Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਮਪੀ ਲੈਡ ਫੰਡ ਦੀ ਸਮੁੱਚੀ ਵਰਤੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ਼ ਕੀਤੀ ਜਾਵੇਗੀ

ਦਿਸ਼ਾ ਕਮੇਟੀ ਦੀ ਮੀਟਿੰਗ ਚ ਐਮਪੀ ਧਰਮਵੀਰ ਗਾਂਧੀ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ

Dr Dharamvir Gandhi, Punjab Pradesh Congress Committee, Congress, Punjab Congress, Ajit Pal Singh Kohli, AAP, Aam Aadmi Party, Aam Aadmi Party Punjab, AAP Punjab, Chetan Singh Jauramajra,Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲ਼ਾ , 22 May 2025

Last updated on: May 23, 2025, 15:25 IST

ਪਟਿਆਲਾ ਜ਼ਿਲ੍ਹੇ ‘ਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਅੱਜ ਮਿੰਨੀ ਸਕੱਤਰੇਤ ਵਿਖੇ ਐਮਪੀ ਡਾ: ਧਰਮਵੀਰ ਗਾਂਧੀ ਨੇ ਸਮਾਣਾ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਸ਼੍ਰੀ ਚੇਤਨ ਸਿੰਘ ਜੋੜੇਮਾਜਰਾ, ਪਟਿਆਲਾ ਦੇ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਦੇ ਨਾਲ ਕਰਦਿਆਂ ਜਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਏ ਜਾ ਰਹੇ ਸਾਰੇ ਪ੍ਰੋਜੈਕਟਾਂ ਤੇ ਚਰਚਾ ਕਰਕੇ ਹਰ ਤਰਾਂ ਦੀਆਂ ਦਿੱਕਤਾਂ ਦੁਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਮੁਸ਼ਕਲਾਂ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਵਲੋਂ ਕਾਰਵਾਈਆਂ ਜਾਣਗੀਆਂ ਜਦਕਿ ਜ਼ਿਲੇ ਦੇ ਕਿੱਸੇ ਪ੍ਰੋਜੇਕਟ ਵਿੱਚ ਕਿਸੀ ਤਰ੍ਹਾਂ ਦੀ ਫਾਇਨਾਂਸ ਦੀ ਕਮੀ ਆ ਰਹੀ ਹੈ ਤਾਂ ਰਲ ਮਿਲਕੇ ਸਰਕਾਰ ਦੇ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ।

ਡਾ: ਧਰਮਵੀਰ ਗਾਂਧੀ ਨੇ ਸੁਝਾਅ ਦਿੱਤਾ ਕਿ ਕੈਂਸਰ ਜਾਗਰੂਕਤਾ ਲਈ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦੱਸਿਆ ਜਾਵੇ, ਕੈਂਸਰ ਕਮਾਂਡਮੇਂਟ ਦੇ ਬੋਰਡ ਲਗਵਾਏ ਜਾਣ। ਇਸ ਲਈ ਐਮਪੀ ਲੈਡ ਫੰਡ ਵਿਚੋਂ ਪੈਸੇ ਦਾ ਪ੍ਰਬੰਧ ਕਰਨ ਦਾ ਉਪਰਾਲਾ ਕੀਤਾ ਜਾਵੇ। ਇਸੇ ਤਰਾਂ ਬੱਚਿਆਂ ਦੀ ਪੜਾਈ ਲਈ ਜੇਕਰ ਬੱਸਾਂ ਦੀ ਲੋੜ ਹੈ ਤਾਂ ਕੁਝ ਬੱਸਾਂ ਦਾ ਪ੍ਰਬੰਧ ਐਮਪੀ ਫੰਡ ਵਿਚੋਂ ਵੀ ਕੀਤਾ ਜਾ ਸਕਦਾ ਹੈ। ਜਿਸ ਨਾਲ ਇਸ ਫੰਡ ਦਾ ਸੰਪੂਰਨ ਉਪਯੋਗ ਕੀਤਾ ਜਾ ਸਕੇ। 

ਵਿਧਾਇਕ ਸ਼੍ਰੀ ਚੇਤਨ ਸਿੰਘ ਜੋੜੇਮਜਰਾ ਨੇ ਪਟਿਆਲ਼ਾ ਸਮਾਣਾ ਸੜਕ ਨੂੰ ਚਾਰ ਮਾਰਗੀ ਸੜਕ ਬਨਾਉਣ ਅਤੇ ਕੇਂਦਰ ਸਰਕਾਰ ਵਲੋਂ ਪਾਣੀ ਦੀ ਪਾਈਪ ਲਾਈਨਾਂ ਲਈ ਆਣ ਵਾਲ਼ਾ ਫੰਡ ਕਾਫੀ ਸਮਯ ਤੋਂ ਨਹੀਂ ਆ ਰਿਹਾ, ਇਸਦਾ ਮੁੱਦਾ ਕੇਂਦਰ ਸਰਕਾਰ ਕੋਲ਼ ਚੁੱਕਿਆ ਜਾਵੇ।ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਪ੍ਰੀਤਿ ਯਾਦਵ ਨੇ ਦੱਸਿਆ ਕਿ ਮਨਰੇਗਾ ਦੇ ਤਹਿਤ ਕਰਵਾਏ ਜਾਣ ਵਾਲੇ ਕੰਮ ਪੰਜਾਬ ਦੀ ਜਰੂਰਤਾਂ ਅਨੁਸਾਰ ਘਟ ਹਨ ਜਦਕਿ ਸਮੁੰਦਰ ਦੇ ਨੇੜੇ ਅਤੇ ਆਦਿਵਾਸੀ ਇਲਾਕਿਆਂ ਵਾਲੀ ਸਟੇਟਾਂ ਵਿੱਚ ਇਹ ਕੰਮ ਵੱਧ ਕੀਤੇ ਜਾ ਸਕਦੇ ਹਨ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਐਸਡੀਐਮ ਪਾਤੜਾਂ ਸ਼੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ ਦੂਧਨਸਾਧਾਂ ਕਿਰਪਾਲ ਵੀਰ ਸਿੰਘ, ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਰਿਚਾ ਗੋਇਲ , ਸੀ.ਡੀ.ਪੀ.ਓਜ਼, ਡੀ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

 

Tags: Dr Dharamvir Gandhi , Punjab Pradesh Congress Committee , Congress , Punjab Congress , Ajit Pal Singh Kohli , AAP , Aam Aadmi Party , Aam Aadmi Party Punjab , AAP Punjab , Chetan Singh Jauramajra , Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD