Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

ਡੇਰਾਬਸੀ ਦੇ ਹਲਕਾ ਲਾਲੜੂ ਅਧੀਨ ਆਉਂਦੇ ਪਿੰਡ ਹਮਾਯੂੰਪੁਰ, ਹੰਡੇਸਰਾ ਅਤੇ ਖੇਲ੍ਹਣ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਕੀਤਾ ਜਾਗਰੂਕ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 23 May 2025

Last updated on: May 24, 2025, 12:38 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ। 

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਹਮਾਯੂੰਪੁਰ, ਹੰਡੇਸਰਾ ਅਤੇ ਖੇਲ੍ਹਣ ਵਿਖੇ ਨਸ਼ਾ ਮੁਕਤੀ ਯਾਤਰਾ ਦਰਮਿਆਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਰੰਧਾਵਾ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜ੍ਹੇ ਵੀ ਕਰ ਰਹੀ ਹੈ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। 

ਇਸ ਮੌਕੇ ਸਮੂਹ ਹਾਜ਼ਰ ਇਕੱਠ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ। ਉਹਨਾਂ ਕਿਹਾ ਕਿ ਨਸ਼ਾ ਸਾਡੀ ਨੌਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਸੀ ਪਰ ਪੰਜਾਬ ਸਰਕਾਰ ਨੇ ਨਸ਼ੇ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ।

ਉਹਨਾਂ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਨਸ਼ਾ ਇੱਕ ਕੋਹੜ ਹੈ ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਅਕਸਰ ਹੀ ਗਲਤ ਜਾਣਕਾਰੀ ਅਤੇ ਕੁਝ ਪਲਾਂ ਦੀ ਐਸ਼ਪ੍ਰਸਤੀ ਕਾਰਣ ਨੌਜਵਾਨ ਇਸ ਗਲਤ ਲਾਈਨ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਹੁਣ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਨੂੰ ਵੀ ਜਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡ ਗਰਾਊਂਡਾਂ ਨਾਲ ਜੋੜ ਕੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ। 

ਪੰਜਾਬ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਯਤਨਸ਼ੀਲ ਰਹਿ ਰਹੀ ਹੈ। ਇਸ ਮੌਕੇ ਪਿੰਡਾਂ ਦੇ ਪੰਚ ਸਰਪੰਚ ਅਤੇ ਹੋਰ ਮੋਹਤਬਰ ਪਿੰਡ ਵਾਸੀ ਹਾਜ਼ਰ ਸਨ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD