Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖਿਆ ਕ੍ਰਾਂਤੀ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਵਿਧਾਇਕਾਂ ਵੱਲੋਂ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਸਕੂਲਾਂ ਦੀ ਨੁਹਾਰ ਬਦਲਣ ਲਈ ਵਚਨਬੱਧ : ਜਸਵਿੰਦਰ ਸਿੰਘ ਰਮਦਾਸ

Jaswinder Singh Ramdas, Amritsar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 23 May 2025

Last updated on: May 24, 2025, 13:07 IST

ਪੰਜਾਬ ਦੇ 12000 ਦੇ ਕਰੀਬ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਉਦਘਾਟਨਾਂ ਦੀ ਮੁਹਿੰਮ ਆਰੰਭੀ ਗਈ ਹੈ। ਅੱਜ ਸਿੱਖਿਆ ਕ੍ਰਾਂਤੀ ਤਹਿਤ ਜ਼ਿਲ੍ਹੇ ਦੇ ਹਲਕਾ ਅਟਾਰੀ , ਮਜੀਠਾ  ਅਤੇ ਰਾਜਾਸਾਂਸੀ ਦੇ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵਿਧਾਇਕ ਅਟਾਰੀ ਸ: ਜਸਵਿੰਦਰ ਸਿੰਘ ਰਮਦਾਸ, ਰਾਜਾਸਾਂਸੀ ਤੋ ਚੇਅਰਮ਼ੈਨ ਬਲਦੇਵ ਸਿੰਘ ਮਿਆਦੀਆ ਅਤੇ ਮਜੀਠਾ ਹਲਕਾ ਵਿਖੇ ਸ: ਜਗਵਿੰਦਰ ਪਾਲ ਸਿੰਘ ਮਜੀਠਾ ਵੱਲੋਂ ਕੀਤਾ ਗਿਆ।

ਹਲਕਾ ਅਟਾਰੀ ਵਿਖੇ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਵਲੋ ਸਰਕਾਰੀ ਐਲੀਮੈਂਟਰੀ ਸਕੂਲ ਮੁਰਾਦਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਬੱਲ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਬੱਲ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ  ਵਿਖੇ  ਕਰੀਬ 56 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੂਬਸੂਰਤ ਕਮਰਿਆਂ, ਵੱਖ ਵੱਖ ਸ਼ਾਨਦਾਰ ਲੈਬਾਂ ਅਤੇ ਹੋਰ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ । 

ਇਸ ਮੌਕੇ ਜਿੱਥੇ ਉਹਨਾਂ ਸਾਰੇ ਹੀ ਸਕੂਲ ਮੁਖੀਆਂ ਅਤੇ ਸਟਾਫ ਦੀ ਰਜਵੀ ਤਰੀਫ ਕੀਤੀ ਉੱਥੇ ਉਹਨਾਂ ਭਗਵੰਤ ਮਾਨ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਵੀ ਧੰਨਵਾਦ ਕੀਤਾ। ਉਹਨਾਂ ਮੌਕੇ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ । 

ਉਹਨਾਂ ਕਿਹਾ ਕਿ ਇਸੇ ਲੜੀ ਤਹਿਤ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਏ ਸੀ ਅਤੇ ਵਾਟਰ ਕੂਲਰ ਦੀ ਸਹੂਲਤ ਮੁਹੱਈਆ ਕਰਵਾਏਗੀ। ਹਲਕਾ ਰਾਜਾਸਾਂਸੀ ਵਿਖੇ ਚੇਅਰਮੈਨ ਪਨਗਰੇਨ ਸ: ਬਲਦੇਵ ਸਿੰਘ ਮਿਆਦੀਆਂ  ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਅਤੇ ਸਰਕਾਰੀ ਐਲੀਮੈਟਰੀ ਸਕੂਲ ਭੰਗਵਾਂ ਵਿਖੇ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਨਵੀ ਬਿਲਡਿੰਗ ਦੀ ਉਸਾਰੀ ਅਤੇ ਨਵੇ ਕਮਰਿਆਂ ਦੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। 

ਇਸ ਮੌਕੇ ਬੋਲਦਿਆਂ  ਚੇਅਰਮੈਨ ਪਨਗਰੇਨ ਨੇ ਕਿਹਾ ਕਿ ਸਰਕਾਰ ਵੱਲੋਂ ਪੂਰਾ ਧਿਆਨ ਸਰਕਾਰੀ ਸਕੂਲਾਂ ਦੀ ਤਰੱਕੀ ਵੱਲ ਫੋਕਸ ਕੀਤਾ ਗਿਆ ਹੈ ਅਤੇ ਭਵਿੱਖ ਵਿੱਚ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਕੂਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸੇ ਤਰ੍ਹਾਂ ਹਲਕਾ  ਮਜੀਠਾ ਵਿਖੇ  ਸ: ਜਗਵਿੰਦਰ ਪਾਲ ਸਿੰਘ ਜੱਗਾ ਮਜੀਠਾ ਵੱਲੋਂ ਸਰਕਾਰੀ ਮਿਡਲ ਸਕੂਲ ਤਲਵੰਡੀ ਖੁਮਣ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਖੁਮਣ , ਸਰਕਾਰੀ ਐਲੀਮੈਂਟਰੀ ਸਕੂਲ ਬੁੱਢਾ ਥੇਹ, ਸਰਕਾਰੀ ਹਾਈ ਸਕੂਲ ਬੁੱਢਾ ਥੇਹ, ਸਰਕਾਰੀ ਐਲੀਮੈਂਟਰੀ ਸਕੂਲ ਵੀਰਮ, ਸਰਕਾਰੀ ਐਲੀਮੈਂਟਰੀ ਸਕੂਲ ਭੋਮਾ ਕਰੀਬ 26 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਚਾਰਦਿਵਾਰੀ, ਨਵੇਂ ਕਲਾਸਰੂਮ ਅਤੇ ਇਕ ਸਾਇੰਸ ਲੈਬਾਰਟਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਨਾਲ ਵੱਡੇ ਬਦਲਾਅ ਵੇਖਣ ਨੂੰ ਮਿਲਣਗੇ। 

ਉਨਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵੀ ਪ੍ਰਾਇਵੇਟ ਸਕੂਲਾਂ ਦੇ ਬੱਚਿਆਂ ਵਾਂਗ ਆਧੁਨਿਕ ਢੰਗ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣਗੇ।

ਇਸ ਮੌਕ ਸਰਦਾਰ ਪਰਮਿੰਦਰ  ਸਿੰਘ  ਉਪਲ ਸਿੱਖਿਆ ਕੋਆਰਡੀਨੇਟਰ ਮਜੀਠਾ, ਸਰਦਾਰ ਪ੍ਰਿਤਪਾਲ ਸਿੰਘ ਬਲਾਕ ਇੰਚਾਰਜ, ਸ੍ਰੀ ਰਾਜ ਕੁਮਾਰ ਸਰਪੰਚ ਲੁੱਦੜ, ਸਰਦਾਰ ਸੁਖਚੈਨ ਸਿੰਘ ਸਰਪੰਚ, ਸਰਦਾਰ ਚੰਨਪ੍ਰੀਤ ਸਿੰਘ ਸਰਪੰਚ, ਹੈਡ ਮਾਸਟਰ ਸ੍ਰੀ ਰਣਜੀਤ ਲਾਲ ,ਮਿਡਲ ਸਕੂਲ ਇੰਚਾਰਜ ਸ੍ਰੀ ਅਰੁਣ ਸ਼ਰਮਾਂ ਅਤੇ ਸੀਐਚਟੀ ਸ੍ਰੀ ਹਰਵਿੰਦਰ  ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਸਾਹਿਬਾਨ ਅਤੇ ਹੋਰ ਪਤਵੰਤੇ  ਵੀ ਹਾਜ਼ਰ ਸਨ।

 

Tags: Jaswinder Singh Ramdas , Amritsar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD