Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਸਬੰਧੀ ਜਾਗਰੂਕਤਾ ਲਈ ਡਿਫੈਂਸ ਕਮੇਟੀਆਂ ਨਾਲ ਹੋਈਆਂ ਮੀਟਿੰਗਾਂ

ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ , 23 May 2025

Last updated on: May 24, 2025, 13:12 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਹਲਕਿਆਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ ਗਈ।

ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਚੌਂਤਰਾ, ਚੜ੍ਹੇਵਾਨ ਅਤੇ ਝਬੇਲਵਾਲੀ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਣ ਕਰ ਕੇ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ।

ਇਸੇ ਤਰ੍ਹਾਂ ਹੀ ਮਲੋਟ ਹਲਕੇ ਦੇ ਪਿੰਡ ਫਕਰਸਰ ਥੇੜ੍ਹੀ, ਘੱਗਾ, ਮੱਲਵਾਲਾ ਅਤੇ ਕਟੋਰੇਵਾਲਾ ਵਿਖੇ ਚੇਅਰਮੈਨ ਮਾਰਕਿਟ ਕਮੇਟੀ ਮਲੋਟ ਸ੍ਰੀ ਜਸ਼ਨ ਬਰਾੜ ਨੇ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਨਸ਼ੇ ਜਿਹੀ ਭੈੜੀ ਬਿਮਾਰੀ ਨੂੰ ਖਤਮ ਕਰਨ ਲਈ ਸਾਡਾ ਸਾਰਿਆਂ ਦਾ ਰਲ-ਮਿਲ ਕੇ ਕੰਮ ਕਰਨਾ ਬਹੁਤ ਜ਼ਰੂਰੀ ਹੈ ਅਤੇ ਜਾਗਰੂਕਤਾ ਮੀਟਿੰਗਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ-ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਇਹ ਮੁਹਿੰਮ ਜ਼ਰੂਰ ਹੀ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ।

ਗਿੱਦੜਬਾਹਾ ਹਲਕੇ ਦੇ ਪਿੰਡ ਲੁੰਡੇਵਾਲਾ, ਬਾਦੀਆਂ ਅਤੇ ਕੁਰਾਈਵਾਲਾ ਵਿਖੇ ਵੱਖ-ਵੱਖ ਆਗੂਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਲੰਬੀ ਦੇ ਪਿੰਡ ਚੰਨੂ, ਲਾਲਬਾਈ ਅਤੇ ਧੌਲਾ ਵਿਖੇ ਸ. ਅਮੀਤ ਸਿੰਘ ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਨਸ਼ੇ ਦਾ ਖਾਤਮਾ ਕਰਨਾ ਹੈ, ਡਿਫੈਂਸ ਕਮੇਟੀਆਂ ਨੂੰ ਪਿੰਡ ਪੱਧਰ ਆਪਸੀ ਸਹਿਯੋਗ ਦੀ ਬਹੁਤ ਲੋੜ ਹੈ, ਜੇਕਰ ਪਿੰਡ ਵਿੱਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਬਾਰੇ ਪੁਲਿਸ ਪ੍ਰਸਾਸ਼ਨ ਨੂੰ ਸੂਚਿਤ ਕੀਤਾ ਜਾਵੇ ਅਤੇ ਜੇਕਰ ਕੋਈ ਵਿਅਕਤੀ ਨਸ਼ੇ ਕਰਦਾ ਹੈ ਤਾਂ ਉਸਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਜਾਵੇ ਅਤੇ ਉਸਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ।

ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਮਲੋਟ ਮੋਰਚੇ ਦੇ ਕੁਆਰਡੀਨੇਟਰ ਬਲਰਾਜ ਸਿੰਘ, ਹਲਕਾ ਗਿੱਦੜਬਾਹਾ ਮੋਰਚੇ ਦੇ ਇੰਚਾਰਜ ਮਾਧੋ ਦਾਸ ਸਿੰਘ ਖਾਲਸਾ, ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਮੋਰਚੇ ਦੇ ਇੰਚਾਰਜ ਜਗਸੀਰ ਸਿੰਘ ਸੰਧੂ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD