੱਚ ਨਸ਼ਿਆਂ ਸੰਬਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ 9779100200 ਵੀ ਸ਼ੁਰੂ ਕੀਤਾ ਗਿਆ ਹੈ, ਜਿਨ੍ਹਾਂ ਤੇ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਨਾਲ ਸਬੰਧਤ ਜਾਣਕਾਰੀ ਦੇ ਸਕਦਾ ਹੈ। ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ। ਪਿੰਡਾਂ ਵਿੱਚ ਪੋਸਟਰਾਂ ਰਾਹੀਂ ਹੈਲਪਲਾਈਨ ਨੰਬਰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਗਏ ਹਨ ਅਤੇ ਹੋਰ ਖੇਤਰਾਂ ਵਿੱਚ ਵੀ ਇਹਨਾਂ ਦਾ ਵਿਸਤਾਰ ਕੀਤਾ ਜਾਵੇਗਾ।

 

Tags: Kulwant Singh Mohali , Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD