Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਲਾਟੀਆਂ ਵਾਸਤੇ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਦਾ ਸਮਾਂ ਘਟਾ ਕੇ ਛੇ ਮਹੀਨੇ ਕੀਤਾ

Web Admin

Web Admin

5 Dariya News

ਚੰਡੀਗੜ੍ਹ , 23 May 2025

Last updated on: May 24, 2025, 13:26 IST

ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਮੁਤਾਬਕ ਕੈਬਨਿਟ ਨੇ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀ ਜਾਇਦਾਦ ਲਈ ਅਲਾਟੀਆਂ ਵੱਲੋਂ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਵਾਸਤੇ ਸਮਾਂ ਹੱਦ ਘਟਾ ਕੇ ਛੇ ਮਹੀਨੇ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਹੁਣ ਅਲਾਟੀਆਂ ਨੂੰ ਪੂਰੀ ਵਿਕਰੀ ਕੀਮਤ ਅਲਾਟਮੈਂਟ ਦੀ ਮਿਤੀ ਤੋਂ 180 ਦਿਨਾਂ ਦੇ ਅੰਦਰ ਜਮ੍ਹਾਂ ਕਰਵਾਉਣੀ ਹੋਵੇਗੀ, ਜਦੋਂ ਕਿ ਪਹਿਲਾਂ ਇਹ ਅਦਾਇਗੀ ਛੇ ਛਿਮਾਹੀ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣੀ ਹੁੰਦੀ ਸੀ। 

ਇਸ ਫੈਸਲੇ ਦਾ ਮੰਤਵ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਮਾਲੀਆ ਦੀ ਉਗਰਾਹੀ ਵਿੱਚ ਤੇਜ਼ੀ, ਮਿਊਂਸਿਪਲ ਇਕਾਈਆਂ ਦੇ ਵਿੱਤ ਨੂੰ ਮਜ਼ਬੂਤ ਕਰਨ ਅਤੇ ਦੇਰੀ ਨਾਲ ਅਦਾਇਗੀਆਂ ਸਬੰਧੀ ਕਾਨੂੰਨੀ ਵਿਵਾਦਾਂ ਨੂੰ ਘਟਾ ਕੇ ਆਮ ਆਦਮੀ ਨੂੰ ਸਹੂਲਤ ਦੇਣਾ ਹੈ।

ਪੰਜਾਬ ਨੂੰ ਸਨਅਤੀ ਗੜ੍ਹ ਵਜੋਂ ਵਿਕਸਤ ਕਰਨ ਲਈ ਪੰਜਾਬ ਇਨੋਵੇਸ਼ਨ ਮਿਸ਼ਨ ਵਾਸਤੇ ਪੰਜ ਕਰੋੜ ਰੁਪਏ ਦੀ ਪ੍ਰਵਾਨਗੀ

ਪੰਜਾਬ ਵਿੱਚ ਵਪਾਰ ਪੱਖੀ ਗਤੀਸ਼ੀਲ ਮਾਹੌਲ ਬਣਾ ਕੇ ਪੰਜਾਬ ਦੀ ਤਰੱਕੀ ਦੀਆਂ ਸੰਭਾਵਨਾਵਾਂ ਨੂੰ ਹੋਰ ਹੱਲਾਸ਼ੇਰੀ ਦੇਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਪੰਜਾਬ ਇਨੋਵੇਸ਼ਨ ਮਿਸ਼ਨ ਲਈ ਪੰਜ ਕਰੋੜ ਰੁਪਏ ਅਲਾਟ ਕਰਨ ਦੀ ਸਹਿਮਤੀ ਦੇ ਦਿੱਤੀ। ਇਹ ਫੈਸਲਾ ਪੰਜਾਬ ਦੀਆਂ ਵਿਕਾਸ ਸੰਭਾਵਨਾਵਾਂ ਨੂੰ ਉਜਾਗਰ ਕਰਨ ਤੇ ਨੌਕਰੀਆਂ ਦੇ ਮੌਕੇ ਪੈਦਾ ਕਰ ਕੇ ਅਤੇ ਨਿਵੇਸ਼ ਨੂੰ ਸੱਦਾ ਦੇ ਕੇ ਖ਼ੁਸ਼ਹਾਲ ਆਰਥਿਕਤਾ ਬਣਾਉਣ ਵਿੱਚ ਮਿਸ਼ਨ ਦੇ ਲਾਮਿਸਾਲ ਯੋਗਦਾਨ ਦੇ ਮੱਦੇਨਜ਼ਰ ਲਿਆ ਗਿਆ ਹੈ। ਪੰਜਾਬ ਨੂੰ ਦੇਸ਼ ਭਰ ਵਿੱਚੋਂ ਸਨਅਤੀ ਧੁਰੇ ਵਜੋਂ ਵਿਕਸਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਲਈ ਪ੍ਰੇਰਕ ਵਜੋਂ ਕੰਮ ਕਰਨ ਪੱਖੋਂ ਵੀ ਇਹ ਮਿਸ਼ਨ ਸੂਬੇ ਲਈ ਬਹੁਤ ਮਹੱਤਵਪੂਰਨ ਹੈ।

ਪੰਜਾਬ ਪੁਲਿਸ ਵਿੱਚ 207 ਵਿਸ਼ੇਸ਼ ਤਰੱਕੀ ਪ੍ਰਾਪਤ ਕਾਡਰ ਵਿੱਚ ਸੇਵਾ ਨਿਭਾ ਰਹੇ ਅਫ਼ਸਰਾਂ/ਮੁਲਾਜ਼ਮਾਂ ਵਾਸਤੇ ਸੇਵਾ ਨਿਯਮ ਬਣਾਉਣ ਦੀ ਪ੍ਰਵਾਨਗੀ

ਪੰਜਾਬ ਪੁਲਿਸ ਵਿੱਚ ਖ਼ਾਸ ਤੌਰ ਉੱਤੇ ਖੇਡ ਕੋਟੇ ਤੋਂ ਤਰੱਕੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਦੀਆਂ ਤਰੱਕੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਕੈਬਨਿਟ ਨੇ 207 ਵਿਸ਼ੇਸ਼ ਤਰੱਕੀ ਪ੍ਰਾਪਤ ਕਾਡਰ ਵਿੱਚ ਸੇਵਾ ਨਿਭਾ ਰਹੇ ਅਫ਼ਸਰਾਂ/ਮੁਲਾਜ਼ਮਾਂ ਲਈ ਸੇਵਾ ਨਿਯਮ ਬਣਾਉਣ ਦੀ ਸਹਿਮਤੀ ਦੇ ਦਿੱਤੀ। ਇਸ ਫੈਸਲੇ ਨਾਲ ਇਨ੍ਹਾਂ ਪੁਲਿਸ ਅਫ਼ਸਰਾਂ/ਮੁਲਾਜ਼ਮਾਂ ਦੀਆਂ ਭਵਿੱਖੀ ਤਰੱਕੀਆਂ ਨੇਮਬੱਧ ਹੋਣਗੀਆਂ ਅਤੇ ਇਨ੍ਹਾਂ ਦੇ ਹੋਰ ਸੇਵਾ ਮਾਮਲੇ ਸੁਚਾਰੂ ਹੋਣਗੇ।

ਪੰਜਾਬ ਨਮਿੱਤਣ ਐਕਟ (ਮਨਸੂਖ) ਬਿੱਲ, 2025 ਨੂੰ ਸਹਿਮਤੀ

ਵੇਲਾ ਵਿਹਾ ਚੁੱਕੇ ਕਾਨੂੰਨਾਂ ਨੂੰ ਰੱਦ ਕਰਨ/ਨਿਯਮੀਕਰਨ ਤੇ ਡੀਕ੍ਰਿਮੀਨਲਾਈਜੇਸ਼ਨ ਦੀ ਸਮੀਖਿਆ ਲਈ ਸਕੱਤਰਾਂ ਦੀ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ਉਤੇ ਕੈਬਨਿਟ ਨੇ ਪੰਜਾਬ ਨਮਿੱਤਣ ਐਕਟ (ਮਨਸੂਖ) ਬਿੱਲ, 2025 ਨੂੰ ਮਨਜ਼ੂਰੀ ਦੇ ਦਿੱਤੀ। ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਵਿੱਤ ਵਿਭਾਗ ਨੇ ਇਸ ਤਜਵੀਜ਼ ਉਤੇ ਵਿਚਾਰ ਕੀਤਾ ਅਤੇ ਆਪਣੇ ਨਮਿੱਤਣ ਐਕਟਾਂ ਦੀ ਰੱਦ ਹੋਣ ਵਜੋਂ ਨਿਸ਼ਾਨਦੇਹੀ ਕੀਤੀ। 

ਇਹ ਐਕਟ ਵਿਭਾਗ ਨੂੰ ਸੂਬੇ ਦੇ ਕਨਸੌਲੀਡੇਟਿਡ ਫੰਡ ਵਿੱਚੋਂ ਖ਼ਰਚ ਕਰਨ ਦਾ ਅਧਿਕਾਰ ਦਿੰਦੇ ਹਨ। ਜਿਨ੍ਹਾਂ ਨਮਿੱਤਣ ਐਕਟਾਂ ਦੀ ਮਿਆਦ ਖ਼ਤਮ ਹੋ ਗਈ ਹੈ, ਉਨ੍ਹਾਂ ਨੂੰ ਰੱਦ ਕਰਨ ਨਾਲ ਉਨ੍ਹਾਂ ਕਾਰਵਾਈਆਂ ਉੱਤੇ ਕੋਈ ਮਾੜਾ ਪ੍ਰਭਾਵ ਨਹੀਂ ਪਵੇਗਾ, ਜੋ ਇਨ੍ਹਾਂ ਐਕਟਾਂ ਅਨੁਸਾਰ ਜਾਇਜ਼ ਤੌਰ ਉਤੇ ਕੀਤੀਆਂ ਗਈਆਂ ਸਨ ਜਾਂ ਕੀਤੀਆਂ ਜਾਣੀਆਂ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD