Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਮਿਸਾਲੀ ਕਾਰਵਾਈ-ਸੋਨੀਆਂ ਮਾਨ

“ਨਸ਼ਾ ਮੁਕਤੀ ਯਾਤਰਾ” ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸੋਨੀਆਂ ਮਾਨ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਸੰਬੋਧਨ

Sonia Mann, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਤਰਨ ਤਾਰਨ , 23 May 2025

Last updated on: May 24, 2025, 14:04 IST

ਪਿੰਡਾਂ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਇੱਕਜੁੱਟ ਹੋ ਕੇ ਪ੍ਰਣ ਕਰਨਾ ਪਵੇਗਾ ਤਾਂ ਹੀ ਅਸੀਂ ਆਪਣੀ ਨੌਜਵਾਨੀ ਨੂੰ ਬਚਾ ਸਕਦੇ ਹਾਂ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸੋਨੀਆਂ ਮਾਨ ਨੇ ਅੱਜ ਹਲਕਾ ਪੱਟੀ ਦੇ ਪਿੰਡ ਬਨਵਾਲੀਪੁਰ, ਕਲੇਰ ਅਤੇ ਵਰਾਣਾ ਵਿਖੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰ. ਦਿਲਬਾਗ ਸਿੰਘ ਨੇ ਵੀ ਪਿੰਡਾਂ ਵਿੱਚੋਂ ਨਸ਼ਾ ਖਤਮ ਕਰਨ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ।

ਇਸ ਮੌਕੇ ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ, ਪਿੰਡ ਵਾਸੀਆਂ, ਪਿੰਡ ਪੱਧਰੀ ਸੁਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸਹਿਯੋਗ ਨਾਲ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ ਅਤੇ ਜਲਦ ਹੀ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਦੇ ਚੁੰਗਲ ਵਿੱਚੋਂ ਕੱਢ ਕੇ ਆਮ ਜੀਵਨ ਧਾਰਾ ਵਿੱਚ ਲਿਆਂਦਾ ਜਾਵੇਗਾ।

ਇਸ ਮੌਕੇ ਸੋਨੀਆ ਮਾਨ ਨੇ ਹਾਜ਼ਰ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਮਾਂ ਦੇਣ।ਉਹਨਾਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਅਤੇ ਗੁਰਬਾਣੀ ਨਾਲ ਜੋੜਨ ਤਾਂ ਜੋ ਉਹ ਜ਼ਿੰਦਗੀ ਵਿੱਚ ਸਿੱਧੇ ਰਾਹ ਚੱਲ ਸਕਣ।

ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ।ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਮਰੀਜਾਂ ਦਾ ਪੰਜਾਬ ਸਰਕਾਰ ਵੱਲੋਂ ਇਲਾਜ ਕਰਵਾਉਣ ਉਪਰੰਤ ਉਨ੍ਹਾਂ ਦੇ ਮੁੜ ਵਸੇਬੇ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸਮੂਹ ਹਾਜ਼ਰੀਨ ਨੂੰ ਨਸ਼ਿਆ ਵਿਰੁੱਧ ਸਹੁੰ ਵੀ ਚੁਕਵਾਈ ਗਈ।

ਇਸ ਮੌਕੇ ਅਵਤਾਰ ਸਿੰਘ ਬਿੱਲਾ ਸਰਪੰਚ ਸ਼ੇਰੋਂ, ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ, ਜਸਪਾਲ ਸਿੰਘ ਸਰਪੰਚ ਡਿਆਲ, ਜਗਜੀਤ ਸਿੰਘ ਸਰਪੰਚ ਲੌਹੁਕਾ, ਸੁਖਦੇਵ ਸਿੰਘ ਸਰਪੰਚ ਜੌੜਾ ਅਤੇ ਜਸਵੰਤ ਸਿੰਘ ਸਰਪੰਚ ਵਰਾਣਾ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Sonia Mann , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD