ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਕਿ ਸੂਬੇ ਦਾ ਹਰ ਪਿੰਡ ਗਲੀ ਮੁਹੱਲਾ ਨਸ਼ਾ ਮੁਕਤ ਹੋਵੇ ।ਜਿਸ ਤਹਿਤ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਨਸ਼ਾ-ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਕੋਟਕਪੂਰਾ ਦੇ ਵਿਖੇ ਪਿੰਡ ਡੱਗੋ ਰੋਮਾਣਾ, ਦਾਣਾ ਰੋਮਾਣਾ, ਪਿੰਡ ਸੰਗੋ ਰੋਮਾਣਾ, ਪਿੰਡ ਫਿੱਡੇ ਕਲਾ, ਫਿੱਡੇ ਖੁਰਦ, ਚੱਕ ਕਲਿਆਣ ਵਿੱਚ ਆਯੋਜਿਤ ਨਸ਼ਾ-ਮੁਕਤੀ ਯਾਤਰਾ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ।
ਇਸ ਮੌਕੇ ਲੋਕਾਂ ਨੂੰ ਸੰਬੋਧਤ ਹੁੰਦਿਆ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਸਿਹਤਮੰਦ ਅਤੇ ਵਧੀਆ ਭਵਿੱਖ ਦੇਣ ਲਈ ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਲੋਕਾਂ ਨੂੰ ਇਸ ਦਾ ਹਿੱਸਾ ਵੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਖੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਬੁਰਾਈ ਤੋਂ ਸਮਾਜ ਨੂੰ ਮੁਕਤ ਕਰਵਾਉਣ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਪਾਉਣ।
ਉਨ੍ਹਾਂ ਕਿਹਾ ਕਿ ਨਸ਼ੇ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਅੱਗੇ ਵੀ ਹੋਰ ਪਿੰਡਾਂ ਵਿੱਚ ਆਯੋਜਿਤ ਕੀਤੀ ਜਾਵੇਗੀ ਤਾਂ ਜੋ ਪੂਰੇ ਸੂਬੇ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਨਸ਼ਿਆਂ ਖਿਲਾਫ ਸਹੁੰ ਵੀ ਚੁਕਾਈ।
ਇਸ ਮੌਕੇ ਹਰਵਿੰਦਰ ਸਿੰਘ ਏ.ਡੀ.ਓ, ਰਾਜੇਸ਼ ਕੁਮਾਰ ਐਸ.ਐਚ.ਓ,ਸ਼ਮਸ਼ੇਰ ਸਿੰਘ ਸ਼ੇਰਗਿੱਲ, ਸੁਧੀਰ ਧਿਰ ਡਿਪਟੀ ਮਾਸ ਮੀਡੀਆ ਅਫਸਰ,ਡਾ. ਪ੍ਰਭਦੀਪ ਸਿੰਘ ਚਾਵਲਾ ਡਿਪਟੀ ਮਾਸ ਮੀਡੀਆ ਅਫਸਰ,ਸੁਖਜਿੰਦਰ ਸਿੰਘ, ਚਰਨਜੀਤ ਸਿੰਘ, ਮਨਦੀਪ ਸਿੰਘ,ਰਾਜਿੰਦਰ ਸਿੰਘ ਤੇ ਸੁਨੀਲ ਕੁਮਾਰ ਸਿਹਤ ਵਿਭਾਗ,ਅਮਰੀਕ ਸਿੰਘ ਸਰਪੰਚ ਯਾਦਵਿੰਦਰ ਸਿੰਘ ਸਰਪੰਚ ,ਪਿਆਰਾ ਸਿੰਘ ,ਸੁਖਦੇਵ ਸਿੰਘ,ਜਸਪ੍ਰੀਤ ਕੌਰ, ਪ੍ਰੇਮ ਸਿੰਘ. ਲਵਪ੍ਰੀਤ ਸਿੰਘ, ਪਰਮਜੀਤ ਕੌਰ, ਸੰਤੋਖ ਸਿੰਘ, ਮਨਜੀਤ ਸਿੰਘ, ਸੀਮਾ ਕੌਰ, ਹਰਨੇਕ ਸਿੰਘ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।