Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਨਸ਼ਾ ਮੁਕਤੀ ਯਾਤਰਾ ਤਹਿਤ ਕੋਠੀ ਰਾਏ ਸਾਹਿਬ, ਪੀਰਾਂ ਵਾਲਾ, ਕੈਨਾਲ ਕਲੋਨੀ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ

ਨਸ਼ੇ ਦੀ ਅਲਾਮਤ ਨੂੰ ਦੂਰ ਕਰਕੇ ਪੰਜਾਬ ਨੂੰ ਮੁੜ ਸਿਹਤਮੰਦ ਰੰਗਲਾ ਪੰਜਾਬ ਬਣਾਇਆ ਜਾਵੇਗਾ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਫ਼ਿਰੋਜ਼ਪੁਰ , 23 May 2025

Last updated on: May 24, 2025, 14:02 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਨੂੰ ਲੋਕਾਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਨਾਲ ਸਬੰਧਤ ਹਲਕਿਆਂ ਦੇ ਵਿਧਾਇਕਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਰੋਜ਼ਾਨਾ ਨਸ਼ਾ ਮੁਕਤੀ ਯਾਤਰਾਵਾਂ ਅਤੇ ਜਾਗਰੂਕਤਾ ਸਭਾਵਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਰੋਕਥਾਮ ਲਈ ਪ੍ਰਣ ਵੀ ਕਰਵਾਇਆ ਜਾ ਰਿਹਾ ਹੈ। 

ਨਸ਼ਾ ਮੁਕਤੀ ਯਾਤਰਾਵਾਂ ਦੀ ਲੜੀ ਵਿੱਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਕੋਠੀ ਰਾਏ ਸਾਹਿਬ, ਪੀਰਾਂ ਵਾਲਾ ਅਤੇ ਕੈਨਾਲ ਕਲੋਨੀ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਕੀਤੇ ਸਮਾਗਮਾਂ ਦੌਰਾਨ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਜੜ੍ਹੋਂ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਅਜਿਹਾ ਮਾੜਾ ਕੰਮ ਕਰਨ ਦੀ ਹਿੰਮਤ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ। 

ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ,ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਗ੍ਰਾਮ ਸਭਾਵਾਂ, ਪਿੰਡ ਵਾਸੀਆ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਕੀਤੇ ਜਾ ਰਹੇ ਜਾਗਰੂਕਤਾ ਸਮਾਗਮਾਂ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਨਸ਼ਾ ਮੁਕਤੀ ਯਾਤਰਾਵਾਂ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਇਆ ਜਾਵੇ ਅਤੇ ਨਸ਼ੇ ਦੇ ਆਦੀਆਂ ਨੂੰ ਨਸ਼ੇ ਛੱਡਣ ਵਿੱਚ ਸਹਿਯੋਗ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।  ਉਨ੍ਹਾਂ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ। 

ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਮਰੀਜਾਂ ਦਾ ਸਰਕਾਰ ਵੱਲੋਂ ਇਲਾਜ ਕਰਵਾਉਣ ਉਪਰੰਤ ਉਨ੍ਹਾਂ ਦੇ ਮੁੜ ਵਸੇਬੇ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵਿਧਾਇਕ ਵੱਲੋਂ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।ਇਸ ਮੌਕੇ ਡਾ. ਅਮਨਦੀਪ ਕੌਰ ਗੋਸਲ (ਨਸ਼ਾ ਮੁਕਤੀ ਮੋਰਚਾ ਕੋਆਰਡੀਨੇਟਰ, ਫ਼ਿਰੋਜ਼ਪੁਰ ਸ਼ਹਿਰੀ), ਸ਼ਰਨਜੀਤ ਸਿੰਘ ਲਹਿਰੀ (ਬਲਾਕ ਪ੍ਰਧਾਨ), ਸੁਰਜੀਤ ਸਿੰਘ (ਬਲਾਕ ਪ੍ਰਧਾਨ), ਨੇਕ ਪ੍ਰਤਾਪ ਸਿੰਘ ਬਾਵਾ, ਹਿਮਾਂਸ਼ੂ ਠੱਕਰ, ਗੁਰਮੇਜ ਸਿੰਘ ਸਰਪੰਚ, ਗੁਰਜੀਤ ਸਿੰਘ ਚੀਮਾ, ਸੁਰਜੀਤ ਸਿੰਘ ਸਰਪੰਚ, ਰਮਨ ਸਰਪੰਚ, ਗਗਨਦੀਪ ਸਿੰਘ (ਬਲਾਕ ਪ੍ਰਧਾਨ) ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD