Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ - ਅਮਨਦੀਪ ਕੌਰ ਅਰੋੜਾ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਕਰ ਰਹੀ ਇਤਿਹਾਸਕ ਫੈਸਲੇ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮੋਗਾ , 23 May 2025

Last updated on: May 24, 2025, 13:24 IST

ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਿਲ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਮੋਗਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ  ਵਿੱਚ 9.55 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ ਜਿਸ ਨਾਲ ਨਵੇਂ ਦਾਖਲਿਆਂ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ। ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲ ਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਅਣਥੱਕ ਕੋਸ਼ਿਸ਼ਾਂ ਰੰਗ ਲਿਆਉਣ ਲੱਗ ਪਈਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਸਿੱਖਿਆ ਨਾਲ ਸਮਾਜ ਵਿਕਾਸ ਕਰਦਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਦਿਅਕ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅੰਦਰ ਵਿਕਾਸ ਦੀਆਂ ਅਨੰਤ ਸੰਭਾਵਨਾਵਾਂ ਹੁੰਦੀਆਂ ਹਨ ਅਤੇ ਉਹਨਾਂ ਨੂੰ ਜੇਕਰ ਮੌਕੇ ਮਿਲਦੇ ਰਹਿਣ ਤਾਂ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਬਣ ਸਕਦੇ ਹਨ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD