Thursday, 23 July 2026

 

 

ਖ਼ਾਸ ਖਬਰਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਬਟਾਲਾ ਪੁਲਿਸ ਦਾ ਵੱਡਾ ਉਪਰਾਲਾ- ਗੁੰਮ ਹੋਏ 700 ਮੋਬਾਇਲ ਫੋਨ ਜਿੰਨਾ ਦੀ ਕੀਮਤ ਕ੍ਰੀਬ 1.5 ਕਰੋੜ ਰੁਪਏ ਸੀ ਨੂੰ ਪਿਛਲੇ 7 ਮਹੀਨਿਆ ਵਿਚ ਰਿਕਵਰ ਕੀਤੇ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 23 May 2025

Last updated on: May 24, 2025, 13:58 IST

ਸ੍ਰੀ ਸੁਹੇਲ ਮੀਰ, ਸੀਨੀਅਰ ਪੁਲਿਸ ਕਪਤਾਨ ਬਟਾਲ ਵੱਲੋਂ ਅੱਜ ਤੋਂ ਕਰੀਬ 7 ਮਹੀਨੇ ਪਹਿਲਾਂ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦਾ ਨਾਮ ਸੀ "ਤੁਹਾਡਾ ਗੁੰਮ ਹੋਇਆ ਮੋਬਾਇਲ ਹੁਣ ਵਾਪਸ ਤੁਹਾਡੇ ਹੱਥ"। ਇਸ ਮੁਹਿੰਮ ਦੀ ਲੜੀ ਵਿਚ ਬਟਾਲਾ ਪੁਲਿਸ ਵੱਲੋਂ ਹੁਣ ਤੱਕ ਪਿਛਲੇ 7 ਮਹੀਨਿਆ ਵਿਚ 700 ਮੋਬਾਇਲ ਫੋਨ ਜਿੰਨਾ ਦੀ ਮਾਰਕੀਟ ਕੀਮਤ ਕ੍ਰੀਬ 1.5 ਕਰੋੜ ਰੁਪਏ ਦੇ ਕ੍ਰੀਬ ਸੀ ਨੂੰ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤਾ ਜਾ ਚੁੱਕਾ ਹੈ। 

ਬਟਾਲਾ ਪੁਲਿਸ ਵੱਲੋਂ ਅੱਜ ਸ਼ਿਵ ਐਡੀਟੋਰੀਅਮ ਬਟਾਲਾ ਵਿਖੇ ਚੋਥੇ ਸੈਮੀਨਾਰ ਦੌਰਾਨ ਗੁੰਮ ਹੋਏ 200 ਮੋਬਾਇਲ ਫੋਨ ਜਿੰਨਾ ਦੀ ਮਾਰਕੀਟ ਕੀਮਤ ਕ੍ਰੀਬ 50 ਲੱਖ ਰੁਪਏ ਦੇ ਕ੍ਰੀਬ ਸੀ ਨੂੰ ਪੰਜਾਬ ਭਰ ਵਿਚੋਂ ਅਤੇ ਦੇਸ਼ ਭਰ ਦੇ ਵੱਖ ਵੱਖ ਰਾਜਾਂ ਵਿਚੋਂ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤਾ ਗਿਆ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਐਸ.ਐਸ.ਪੀ ਬਟਾਲਾ  ਵੱਲੋਂ ਦੱਸਿਆ ਗਿਆ ਕਿ ਬਟਾਲਾ ਪੁਲਿਸ ਵੱਲੋਂ ਇਸ ਵਿਸ਼ੇਸ਼ ਮੁਹਿੰਮ ਸਦਕਾ ਥਾਣਾ ਸਾਇਬਰ ਕ੍ਰਾਇਮ ਬਟਾਲਾ ਵਿਚ ਤਾਇਨਾਤ ਹੈੱਡ ਕਾਂਸਟੇਬਲ ਜਤਿੰਦਰ ਸਿੰਘ ਵੱਲੋਂ ਦਿਨ ਰਾਤ ਮਿਹਨਤ ਕਰਕੇ ਪਬਲਿਕ ਦੇ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਦਾ ਇਹ ਉਪਰਾਲਾ ਅੱਗੇ ਵੀ ਇਸ ਤਰਾਂ ਜਾਰੀ ਰਹੇਗਾ। ਉਨ੍ਹਾਂ ਪਬਲਿਕ ਨੂੰ ਮੀਡੀਆ ਰਾਹੀਂ ਅਪੀਲ ਕਿ ਉਹ ਆਪਣੇ ਗੁੰਮ ਹੋਏ ਮੋਬਾਇਲ ਸਬੰਧੀ ਸੂਚਨਾ ਆਪਣੇ ਨਜਦੀਕੀ ਸ਼ਾਂਝ ਕੇਂਦਰ ਦੇ ਕੇ ਥਾਣਾ ਸਾਇਬਰ ਕ੍ਰਾਇਮ ਬਟਾਲਾ ਨਾਲ ਜਰੂਰ ਸੰਪਰਕ ਕਰਨ। ਬਟਾਲਾ ਪੁਲਿਸ ਪਬਲਿਕ ਦੇ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਚਿਹਰਿਆਂ 'ਤੇ ਖੁਸ਼ੀ ਵਾਪਸ ਲਿਆਉਣ ਲਈ ਲਈ ਪੂਰੀ ਤਰਾਂ ਵਚਨਬੱਧ ਹੈ।

ਮੀਡੀਆ ਵੱਲੋ ਇਸ ਮੋਕੇ ਜਦ ਪਬਲਿਕ ਪਾਸੋਂ ਫੀਡਬੈਕ ਲਈ ਗਈ ਤਾਂ ਆਪਣਾ ਗੁੰਮ ਹੋਇਆ ਮੋਬਾਇਲ ਵਾਪਸ ਪਾ ਕੇ ਉਨ੍ਹਾਂ ਦੇ ਚਿਹਰਿਆਂ ਤੇ ਅਲੱਗ ਹੀ ਤਰਾਂ ਦੀ ਖੁਸ਼ੀ ਦਿਖਾਈ ਦਿਤੀ। ਜਿਸ ਦੇ ਬਦਲੇ ਪਬਲਿਕ ਵੱਲੋ ਬਟਾਲਾ ਪੁਲਿਸ ਦੇ ਇਸ ਉਪਰਾਲੇ ਦਾ ਬਟਾਲਾ ਪੁਲਿਸ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD