Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਜ਼ਿਲ੍ਹੇ ਦੇ ਤਿੰਨੋਂ ਵਿਧਾਇਕਾਂ ਨੇ ਕੀਤੀਆਂ ਮੀਟਿੰਗਾਂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਲੋਕਾਂ ਵੱਲੋਂ ਕੀਤਾ ਜਾ ਰਿਹੈ ਸਵਾਗਤ

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab, Principal Budh Ram, Dr Vijay Singla,Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮਾਨਸਾ , 23 May 2025

Last updated on: May 24, 2025, 12:25 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਰ ਪਿੰਡ ਵਿੱਚ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜ ਕੇ ਨਸ਼ਿਆਂ ਵਿਰੁੱਧ ਆਪਣਾ ਯੋਗਦਾਨ ਪਾ ਰਹੇ ਹਨ। ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਵੀਜ਼ਨਾਂ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਵਿਧਾਇਕਾਂ ਵੱਲੋਂ ਰੋਜ਼ਾਨਾ ਪਿੰਡਾਂ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਲੋਕਾਂ ਨਾਲ ਮੀਟਿੰਗਾਂ ਕਰਕੇ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਅਪੀਲ ਕੀਤੀ ਜਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੇ ਮਕੜ ਜਾਲ ਤੋਂ ਬਾਹਰ ਕੱਢ ਕੇ ਤੰਦਰੁਸਤ ਜੀਵਨ ਜਿਓਣ ਲਈ ਪ੍ਰੇਰਿਆ ਜਾ ਸਕੇ। 

ਵਿਧਾਇਕਾਂ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡਾਂ ਬੁਢਲਾਡਾ ਹਲਕਾ ਵਿਖੇ ਬੋੜਾਵਾਲ, ਗੁੜੱਦੀ, ਖੀਵਾ ਮੀਹਾਂ ਸਿੰਘ ਵਾਲਾ, ਹਲਕਾ ਮਾਨਸਾ ਵਿਖੇ ਮਾਨਬੀਬੜੀਆਂ, ਅਸਪਾਲ, ਅਸਪਾਲ ਕੋਠੇ ਅਤੇ ਸਰਦੂਲਗੜ੍ਹ ਵਿਖੇ ਕੋਟ ਧਰਮੂ ਅਤੇ ਭੰਮੇ ਕਲਾਂ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਬੋੜਾਵਾਲ, ਗੁੱੜਦੀ ਅਤੇ ਖੀਵਾ ਮੀਹਾਂ ਸਿੰਘ ਵਾਲਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਨਸ਼ਾ ਮੁਕਤੀ ਯਾਤਰਾ ਦਾ ਮੰਤਵ ਨਸ਼ਿਆਂ ਦਾ ਖਾਤਮਾ ਕਰਨਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰ ਰਹੀ ਹੈ, ਤਾਂ ਜੋ ਉਹ ਸੂਬੇ ਦੀ ਨੌਜਵਾਨੀ ਨੂੰ ਬਰਬਾਦ ਨਾ ਕਰ ਸਕਣ। 

ਉਨ੍ਹਾਂ ਕਿਹਾ ਕਿ ਜੋ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹਨ, ਉਨ੍ਹਾਂ ਨੂੰ ਬਿਹਤਰ ਇਲਾਜ਼ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾ ਰਿਹਾ ਹੈ। ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਹਲਕਾ ਮਾਨਸਾ ਦੇ ਪਿੰਡਾਂ ਮਾਨਬੀਬੜੀਆਂ, ਅਸਪਾਲ ਅਤੇ ਅਸਪਾਲ ਕੋਠੇ ਵਿਖੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਖੁਦ ਵੀ ਦੂਰ ਰਹਿ ਕੇ ਹੋਰ ਨੌਜਵਾਨਾਂ ਨੂੰ ਨਸ਼ਾ ਨਾ ਕਰਨ ਲਈ ਪ੍ਰੇਰਿਤ ਕਰਨ। 

ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਖੇਡਾਂ ਵੱਲ ਆਪਣਾ ਧਿਆਨ ਕੇਂਦਰਿਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਕਰਨ ਵਾਲਿਆਂ ਦਾ ਵਧੀਆ ਇਲਾਜ ਕਰਵਾ ਰਹੀ ਹੈ ਤਾਂ ਜੋ ਉਹ ਬਿਹਤਰ ਸਮਾਜ ਦਾ ਹਿੱਸਾ ਬਣ ਕੇ ਆਪਣੀ ਜ਼ਿੰਦਗੀ ਨੂੰ ਵਧੀਆ ਢੰਗ ਨਾ ਜੀ ਸਕਣ। ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਕੋਟ ਧਰਮੂ ਅਤੇ ਭੰਮੇ ਕਲਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਜਿੱਥੇ ਨੌਜਵਾਨਾਂ ਦੇ ਭਵਿੱਖ ਨੂੰ ਖਰਾਬ ਕਰਦਾ ਹੈ, ਉਥੇ ਹੀ ਨਸ਼ਾ ਕਰਨ ਵਾਲੇ ਦੇ ਵਿਅਕਤੀ ਦਾ ਘਰ ਤਬਾਹ ਘਰ ਦਿੰਦਾ ਹੈ। 

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਨਸ਼ਿਆਂ ਦਾ ਆਦੀ ਵਿਅਕਤੀ ਮਿਲਦਾ ਹੈ, ਤਾਂ ਉਸਦਾ ਇਲਾਜ਼ ਕਰਵਾਉਣ ਲਈ ਉਸਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਸਾਰਿਆਂ ਨੂੰ ਵੱਧ ਚੜ੍ਹ ਕੇ ਸਹਿਯੋਗ ਕਰਨ ਚਾਹੀਦਾ ਹੈ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਸ ਦੌਰਾਨ ਵਿਧਾਇਕਾਂ ਵੱਲੋਂ ਲੋਕਾਂ ਨੂੰ ਆਪਣੇ ਪਿੰਡਾਂ ਚ ਨਸ਼ਾ ਨਾ ਵਿਕਣ ਦੇਣ ਅਤੇ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਸਬੰਧੀ ਸਹੁੰ ਚੁੱਕਵਾਈ ਗਈ।

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab , Principal Budh Ram , Dr Vijay Singla , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD