Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੀਨਾ ਮਿੱਤਲ ਵੱਲੋਂ ਬਨੂੰੜ ਹਲਕੇ ਦੇ ਛੇ ਸਕੂਲਾਂ ਵਿੱਚ 54 ਲੱਖ 52 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਲੋਕ ਅਰਪਣ

Neena Mittal, Rajpura, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਬਨੂੰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 22 May 2025

Last updated on: May 23, 2025, 15:37 IST

ਹਲਕਾ ਵਿਧਾਇਕ ਰਾਜਪੁਰਾ, ਨੀਨਾ ਮਿੱਤਲ ਵੱਲੋਂ ਬਨੂੰੜ ਹਲਕੇ ਦੇ ਛੇ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 54 ਲੱਖ 52 ਹਜ਼ਾਰ ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਹਲਕਾ ਰਾਜਪੁਰਾ ਦੇ ਤਹਿਤ ਬਨੂੰੜ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸਹੂਲਤਾਂ ਵਿੱਚ ਵਾਧਾ ਕਰਦੇ ਹੋਏ ਕਰਾਲਾ, ਖਿਜਰਗੜ੍ਹ, ਅਜੀਜਪੁਰ ਅਤੇ ਰਾਮਪੁਰ ਕਲਾਂ ਪਿੰਡਾਂ ਦੇ ਸਕੂਲਾਂ ਵਿੱਚ ਲਗਭਗ 54 ਲੱਖ 52 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਿਕਾਸ ਕਾਰਜਾਂ ਦਾ ਸ਼ੁਭ ਉਦਘਾਟਨ ਕੀਤਾ ਗਿਆ। 

ਇਹ ਕਾਰਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ, ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਐਮ.ਐਲ.ਏ ਦੀ ਅਗਵਾਈ ਵਿੱਚ ਵਿਜੇ ਮੈਨਰੋ ਹਲਕਾ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜੋਨ ਨੇ ਕੀਤਾ। ਇਸ ਮੌਕੇ ਮੈਡਮ ਨੀਨਾ ਮਿੱਤਲ ਨੇ ਗੱਲਬਾਤ ਕਰਦਿਆਂ ਕਿਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਾਲਾ ਵਿਖੇ 20 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਕਮਰੇ ਅਤੇ ਨਵੀਂ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਕਰਾਲਾ 2 ਲੱਖ 76 ਹਜਾਰ ਚਾਰਦੀਵਾਰੀ ਮੁਰੰਮਤ ਅਤੇ ਵਿਦਿਆਰਥੀਆਂ ਲਈ ਹੋਰ ਆਧੁਨਿਕ ਸਹੂਲਤਾਂ ਵਾਲੇ ਕੰਮਾਂ ਦੀ ਸ਼ੁਰੂਆਤ ਕੀਤੀ। 

ਇਸਦੇ ਨਾਲ ਹੀ, ਸਰਕਾਰੀ ਪ੍ਰਾਇਮਰੀ ਸਕੂਲ ਖਿਜਰਗੜ੍ਹ ਵਿੱਚ 7 ਲੱਖ 71 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ  ਕਲਾਸਰੂਮ, ਨਵੇਂ ਫਰਨੀਚਰ ਦਾ ਵੀ ਉਦਘਾਟਨ ਕੀਤਾ ਗਿਆ। ਸਰਕਾਰੀ ਮਿਡਲ ਖਿਜਰਗੜ੍ਹ ਵਿਖੇ 3 ਲੱਖ 81 ਹਜਾਰ ਚਾਰਦੀਵਾਰੀ ਰਿਪੇਅਰ ਅਤੇ ਹੋਰ ਸਹੂਲਤਾਂ ਲਈ, ਸਰਕਾਰੀ ਪ੍ਰਾਇਮਰੀ ਸਕੂਲ ਅਜੀਜਪੁਰ ਵਿਖੇ 7 ਲੱਖ 59 ਹਜ਼ਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਕਲਾਂ ਵਿਖੇ 11 ਲੱਖ 95 ਹਜ਼ਾਰ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ ਗਏ। 

ਵਿਜੇ ਮੈਨਰੋ ਹਲਕਾ ਸਿੱਖਿਆ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵਿਸ਼ੇਸ਼ ਤੌਰ 'ਤੇ ਧਿਆਨ ਦਿੱਤਾ ਜਾ ਰਿਹਾ ਹੈ। ਅਧਿਆਪਕਾਂ ਨੂੰ ਸਿੰਘਾਪੁਰ ਅਤੇ ਫਿਨਲੈਂਡ ਵਿਖੇ ਅੰਤਰਰਾਸ਼ਟਰੀ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਗਤੀਵਿਧੀਆਂ ਤੋਂ ਜਾਣੂੰ ਕਰਵਾਉਣ ਲਈ ਇਸਰੋ ਵਿਖੇ ਲਿਜਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਨਾ ਸਿਰਫ਼ ਇਮਾਰਤਾਂ ਦੀ ਸੋਹਣੀ ਸਾਜ-ਸਜਾ ਲਈ ਹਨ, ਸਗੋਂ ਇਨ੍ਹਾਂ ਰਾਹੀਂ ਬੱਚਿਆਂ ਨੂੰ ਵਿੱਦਿਆ ਦੀ ਉੱਚ ਗੁਣਵੱਤਾ ਮਿਲੇਗੀ। ਇਸ ਮੌਕੇ ਸਥਾਨਕ ਪੰਚਾਇਤ ਮੈਂਬਰਾਂ, ਸਕੂਲ ਸਟਾਫ, ਮਾਪਿਆਂ ਅਤੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਭਗਵੰਤ ਮਾਨ ਸਰਕਾਰ  ਦਾ ਧੰਨਵਾਦ ਕੀਤਾ। ਇਹ ਵਿਕਾਸ ਯਤਨਾਂ ਰਾਹੀਂ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਨਵਾਂ ਰੂਪ ਮਿਲ ਰਿਹਾ ਹੈ ਜੋ ਭਵਿੱਖ ਵਿੱਚ ਬੱਚਿਆਂ ਨੂੰ ਇੱਕ ਸੁਨਿਹਰੀ ਰਾਹ ਵੱਲ ਲੈ ਕੇ ਜਾਵੇਗਾ।

ਇਸ ਮੌਕੇ ਰਾਜਿੰਦਰ ਸਿੰਘ ਚਾਨੀ ਹਲਕਾ ਸਿੱਖਿਆ ਕੋਆਰਡੀਨੇਟਰ ਵਿਭਾਗ, ਪ੍ਰਿੰਸੀਪਲ ਜਯੋਤੀ ਚਾਵਲਾ, ਜਗਦੀਪ ਸਿੰਘ ਅਲੂਣਾ ਬਲਾਕ ਪ੍ਰਧਾਨ, ਦਿਨੇਸ਼ ਪੁਰੀ ਜ਼ਿਲ੍ਹਾ ਪ੍ਰਧਾਨ ਪਟਿਆਲਾ ਹਿਊਮਨ ਰਾਈਟਸ ਸੇਫਟੀ ਟਰਸਟ, ਸੁਖਵਿੰਦਰ ਸਿੰਘ ਸੁੱਖਾ, ਜਸਵਿੰਦਰ ਸਿੰਘ ਲਾਲਾ ਖਲੌਰ, ਹੈੱਡ ਮਿਸਟ੍ਰੈਸ ਪ੍ਰੇਰਨਾ ਛਾਬੜਾ ਬਲਾਕ ਨੋਡਲ ਅਫ਼ਸਰ, ਜਸਪਾਲ ਸਿੰਘ ਖਿਜਰਗੜ੍ਹ, ਅਵਤਾਰ ਸਿੰਘ, ਸੁਰਿੰਦਰ ਸਿੰਘ, ਗੁਰਸ਼ਰਨ ਸਿੰਘ ਵਿਰਕ ਐੱਮ.ਐੱਲ.ਏ ਮੀਡੀਆ ਇੰਚਾਰਜ, ਜਸਪਿੰਦਰ ਕੌਰ ਪੰਜਾਬੀ ਮਿਸਟ੍ਰੈਸ, ਸੁਖਦੇਵ ਸਿੰਘ ਸੈਂਟਰ ਹੈੱਡ ਟੀਚਰ,  ਸ਼ਤੀਸ਼ ਕੁਮਾਰ, ਗੁਰਦੀਪ ਸਿੰਘ,  ਗੁਰਮੀਤ ਸਿੰਘ ਹੈੱਡ ਟੀਚਰ, ਮਨਜੀਤ ਕੌਰ, ਮੀਨੂੰ ਜੈਨ, ਪ੍ਰਵੀਨ ਗੁਪਤਾ, ਮਨਪ੍ਰੀਤ ਸਿੰਘ,  ਅਮਿਤ ਸਿੰਗਲਾ, ਅਰਵਿੰਦਰ ਕੌਰ, ਅਧਿਆਪਕ, ਪਿੰਡਾਂ ਦੇ ਸਰਪੰਚ,  ਪੰਚ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਕੂਲ ਦੇ ਵਿਦਿਆਰਥੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD