Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਜ਼ਿਲ੍ਹੇ ਦੇ 10 ਹੋਰ ਸਰਕਾਰੀ ਸਕੂਲਾਂ ਦੀ 1.27 ਕਰੋੜ ਦੇ ਵਿਕਾਸ ਕਾਰਜਾਂ ਨਾਲ ਬਦਲੀ ਨੁਹਾਰ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਕ੍ਰਾਂਤੀ ਲਿਆ ਕੇ ਨਵਾਂ ਇਤਿਹਾਸ ਸਿਰਜਿਆ : ਇੰਦਰਜੀਤ ਕੌਰ ਮਾਨ

Inderjit Kaur Mann, Nakodar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਜਲੰਧਰ , 23 May 2025

Last updated on: May 24, 2025, 11:59 IST

ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜ਼ਿਲ੍ਹੇ ਦੇ 10 ਹੋਰ ਸਰਕਾਰੀ ਸਕੂਲਾਂ ਦੀ 1.27 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਨਾਲ ਨੁਹਾਰ ਬਦਲੀ ਗਈ ਹੈ। ਇਨ੍ਹਾਂ ਵਿੱਚ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚਲੇ ਕ੍ਰਮਵਾਰ 37.03 ਲੱਖ ਅਤੇ 90.17 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸ਼ਾਮਲ ਹਨ।

ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਮਹਿਲ ਵਿਖੇ 14.51 ਲੱਖ ਦੀ ਲਾਗਤ ਤਿਆਰ ਆਧੁਨਿਕ ਕਲਾਸ ਰੂਮ ਅਤੇ ਹੋਰ ਵਿਕਾਸ ਕਾਰਜ ਲੋਕ ਅਰਪਣ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਨਵਾਂ ਇਤਿਹਾਸ ਸਿਰਜਿਆ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਵਿੱਚ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਨਾ ਸਿਰਫ਼ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਪੱਖੋਂ ਮਜ਼ਬੂਤ ਕੀਤਾ ਹੈ ਸਗੋਂ ਨਤੀਜਿਆਂ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪੱਖੋਂ ਵੀ ਇਹ ਸਕੂਲ ਕਿਸੇ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਬੁਲੰਦੀਆਂ ’ਤੇ ਲਿਜਾਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 

ਇਸੇ ਤਰ੍ਹਾਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਗੋਹਾਵਰ ਵਿਖੇ 33.50 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਵਿਖੇ 3 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਮਾਹਲ ਵਿਖੇ 2.55 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅੱਟਾ ਵਿਖੇ 2.66 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਵਿਖੇ 42.16 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਪੰਧੇਰ ਅਤੇ ਕੁਲਾਰ ਵਿਖੇ 10.50 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਇੱਦਾ ਵਿਖੇ 10.81 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੱਲ ਨਓ ਵਿਖੇ 7.51 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।

 

Tags: Inderjit Kaur Mann , Nakodar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD