Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਕੂਲਾਂ ਨੂੰ ਮਿਆਰੀ ਸਿੱਖਿਆ ਅਤੇ ਸਹੂਲਤਾਂ ਦੇਣਾ ਸਰਕਾਰ ਦੀ ਤਰਜੀਹ : ਕੁਲਵੰਤ ਸਿੰਘ ਪੰਡੋਰੀ

ਹਲਕੇ ਦੇ ਸਕੂਲਾਂ ਵਿਚ 31.71 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮਹਿਲ ਕਲਾਂ , 23 May 2025

Last updated on: May 24, 2025, 13:53 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਹਿੰਮ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਗਾਗੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਸੱਦੋਵਾਲ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲ ਅਤੇ ਸਰਕਾਰੀ ਹਾਈ ਸਕੂਲ ਦੀਵਾਨਾ ਦੇ ਸਕੂਲਾਂ ਵਿਚ ਕਰੀਬ 31.71 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਗਾਗੇਵਾਲ ਵਿਚ 7.51 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਸੱਦੋਵਾਲ ਵਿਚ 1.90 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲ ਵਿਚ 2.58 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਵਿਚ 19.72 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਰਹਿਨੁਮਾਈ ਹੇਠ ਸਕੂਲਾਂ ਵਿਚ ਵਿਕਾਸ ਕਾਰਜ ਦੇ ਕੰਮ ਕਰਵਾਏ ਗਏ ਹਨ ਅਤੇ ਆਉਂਦੇ ਸਮੇਂ ਵੀ ਤਰਜੀਹੀ ਅਧਾਰ 'ਤੇ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 75 ਸਾਲ ਤੋਂ ਬੁਨਿਆਦੀ ਕੰਮ ਬਕਾਇਆ ਪਏ ਸਨ, ਜਿਨ੍ਹਾਂ ਨੂੰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਵਿਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਓਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਖੇਡਾਂ ਨਾਲ ਜੁੜਨ, ਇਸ ਵਾਸਤੇ ਖੇਡ ਮੈਦਾਨ ਪਿੰਡ ਪਿੰਡ ਬਣਵਾਏ ਜਾ ਰਹੇ ਹਨ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। 

ਇਸ ਮੌਕੇ ਬੀ ਐਨ ਓ ਜਸਵਿੰਦਰ ਸਿੰਘ, ਡੀ ਐਸ ਐਮ ਰਾਜੇਸ਼ ਗੋਇਲ, ਹੈਡਮਾਸਟਰ ਪੁਨੀਤ ਗਰਗ, ਪੀ ਏ ਹਰਮਨਜੀਤ ਸਿੰਘ, ਬਿੰਦਰ ਸਿੰਘ, ਸਿੱਖਿਆ ਕੋਆਰਡੀਨੇਟਰ ਚਰਨਜੀਤ ਸਿੰਘ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਸ ਪ ਸ ਗਾਗੇਵਾਲ ਦੇ ਇੰਚਾਰਜ ਪਰਮਜੀਤ ਸਿੰਘ, ਸ ਪ ਸ ਸੱਦੋਵਾਲ ਦੇ ਇੰਚਾਰਜ ਕਿਰਨਦੀਪ ਕੌਰ, ਸ ਪ ਸ ਗਹਿਲ ਦੇ ਇੰਚਾਰਜ ਸਰਬਜੀਤ ਕੌਰ, ਸ ਹ ਸ ਦੀਵਾਨਾ ਦੇ ਇੰਚਾਰਜ ਮਨਜੀਤ ਕੌਰ, ਸਰਪੰਚ ਰਣਧੀਰ ਸਿੰਘ, ਸਰਪੰਚ ਬਲਬੀਰ ਸਿੰਘ, ਸਰਪੰਚ ਤਜਿੰਦਰ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD