Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

‘ਪੰਜਾਬ ਸਿੱਖਿਆ ਕ੍ਰਾਂਤੀ’: ਜ਼ਿਲ੍ਹੇ ਦੇ 10 ਸਰਕਾਰੀ ਸਕੂਲਾਂ ’ਚ 77.11 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ

ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ : ਇੰਦਰਜੀਤ ਕੌਰ ਮਾਨ

Balkar Singh, AAP, Aam Aadmi Party, Aam Aadmi Party Punjab, AAP Punjab, Punjab Sikhya Kranti, Inderjit Kaur Mann, Nakodar

Web Admin

Web Admin

5 Dariya News

ਜਲੰਧਰ , 22 May 2025

Last updated on: May 23, 2025, 11:50 IST

ਸੂਬਾ ਸਰਕਾਰ ਦੀ ਪੰਜਾਬ ਸਿੱਖਿਆ ਕ੍ਰਾਂਤੀ ਪਹਿਲਕਦਮੀ ਤਹਿਤ ਅੱਜ ਜ਼ਿਲ੍ਹੇ ਦੇ 10 ਸਰਕਾਰੀ ਸਕੂਲਾਂ ਵਿੱਚ 77.11 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚਲੇ 28 ਲੱਖ ਅਤੇ ਅਪਰ ਪ੍ਰਾਇਮਰੀ ਸਕੂਲਾਂ ਦੇ 49.11 ਲੱਖ ਰੁਪਏ ਦੇ ਵਿਕਾਸ ਕੰਮ ਸ਼ਾਮਲ ਹਨ।

ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਵੀਰਵਾਰ ਨੂੰ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਲੱਧਰਾ, ਸਰਕਾਰੀ ਹਾਈ ਸਕੂਲ ਘੋੜੇਵਾਹੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ਵਿਖੇ 47.91 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸੇ ਤਰ੍ਹਾਂ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਢੱਡਾ ਹੁੰਦਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਿਹਾਰੀਵਾਲ ਵਿਖੇ 13.90 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮ ਸਮਰਪਿਤ ਕੀਤੇ ਗਏ।ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਾਇੰਸ ਲੈਬੋਰੇਟਰੀਜ਼, ਆਧੁਨਿਕ ਕਲਾਸ ਰੂਮ, ਸਕੂਲਾਂ ਦੀਆਂ ਚਾਰਦਿਵਾਰੀਆਂ ਸਮੇਤ ਹੋਰ ਲੋੜੀਂਦੀ ਮੁਰੰਮਤ ਦੇ ਕੰਮ ਸ਼ਾਮਲ ਹਨ।

ਉਦਘਾਟਨੀ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਪੰਜਾਬ ਸਿੱਖਿਆ ਕ੍ਰਾਂਤੀ ਦੀ ਲਹਿਰ ਅੱਜ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਸਰਕਾਰੀ ਸਕੂਲ ਤੱਕ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਕਲਾਸ ਰੂਮਜ਼, ਸਾਇੰਸ ਲੈਬਜ਼, ਕੰਪਿਊਟਰ ਲੈਬਜ਼, ਖੇਡ ਮੈਦਾਨ, ਪ੍ਰਾਜੈਕਟਰ, ਇੰਟਰੈਕਟਿਵ ਪੈਨਲਜ਼, ਚਾਰਦਿਵਾਰੀਆਂ ਸਮੇਤ ਹੋਰ ਸਹੂਲਤਾਂ ਨਾਲ ਲੈਸ ਕੀਤਾ ਹੈ।

ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਿਥੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਿਆਰ ਕਾਇਮ ਕੀਤੇ ਹਨ ਉਥੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਵਾਲੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਸਦਕਾ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ।

ਇਸੇ ਤਰ੍ਹਾਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਨ ਸਭਾ ਹਲਕਾ ਫਿਲੌਰ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ 8.20 ਲੱਖ ਅਤੇ ਸ਼ਾਹਕੋਟ ਦੇ ਦੋ ਸਕੂਲ ਵਿੱਚ 7.10 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਲੋਕ ਅਰਪਣ ਕੀਤੇ ਗਏ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Punjab Sikhya Kranti , Inderjit Kaur Mann , Nakodar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD