Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ : ਰਾਜ ਲਾਲੀ ਗਿੱਲ

ਕਿਹਾ ਕਿ-ਕਮਿਸ਼ਨ ਤੇ ਕਿਸੇ ਤਰ੍ਹਾ ਦਾ ਕੋਈ ਸਿਆਸੀ ਦਬਾਅ ਨਹੀ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 23 May 2025

Last updated on: May 24, 2025, 13:16 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਖੁਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵਲੋ 35 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਮੌਕੇ ਤੇ 30 ਹੋਰ ਪ੍ਰਾਪਤ ਹੋਏ ਕੇਸ ਵੀ ਸੁਣੇ।

ਚੇਅਰਪਰਸਨ ਵਲੋ ਪੈ੍ਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨ ਹਰੇਕ ਜ਼ਿਲੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਨਿਪਟਾਰਾ ਕਰੇਗਾ। ਉਨ੍ਹਾ ਦੱਸਿਆ ਕਿ ਪੀੜਤ ਮਹਿਲਾਵਾਂ  ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀ ਕਰ ਪਾਉਦੀਆਂ, ਇਸ ਲਈ ਕਮਿਸ਼ਨ ਵਲੋ ਜਿਲ੍ਹਿਆਂ ਅੰਦਰ ਹੀ ਲੋਕ ਦਰਬਾਰ ਲਗਾ ਕੇ ਮੁਸ਼ਕਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋ਼ਸਿਸ ਕੀਤੀ ਜਾਂਦੀ ਹੈ ਕਿ ਮੌਕੇ ਤੇ ਹੀ ਸਕਾਇਤਾਂ ਦਾ ਨਿਪਟਾਰਾ ਹੋ ਸਕੇ। 

ਪੈ੍ਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਮਿਸ਼ਨ ਤੇ ਕੋਈ ਸਿਆਸੀ ਦਬਾਅ ਨਹੀ ਹੈ ਅਤੇ ਕਮਿਸ਼ਨ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ। ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ  ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। 

ਇੱਥੇ ਪੁਲਿਸ ਲਾਈਨਜ ਵਿਖੇ ਔਰਤਾਂ ਦੀਆਂ ਸਮੱਸਿਆਵਾਂ ਸੁਨਣ ਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਲਗਾਈ ਲੋਕ ਅਦਾਲਤ ਮੌਕੇ ਰਾਜ ਲਾਲੀ ਗਿੱਲ ਨੇ ਕਿਹਾ ਕਿ ਮੁੰਡੇ-ਕੁੜੀਆਂ ਤੇ ਇੱਥੋਂ ਤੱਕ ਕਿ ਕਈ ਵਿਆਹੇ ਹੋਏ ਮਰਦ ਤੇ ਔਰਤਾਂ ਵੀ ਲਿਵ ਇਨ ਰਿਲੇਸ਼ਨ ਦੀ ਇਸ ਬੁਰਾਈ ਵੱਲ ਧੱਕੇ ਜਾ ਰਹੇ ਹਨ ਜੋ ਕਿ ਸਾਡੇ ਸਮਾਜ ਨੂੰ ਸਿਊਂਕ ਵਾਂਗ ਖਾ ਰਹੀ ਹੈ, ਜਿਸ ਤੋਂ ਬਚਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਉਹ ਰਾਜ ਸਰਕਾਰ ਨੂੰ ਇਸ ਮਾਮਲੇ 'ਤੇ ਕਾਨੂੰਨ ਵਿੱਚ ਸੋਧ ਕਰਨ ਲਈ ਲਿਖ ਰਹੇ ਹਨ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਲੋਕ ਅਦਾਲਤ ਮੌਕੇ 35 ਦੇ ਕਰੀਬ ਮਾਮਲਿਆਂ ਦੀ ਸੁਣਵਾਈ ਕਰਦਿਆਂ ਬਹੁਤੇ ਕੇਸਾਂ ਵਿੱਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ। ਰਾਜ ਲਾਲੀ ਗਿੱਲ ਨੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ  ਕਿਹਾ ਕਿ ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਬਹੁਤ ਸਖ਼ਤ ਹੈ, ਇਸ ਲਈ ਕਿਸੇ ਵੀ ਆਮ-ਖਾਸ ਵਿਅਕਤੀ ਨੂੰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਮੰਦੀ ਸ਼ਬਦਾਲਵੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। 

ਉਨ੍ਹਾਂ ਕਮਿਸ਼ਨ ਉਤੇ ਸਿਆਸੀ ਦਬਾਅ ਬਾਰੇ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਕਮਿਸ਼ਨ ਕਿਸੇ ਨਾਲ ਧੱਕਾ ਨਹੀਂ ਹੋਣ ਦਿੰਦਾ ਅਤੇ ਸਾਰੇ ਮਾਮਲਿਆਂ 'ਚ ਮੀਡੀਏਸ਼ਨ (ਸਾਲਸੀ) ਦੀ ਭੂਮਿਕਾ ਨਿਭਾਉਂਦੇ ਹੋਏ ਬਿਨ੍ਹਾਂ ਕਿਸੇ ਸਿਆਸੀ ਜਾਂ ਹੋਰ ਦਬਾਅ ਦੇ ਪੀੜਤਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਆਂ ਦਿਵਾਉਣ ਦੇ ਟੀਚੇ ਨੂੰ ਪੂਰਾ ਕਰ ਰਿਹਾ ਹੈ।

ਚੇਅਰਪਰਸਨ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਰਚ 2024 'ਚ ਅਹੁਦਾ ਸੰਭਾਲੇ ਜਾਣ ਤੋਂ ਹੁਣ ਤੱਕ ਕਰੀਬ 2500 ਤੋ ਵੱਧ  ਮਾਮਲੇ ਸੁਣਵਾਈ ਲਈ ਆਏ, ਜਿਨ੍ਹਾਂ 'ਚੋਂ 70 ਫ਼ੀਸਦੀ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਜਾਇਦਾਦ ਨਾਲ ਸਬੰਧਤ, ਐਨ.ਆਰ.ਆਈ. ਵਿਆਹ, ਦਾਜ-ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ।

ਰਾਜ ਲਾਲੀ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ 'ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮਾਂ ਦਾ ਵਧਣਾ ਵੀ ਸਾਡੇ ਸਮਾਜ ਲਈ ਚਿੰਤਾਜਨਕ ਹੈ। ਚੇਅਰਪਰਸਨ ਦੇ ਨਾਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਨਿਖਿਲ ਅਰੋੜਾ ,ਐਸ ਡੀ ਐਮ ਸ: ਖੁਸ਼ਪੀ੍ਤ ਸਿੰਘ ਤੇ ਇਲਾਵਾ ਲੋਕ ਅਦਾਲਤ ਮੌਕੇ ਉਚ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।     

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD