Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸਕੂਲਾਂ ‘ਚ ਨਵੇਂ ਕਲਾਸ ਰੂਮਾਂ ਦਾ ਕੀਤਾ ਉਦਘਾਟਨ

Bram Shanker Jimpa, AAP, Aam Aadmi Party, Aam Aadmi Party Punjab, AAP Punjab, Hoshiarpur,Punjab Sikhya Kranti

Web Admin

Web Admin

5 Dariya News

ਹੁਸ਼ਿਆਰਪੁਰ , 23 May 2025

Last updated on: May 23, 2025, 18:26 IST

ਸਿੱਖਿਆ ਦੇ ਖੇਤਰ ਵਿਚ ਮਿਆਰੀ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ, ਹੁਸ਼ਿਆਰਪੁਰ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਦੋ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਨਵੇਂ ਬਣੇ ਕਲਾਸ ਰੂਮਾਂ ਦਾ ਰਸਮੀ ਉਦਘਾਟਨ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਸਿੱਖਿਆ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਜਦੋਂ ਬੱਚੇ ਬਿਹਤਰ ਵਾਤਾਵਰਨ ਵਿਚ ਪੜ੍ਹਾਈ ਕਰਨ, ਤਾਂ ਉਨ੍ਹਾਂ ਦਾ ਆਤਮਵਿਸ਼ਵਾਸ ਅਤੇ ਸਿੱਖਣ ਦੀ ਸਮਰੱਥਾ ਦੋਵੇਂ ਵੱਧਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਧ ਤਰਜ਼ੀਹ ਦੇ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਮਾਰਟ ਕਲਾਸਾਂ, ਲਾਇਬ੍ਰੇਰੀ, ਸਾਫ਼ ਪੀਣ ਵਾਲਾ ਪਾਣੀ, ਪਖਾਨੇ ਅਤੇ ਬੈਠਣ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲ ਕਿਸੇ ਵੀ ਪ੍ਰਾਈਵੇਟ ਸਕੂਲ ਤੋਂ ਘੱਟ ਨਾ ਦਿਖਾਈ ਦੇਣ। 

ਜਿੰਪਾ ਨੇ ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ ਦੀ ਦੇਖਭਾਲ ਵਿਚ ਸਹਿਯੋਗ ਕਰਨ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਪਵਨ ਸ਼ਰਮਾ, ਰਮਨ ਸ਼ਰਮਾ, ਜਗਤਾਰ ਸਿੰਘ, ਕਮਲ ਛਾਬੜਾ, ਲਵ ਸ਼ਾਰਦਾ, ਲਾਇਨ ਰਣਜੀਤ ਸਿੰਘ ਰਾਣਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Hoshiarpur , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD