Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਦਿਆਰਥੀਆਂ ਦਾ ਸ਼ਾਨਦਾਰ ਭਵਿੱਖ ਸਿਰਜਣ ਲਈ ਪੁਲ ਦਾ ਕੰਮ ਕਰ ਰਹੀ ਹੈ ਸਰਕਾਰ : ਪ੍ਰਿੰਸੀਪਲ ਬੁੱਧ ਰਾਮ

60 ਲੱਖ 58 ਲੱਖ ਦੀ ਲਾਗਤ ਨਾਲ ਰਾਮਪੁਰ ਮੰਡੇਰ ਅਤੇ ਕੁਲਾਣਾ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Principal Budh Ram, Mansa,AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮਾਨਸਾ , 22 May 2025

Last updated on: May 23, 2025, 14:10 IST

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਸਰਕਾਰ, ਸਿੱਖਿਆ ਵਿਭਾਗ ਦੇ ਅਫਸਰ ਸਾਹਿਬਾਨ, ਵਿਦਿਆਰਥੀਆਂ ਦੇ ਮਾਪੇ, ਅਧਿਆਪਕ ਅਤੇ ਵਿਦਿਆਰਥੀ ਇਕੱਠੇ ਬੈਠੇ ਹਨ। ਇਸ ਮਿਲਣੀ ਦਾ ਮਕਸਦ ਨੀਹ ਪੱਥਰ ਰੱਖਣਾ ਨਹੀਂ ਸਗੋਂ ਇਕੱਠੇ ਬੈਠ ਕੇ ਵਿਦਿਆਰਥੀਆਂ ਦੇ ਭਵਿੱਖ ਦੀ ਯੋਜਨਾ ਬੰਦੀ ਬਣਾਉਣਾ ਹੈ। 

ਇਹ ਵਿਚਾਰ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਅੱਜ ਬੁਢਲਾਡਾ ਹਲਕੇ ਵਿਖੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਆਪਣੇ ਸੰਬੋਧਨ ਦੌਰਾਨ ਸਾਂਝੇ ਕੀਤੇ। ਵਿਧਾਇਕ ਨੇ ਕਿਹਾ ਕਿ ਅੱਜ ਸਰਕਾਰ ਸਿੱਖਿਆ ਅਤੇ ਵਿਦਿਆਰਥੀਆਂ ਦੇ ਵਿਚਕਾਰ ਪੁੱਲ ਦਾ ਕੰਮ ਕਰ ਰਹੀ ਹੈ ਅਤੇ ਇਹ ਪੁਲ ਵਿਦਿਆਰਥੀਆਂ ਦਾ ਸ਼ਾਨਦਾਰ ਭਵਿੱਖ ਸਿਰਜਣ ਵਿੱਚ ਜਰੂਰ ਸਫਲ ਹੋਵੇਗਾ। 

ਸਰਕਾਰ ਨੇ ਸਿੱਖਿਆ ਕ੍ਰਾਂਤੀ ਦੇ ਪ੍ਰੋਗਰਾਮ ਉਲੀਕ ਕੇ ਸਕੂਲਾਂ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਵੀ ਸਮਾਰਟ ਬਣਾਉਣ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਮਕਸਦ ਇੱਕ ਚੇਤਨਾ ਪੈਦਾ ਕਰਨਾ ਹੈ ਅਤੇ ਇਹ ਚੇਤਨਾ ਸਿੱਖਿਆ ਦੇ ਬਲਬੂਤੇ ਤੇ ਪੰਜਾਬ ਨੂੰ ਹੱਸਦਾ ਵਸਦਾ ਅਤੇ ਰੰਗਲਾ ਬਣਾਉਣ ਵੱਲ ਸ਼ਾਨਦਾਰ ਉਦਮ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਨਾਂ ਤੇ ਵੱਸਦਾ ਪੰਜਾਬ ਸਦਾ ਚੜਦੀ ਕਲਾ ਵਿੱਚ ਰੱਖਣ ਦੇ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। 

ਅੱਜ ਹਲਕਾ ਵਿਧਾਇਕ ਨੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਮੰਡੇਰ ਵਿਖੇ ਕਰੀਬ 16 ਲੱਖ 94 ਹਜ਼ਾਰ ਦੀ ਲਾਗਤ ਨਾਲ ਕਲਾਸ ਰੂਮ, ਚਾਰਦੀਵਾਰੀ ਅਤੇ ਹੋਰ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਰਾਮਪੁਰ ਮੰਡੇਰ ਵਿਖੇ 28 ਲੱਖ 24 ਹਜ਼ਾਰ ਸਾਇੰਸ ਲੈਬ, ਕਲਾਸ ਰੂਮ, ਚਾਰਦੀਵਾਰੀ, ਹੋਰ ਰਿਪੇਅਰ ਅਤੇ ਸਰਕਾਰੀ ਹਾਈ ਸਕੂਲ ਕੁਲਾਣਾ ਵਿਖੇ 15 ਲੱਖ 40 ਹਜ਼ਾਰ ਦੀ ਲਾਗਤ ਨਾਲ ਚਾਰਦੀਵਾਰੀ, ਖੇਡ ਮੈਦਾਨ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਰਿਪੇਅਰ ਦੇ ਮੁਕੰਮਲ ਹੋਏ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ, ਸਕੂਲ ਮੁਖੀ ਰੁਪਿੰਦਰ ਕੌਰ, ਪਰਮਿੰਦਰ ਸਿੰਘ, ਮਨਦੀਪ ਸਿਘ ਸਰਾਂ, ਚੇਅਰਪਰਸਨ ਮਨਦੀਪ ਕੌਰ, ਹਰਜੀਤ ਕੌਰ, ਕਸ਼ਮੀਰਾ ਸਿੰਘ ਤੋਂ ਇਲਾਵਾ ਪਿੰਡਾਂ ਦੇ ਹੋਰ ਮੋਹਤਵਰ ਵਿਅਕਤੀ, ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ। 

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD