Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਨਸ਼ਾ ਮੁਕਤੀ ਯਾਤਰਾ : ਕਾਕਾ ਬਰਾੜ ਵੱਲੋਂ ਪਿੰਡ ਸੰਗੂਧੌਨ, ਉਦੇਕਰਨ ਅਤੇ ਥਾਂਦੇਵਾਲਾ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 22 May 2025

Last updated on: May 23, 2025, 13:59 IST

ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ "ਨਸ਼ਾ ਮੁਕਤੀ ਯਾਤਰਾ" ਤਹਿਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੰਗੂਧੌਨ, ਉਦੇਕਰਨ ਅਤੇ ਥਾਂਦੇਵਾਲਾ ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸੂਬੇ ਵਿੱਚ ਆਪ ਸਰਕਾਰ ਬਣਨ 'ਤੇ ਪੰਜਾਬ ਦੇ ਹਾਲਾਤ ਸੁਧਰਨ ਵਾਲੇ ਪਾਸੇ ਮੁੜੇ ਹਨ ਤੇ ਅੱਜ ਪੰਜਾਬ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ ਅਤੇ ਪੰਜਾਬ ਵਿੱਚ ਨਸ਼ਾ ਕਿਸੇ ਵੀ ਕੀਮਤ ਉੱਤੇ ਵੀ ਰਹਿਣ ਨਹੀਂ ਦਿੱਤਾ ਜਾਵੇਗਾ।

ਵਿਧਾਇਕ ਨੇ ਉਹਨਾਂ ਪੰਚਾਇਤਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਨਸ਼ਿਆਂ ਖਿਲਾਫ ਮਤੇ ਪਾਏ ਹਨ ਤੇ ਜਿਹੜੇ ਪਿੰਡਾਂ ਵਿੱਚ ਨਸ਼ੇ ਖਤਮ ਹੋਏ ਹਨ, ਉਹਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨਾਲ ਹੀ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਡੱਟ ਕੇ ਕੰਮ ਕਰਨ ਲਈ ਪ੍ਰੇਰਿਆ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਜਿਹੜੇ ਨਸ਼ਾ ਪੀੜਤ ਹਨ, ਉਹਨਾਂ ਦਾ ਇਲਾਜ ਕਰਵਾਉਣਾ ਹੈ ਤੇ ਜਿਹੜੇ ਨਸ਼ੇ ਵੇਚਦੇ ਹਨ, ਉਹ ਕਿਸੇ ਵੀ ਹਾਲ ਬਖ਼ਸ਼ੇ ਨਹੀਂ ਜਾਣਗੇ।

ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ, ਰੱਖਿਆ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD