Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ ਦੇ ਦੋ ਕ੍ਰਿਕਟ ਖਿਡਾਰੀਆਂ ਦੀ ਭਾਰਤੀ ਟੀਮ ਲਈ ਚੋਣ

Sports News, Cricket, Cricketer, Player, Bowler, Batsman, Harjas Singh Tandon, Aryaman Dhaliwal, Patiala

Web Admin

Web Admin

5 Dariya News

ਪਟਿਆਲਾ , 23 May 2025

Last updated on: May 24, 2025, 11:49 IST

ਪਟਿਆਲਾ ਦੇ ਦੋ ਕ੍ਰਿਕਟ ਖਿਡਾਰੀ ਅੰਡਰ 23 ਏਸ਼ੀਆ ਕਪ ਲਈ ਭਾਰਤੀ ਟੀਮ ਦੇ ਕੈਂਪ ਲਈ ਚੁਣੇ ਗਏ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਟਿਆਲਾ ਦੇ ਖਿਡਾਰੀ ਆਫ ਸਪਿਨਰ ਹਰਜਸ ਸਿੰਘ ਟੰਡਨ ਅਤੇ ਖੱਬੇ ਹੱਥ ਦੇ ਫਿਰਕੀ ਗੇਂਦਬਾਜ਼ ਆਰਿਆਮਾਨ ਧਾਲੀਵਾਲ ਦੀ ਚੋਣ ਬੀਸੀਸੀਆਈ ਵੱਲੋਂ ਅੰਡਰ 23 ਏਸ਼ੀਆ ਕੱਪ ਦੇ ਲਈ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਕਟ ਹੱਬ ਦੇ ਕੋਚ ਕਮਲ ਸੰਧੂ ਨੇ ਦੱਸਿਆ ਕਿ ਇਹ ਦੋਵੇਂ ਖਿਡਾਰੀ ਪਿਛਲੇ ਕਈ ਸਾਲਾਂ ਤੋਂ ਪੰਜਾਬ ਵੱਲੋਂ ਖੇਡਦਿਆਂ ਬਹੁਤ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਸਨ।

ਉਹਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਹੀ ਇਨਾਮ ਹੈ ਕਿ ਉਹਨਾਂ ਦੀ ਭਾਰਤੀ ਕ੍ਰਿਕਟ ਟੀਮ ਦੀ ਏਸ਼ੀਆ ਕੱਪ ਲਈ ਕੈਂਪ ਵਾਸਤੇ ਹੋਈ ਹੈ। ਜਦੋਂ ਕੋਚ ਕਮਲ ਸੰਧੂ ਨੂੰ ਪੁੱਛਿਆ ਗਿਆ ਕਿ ਕੀ ਕਾਰਨ ਹੈ ਕਿ ਲਗਾਤਾਰ ਪਟਿਆਲਾ ਦੇ ਕ੍ਰਿਕਟ ਖਿਡਾਰੀ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਤੇ ਮਾਨ ਹਾਸਲ ਕਰ ਰਹੇ ਹਨ, ਤਾਂ ਕੋਚ ਸੰਧੂ ਨੇ ਦੱਸਿਆ ਕਿ ਪਟਿਆਲਾ ਵਿੱਚ ਨਵਜੋਤ ਸਿੰਧੂ ਤੋਂ ਬਾਅਦ ਹੁਣ ਤੱਕ ਜਿੰਨੇ ਵੀ ਖਿਡਾਰੀ ਭਾਰਤੀ ਕ੍ਰਿਕਟ ਟੀਮ ਜਾਂ ਪੰਜਾਬ ਦੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਹਨ, ਉਸ ਦਾ ਕਾਰਨ ਇਹ ਹੈ ਕਿ ਅਕਾਦਮੀ ਕ੍ਰਿਕਟ ਹੱਬ  ਵਿੱਚ ਸਟੇਟ ਖਿਡਾਰੀਆਂ ਦਾ ਇੱਕ ਪ੍ਰੈਕਟਿਸ ਦਾ ਗਰੁੱਪ ਬਣਿਆ ਹੋਇਆ ਹੈ।

ਜਿਸ ਵਿੱਚ ਚੰਗੇ ਖਿਡਾਰੀ ਆਪਣੇ ਜੂਨੀਅਰ ਖਿਡਾਰੀਆਂ ਨੂੰ ਖੇਡ ਦੀ ਹਰ ਬਰੀਕੀ ਚੰਗੀ ਤਰਾ ਨਾਲ ਸਮਝਉਦੇ ਹਨ ਅਤੇ ਪ੍ਰੈਕਟਿਸ ਅਤੇ ਬਾਅਦ ਵਿੱਚ ਕਰਵਾਏ ਜਾਂਦੇ ਮੈਚਾਂ ਵਿੱਚ ਨਾ ਸਿਰਫ ਜੂਨੀਅਰ ਖਿਡਾਰੀ ਆਪਣੇ ਸੀਨੀਅਰ ਖਿਡਾਰੀਆਂ ਨੂੰ ਮੈਚ ਵਿੱਚ ਪ੍ਰਦਰਸ਼ਨ ਦੇਖਦੇ ਹਨ ਬਲਕਿ ਉਹਨਾਂ ਨੂੰ ਹੱਲਾਸ਼ੇਰੀ ਮਿਲਦੀ ਹੈ। ਕਿ ਉਹ ਵੀ ਚੰਗਾ ਖੇਡਣ ਇਸੇ ਦਾ ਕਾਰਨ ਹੈ ਕਿ ਪਟਿਆਲਾ ਦੇ ਖਿਡਾਰੀ ਭਾਵੇਂ ਉਹ ਪ੍ਰਭ ਸਿਮਰਨ ਸਿੰਘ, ਅੰਡਰ 19 ਭਾਰਤੀ ਟੀਮ ਦਾ ਸਟਾਰ ਬੱਲੇਬਾਜ ਅਨਮੋਲ ਪ੍ਰੀਤ ਸਿੰਘ ਚਾਹੇ ਨਮਨਧੀਰ ਅਤੇ ਬੀਸੀਸੀਅਆਈ ਵੱਲੋਂ ਇੰਗਲੈਂਡ ਜਾਣ ਵਾਲੀ ਅੰਡਰ 19 ਦੇ ਟੀਮ ਵਿੱਚ ਚੁਣਿਆ ਬੱਲੇਬਾਜ ਵੀਹਾਨ ਮਲਹੋਤਰਾ ਅਤੇ ਕੁੜੀਆਂ ਦੀ ਭਾਰਤੀ ਟੀਮ ਵਿੱਚ ਖੇਡਣ ਵਾਲੀ ਕਨਿਕਾ ਅਹੂਜਾ ਤੇ ਮੰਨਤ ਕਸ਼ਿਅਪ ਹੋਣ। 

ਇਹ ਸਾਰੇ ਖਿਡਾਰੀ ਦੂਜੇ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦੇ ਰਹਿੰਦੇ ਹਨ। ਇਸ ਦਾ ਹੀ ਕਾਰਨ ਹੈ ਕਿ ਪਟਿਆਲਾ ਵਿੱਚ ਕ੍ਰਿਕਟ ਦਾ ਪੱਧਰ ਅੰਤਰਰਾਸ਼ਟਰੀ ਮੁਕਾਬਲੇ ਦਾ ਬਣ ਗਿਆ ਹੈ।

 

Tags: Sports News , Cricket , Cricketer , Player , Bowler , Batsman , Harjas Singh Tandon , Aryaman Dhaliwal , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD