Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮੋਲਕ ਸਿੰਘ ਨੇ ਜੈਤੋ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ 37.28 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

Amolak Singh, Jaitu, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਜੈਤੋ , 22 May 2025

Last updated on: May 23, 2025, 13:56 IST

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿਚ  ਰਿਕਾਰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸ ਨਾਲ  ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। 

ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਸ.ਅਮੋਲਕ ਸਿੰਘ ਵੱਲੋਂ  ਸਰਕਾਰੀ ਪ੍ਰਇਮਰੀ ਸਕੂਲ ਰੋਮਾਣਾ ਅਲਬੇਲ ਸਿੰਘ  ਵਿਖੇ 12.29 ਲੱਖ ਦੀ ਲਾਗਤ ਮੇਜਰ ਰਿਪੇਅਰ ਅਤੇ ਚਾਰਦਿਵਾਰੀ ਆਦਿ ਅਤੇ ਸਰਕਾਰੀ ਹਾਈ ਸਕੂਲ ਰੋਮਾਣਾ ਅਲਬੇਲ ਸਿੰਘ ਵਿਖੇ 09.25 ਲੱਖ ਰੁਪਏ ਦੀ ਲਾਗਤ ਨਾਲ ਸਪੋਰਟਸ ਟਰੈਕ ਅਤੇ ਚਾਰਦਿਵਾਰੀ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਢੈਪਈ ਵਿਖੇ 15.74 ਲੱਖ ਦੀ ਲਾਗਤ ਨਾਲ ਸਕੂਲ ਦੀ ਚਾਰਦਿਵਾਰੀ ਆਦਿ ਕੰਮਾਂ ਦਾ ਉਦਘਾਟਨ ਕੀਤਾ ਗਿਆ ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿਚ ਕਾਫ਼ੀ ਸੁਧਾਰ ਹੋਇਆ ਹੈ, ਜਿਸ ਕਾਰਨ ਇਨ੍ਹਾਂ ਸਕੂਲਾਂ ਵਿਚ ਦਾਖਲੇ ਲਈ ਮੁਕਾਬਲਾ ਵੀ ਵੱਧ ਰਿਹਾ ਹੈ।  ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕੋ ਇੱਕ ਅਜਿਹਾ ਮਾਧਿਅਮ ਹੈ ਜੋ ਵਿਅਕਤੀ ਨੂੰ ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦਾ ਹੈ ਅਤੇ ਉਸਨੂੰ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਸਿੱਖਿਆ ਉਹ ਹਥਿਆਰ ਹੈ ਜਿਸ ਨਾਲ ਅਸੀਂ ਦੁਨੀਆ ਬਦਲ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਹਰਸਿਮਰਨ ਮਲਹੋਤਰਾ, ਚੇਅਰਮੈਨ ਪੀਏਡੀਬੀ ਗੋਬਿੰਦਰ ਸਿੰਘ, ਬੀਪੀਈਓ ਕੋਟਕਪੂਰਾ ਸੁਰਜੀਤ ਸਿੰਘ, ਸੀਐਚਟੀ ਗੁਰਸੇਵਕ ਸਿੰਘ, ਐਚਟੀ ਅਮਨਦੀਪ ਕੌਰ, ਸਿੱਖਿਆ ਕ੍ਰਾਂਤੀ ਕੋਆਰਡੀਨੇਟਰ ਵਿਨੈ ਗੋਇਲ, ਨੋਡਲ ਅਫਸਰ ਪ੍ਰਿੰਸੀਪਲ ਪੰਨਾ ਲਾਲ, ਸਕੂਲ ਮੁਖੀ ਚਿੱਤਰਾ ਕੁਮਾਰੀ,ਰੇਨੂੰ ਬਾਲਾ, ਹੁਕਮਚੰਦ,  ਕੁਆਰਡੀਨੇਟਰ ਜਸਵਿੰਦਰ ਸਿੰਘ ਬਰਗਾੜੀ, ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD