Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨਦੀਪ ਕੌਰ ਅਰੋੜਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਲੜਨ ਦਾ ਲਿਆ ਪ੍ਰਣ

ਪਿੰਡਾ ਘੱਲ ਕਲਾਂ, ਮੰਗੇਵਾਲਾ ਤੇ ਦਾਰਾਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਕੀਤਾ ਜਾਗਰੂਕ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਗਾ , 23 May 2025

Last updated on: May 24, 2025, 12:09 IST

 

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ। 

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਘੱਲ ਕਲਾਂ, ਮੰਗੇਵਾਲਾ, ਦਾਰਾਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਦਰਮਿਆਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਹੈ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ। ਇਸ ਮੌਕੇ  ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। 

ਇਸ ਮੌਕੇ ਸਮੂਹ ਹਾਜਰੀਨ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ। ਉਹਨਾਂ ਕਿਹਾ ਕਿ ਨਸ਼ਾ ਸਾਡੀ ਨੋਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਸੀ ਪਰ ਪੰਜਾਬ ਸਰਕਾਰ ਨੇ ਨਸ਼ੇ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ।

ਉਹਨਾਂ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਨਸ਼ਾ ਇੱਕ ਕੋਹੜ ਹੈ ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਅਕਸਰ ਹੀ ਗਲਤ ਜਾਣਕਾਰੀ ਅਤੇ ਕੁਝ ਪਲਾਂ ਦੀ ਐਸ਼ਪ੍ਰਸਤੀ ਕਾਰਣ ਨੌਜਵਾਨ ਇਸ ਗਲਤ ਲਾਈਨ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਹੁਣ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਨੂੰ ਵੀ ਜਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡ ਗਰਾਊਂਡਾਂ ਨਾਲ ਜੋੜ ਕੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ। 

ਪੰਜਾਬ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਯਤਨਸ਼ੀਲ ਰਹਿ ਰਹੀ ਹੈ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD