Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਵਨੀਤ ਵਰਮਾ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਨਅਤਕਾਰਾਂ, ਆਰ.ਡਬਲਯੂ.ਏਜ਼ ਅਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਲੋਕਾਂ ਦੀਆਂ ਬਿਜਲੀ ਸਪਲਾਈ ਨਾਲ ਸਬੰਧਤ ਮੁਸ਼ਕਿਲਾਂ ਬਾਰੇ ਕੀਤੀ ਮੀਟਿੰਗ

Vineet Verma, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 May 2025

Last updated on: May 24, 2025, 12:34 IST

ਅੱਜ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ, ਸਨਅਤਕਾਰਾਂ, ਆਰ.ਡਬਲਯੂ.ਏ ਅਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਵੱਲੋਂ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਦੀ ਅਗਵਾਈ ਵਿੱਚ ਬਿਜਲੀ ਦੇ ਲੱਗ ਰਹੇ ਕੱਟਾਂ ਦੇ ਸਬੰਧ ਵਿੱਚ ਸੁਖਜੀਤ ਸਿੰਘ ਡਿਪਟੀ ਚੀਫ਼ ਇੰਜੀਨੀਅਰ, ਮੋਹਾਲੀ ਸਰਕਲ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੋਹਾਲੀ ਵਾਸੀਆਂ ਵੱਲੋਂ ਬਿਜਲੀ ਦੀ ਆ ਰਹੀ ਸਮੱਸਿਆਂ ਬਾਰੇ ਵਿਚਾਰ ਵਟਾਦਰਾਂ ਕੀਤਾ ਗਿਆ। 

ਮੀਟਿੰਗ ਦੌਰਾਨ ਇਸ ਗੱਲ ਤੇ ਜ਼ੋਰ ਦਿੱਤਾ ਗਿਆ ਕਿ ਇਨ੍ਹਾਂ ਦਿਨਾਂ ਵਿੱਚ ਦਰੱਖਤਾਂ ਦੀ ਕਟਾਈ ਦੀ ਕੋਈ ਖਾਸ ਲੋੜ ਨਾ ਹੋਣ ਕਾਰਨ, ਅਜਿਹੇ ਪਰਮਿਟ ਜਾਰੀ ਨਾ ਕੀਤੇ ਜਾਣ। ਮੀਟਿੰਗ ਦੌਰਾਨ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਵੱਲੋਂ ਡਿਪਟੀ ਚੀਫ਼ ਇੰਜੀਨੀਅਰ ਨੂੰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਕਿ ਬਿਜਲੀ ਬੰਦ ਰੱਖਣ ਦਾ ਪਰਮਿਟ ਬਹੁਤ ਹੀ ਖਾਸ ਹਾਲਾਤਾਂ ਚ ਦਿੱਤਾ ਜਾਵੇ ਅਤੇ ਇਸ ਦਾ ਘੱਟ ਤੋਂ ਘੱਟ ਸਮਾਂ ਰੱਖਿਆ ਜਾਵੇ। 

ਮੀਟਿੰਗ ਦੌਰਾਨ ਡਿਪਟੀ ਚੀਫ਼ ਇੰਜੀਨੀਅਰ ਨੇ ਕਿਹਾ ਕਿ ਬਿਜਲੀ ਦੀ ਕੋਈ ਕਮੀ ਨਹੀਂ ਹੈ ਪਰ ਦੋ ਦਿਨ ਪਹਿਲਾਂ ਚੱਲੀਆਂ ਤੂਫ਼ਾਨੀ ਹਵਾਵਾਂ ਨੇ ਸਪਲਾਈ ਲਾਈਨਾਂ ਦਾ ਬਹੁਤ ਨੁਕਸਾਨ ਕੀਤਾ, ਜਿਸ ਕਾਰਨ ਇਹ ਮੁਸ਼ਕਿਲ ਬਣੀ। ਉਨ੍ਹਾਂ ਕਿਹਾ ਕਿ ਹੁਣ ਇਹ ਪ੍ਰਭਾਵਿਤ ਲਾਈਨਾਂ ਤੇ ਸਪਲਾਈ ਬਹਾਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਥੇ ਵੀ ਬੁਨਿਆਦੀ ਢਾਂਚੇ ਲਈ ਬਿਜਲੀ ਦੀ ਲੋੜ ਹੁੰਦੀ ਹੈ, ਸਰਕਾਰ ਆਪਣੇ ਵੱਲੋਂ ਲੋਕਾਂ ਨੂੰ 24 ਘੰਟੇ ਬਿਜਲੀ ਦੇਣ ਲਈ ਪੂਰੀ ਤਨਦੇਹੀ ਨਾਲ ਪਾਬੰਦ ਹੈ।

ਵਨੀਤ ਵਰਮਾ ਨੇ ਮੰਗ ਰੱਖੀ ਕਿ ਮੋਹਾਲੀ ਸਮੇਤ ਡੇਰਾਬਸੀ ਅਤੇ ਖਰੜ ਨੂੰ 24 ਘੰਟੇ ਬਿਜਲੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੇ ਸੀਜ਼ਨ ਦੌਰਾਨ ਬਿਜਲੀ ਦੀ ਕਮੀ ਨੂੰ ਪੂਰਾ ਕਰਨ ਲਈ ਬਿਜਲੀ ਵਿਭਾਗ ਦੀਆਂ ਟੀਮਾਂ ਨੂੰ ਪੂਰੀ ਤਰਾਂ ਸਰਗਰਮ ਰੱਖਿਆ ਜਾਵੇ। ਡਿਪਟੀ ਚੀਫ਼ ਇੰਜੀਨੀਅਰ ਨੇ ਕਿਹਾ ਕਿ ਮਸ਼ੀਨਰੀ ਦੀ ਕਿਸੇ ਤਰ੍ਹਾਂ ਦੀ ਖਰਾਬੀ ਨੂੰ ਬਿਜਲੀ ਵਿਭਾਗ ਵੱਲੋਂ ਤੁਰੰਤ ਠੀਕ ਕਰ ਦਿੱਤਾ ਜਾਂਦਾ ਹੈ। 

ਐਰੋਸਿਟੀ ਵਿੱਚ ਨਵਾਂ ਗਰਿੱਡ ਖੁੱਲ ਚੁੱਕਾ ਹੈ, ਜਿਸ ਵਿੱਚ ਲਗਭੱਗ 150 ਮੁਲਾਜ਼ਮ ਮੋਹਾਲੀ ਨੂੰ ਮਿਲ ਚੁੱਕੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ, ਦੁਕਾਨਦਾਰਾਂ, ਸ਼ਹਿਰ ਵਾਸੀਆਂ ਵੱਲੋਂ ਦਿੱਤੇ ਗਏ ਸੁਝਾਅ ਜਲਦੀ ਹੀ ਮੰਨੇ/ਪੂਰੇ ਕੀਤੇ ਜਾਣਗੇ।

ਇਸ ਮੀਟਿੰਗ ਦੌਰਾਨ ਅਮਰਦੀਪ ਕੌਰ, ਡਾਇਰੈਕਟਰ ਪਨਬਸ, ਸੀਤਲ ਸਿੰਘ, ਚੇਅਰਮੈਨ ਵਪਾਰ ਮੰਡਲ ਮੋਹਾਲੀ, ਸੁਰਿੰਦਰ ਸਿੰਘ ਅਤੇ ਹਰਮਨਦੀਪ ਸਿੰਘ ਜ਼ਿਲ੍ਹਾ ਮੁਹਾਲੀ ਆਬਕਾਰੀ ਵਿਭਾਗ ਦੇ ਕਮੇਟੀ ਮੈਂਬਰ, ਫੌਜਾ ਸਿੰਘ ਪ੍ਰਧਾਨ, ਮੋਟਰ ਮਾਰਕੀਟ, ਪਰਲਾਦ ਸਿੰਘ, ਪ੍ਰਧਾਨ, ਫੇਜ਼ 7 ਆਰ.ਡਬਲਯੂ.ਏ. ਦੇ , ਦੀਪਇੰਦਰ ਸਿੰਘ ਖਾਰਾ, ਕੁਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

 

Tags: Vineet Verma , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD