Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ : ਡਾ: ਜਸਬੀਰ ਸਿੰਘ ਸੰਧੂ

ਨਸ਼ਾ ਮੁਕਤੀ ਮੋਰਚੇ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ-ਦੀਕਸ਼ਤ ਧਵਨ

Dr Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 23 May 2025

Last updated on: May 24, 2025, 13:20 IST

ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਨੂੰ ਸੂਬੇ ਨੂੰ ਨਸ਼ਾ ਮੁਕਤ ਕਰਨਾ ਹੈ। ਇਸ ਲਈ ਜਿਥੇ ਨਸ਼ਾ ਤਸਕਰਾਂ ਦੇ ਖਿਲਾਫ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਉਥੇ ਹੀ ਨਸ਼ੇ ਤੋਂ ਪੀੜਤ ਨੌਜਵਾਨਾਂ ਦਾ ਸਹੀ ਇਲਾਜ ਕਰਵਾ ਕੇ ਪੁਨਰਵਾਸ ਵੀ ਕੀਤਾ ਜਾ ਰਿਹਾ ਹੈ।

ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜੇਲਾਂ ਅੰਦਰ ਵੀ ਡੱਕਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਲੜਾਈ ਸਰਕਾਰ ਜਾਂ ਪੁਲਿਸ  ਦੀ ਨਹੀਂ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਇਸ ਲੜਾਈ ਦਾ ਹਿੱਸ ਬਣਨਾ ਪਵੇਗਾ। ਵਿਧਾਇਕ ਸੰਧੂ  ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਜਹਿਰ ਦਾ ਕਾਰੋਬਾਰ ਬੰਦ ਕਰ ਦੇਣ ਨਹੀਂ ਤਾਂ ਸਲਾਖਾਂ ਪਿਛੇ ਜਾਣ ਲਈ ਤਿਆਰ ਰਹਿਣ। ਡਾ: ਸੰਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਦਾ  ਵਪਾਰ ਕਰਨ ਵਾਲੇ ਲੋਕਾਂ ਦੀ ਜਮਾਨਤ ਨਾ ਦਿੱਤੀ ਜਾਵੇ ਅਤੇ ਉਨ੍ਹਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਵਿੱਚ ਸਮਾਜ ਦਾ ਹਰੇਕ ਵਰਗ ਵੱਧ ਚੜ੍ਹ ਕੇ ਹਿੱਸਾ ਲੈ ਰਿਹਾ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਲੋਕ ਹੁਣ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹਨ।ਨਸ਼ਾ ਮੁਕਤੀ ਮੋਰਚੇ ਦੇ ਜਿਲ੍ਹਾ ਕੁਆਰਡੀਨੇਟਰ ਸ੍ਰੀ ਦੀਕਸ਼ਤ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਦੇ ਮਾਝਾ ਜੋਨ ਦੇ ਇ਼ਚਾਰਜ ਮੈਡਮ ਸੋਨੀਆ ਮਾਨ ਵੱਲੋਂ ਲਗਾਤਾਰ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। 

ਸ੍ਰੀ ਧਵਨ ਨੇ ਕਿਹਾ ਕਿ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਸਾਨੂੰ ਪਾਰਟੀਬਾਜੀ ਤੋਂ ਉਪਰ ਉਠ ਕੇ ਸਾਰਿਆਂ ਨੂੰ ਇਕ ਜੁਟ ਹੋ ਕੇ ਪ੍ਰਣ ਲੈਣਾ ਪਵੇਗਾ ਤਾਂ ਹੀ ਅਸੀਂ ਆਪਣੀ ਭਵਿੱਖ ਦੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਸਕਾਂਗੇ।ਸ੍ਰੀ ਧਵਨ ਨੇ ਦੱਸਿਆ ਕਿ ਨਸ਼ਾ ਮੁਕਤੀ ਮੋਰਚੇ ਵੱਲੋਂ ਸੂਬਾ ਵਾਸੀਆਂ ਲਈ ਹੈਲਪਲਾਈਨ ਨੰਬਰ 98236-00007 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਨੰਬਰ ਤੇ ਨਸ਼ਾ ਵੇਚਣ ਜਾਂ ਖਰੀਦਣ ਵਾਲਿਆਂ ਸਬੰਧੀ ਜਾਣਕਾਰੀ ਦੇ ਸਕਦਾ ਹੈ ਉਸਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

 

Tags: Dr Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD