Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੀਤ ਹੇਅਰ ਵਲੋਂ ਸੰਘੇੜਾ 'ਚ ਡੇਢ ਕਰੋੜ ਦੀ ਲਾਗਤ ਵਾਲੇ ਸਬ ਮਾਈਨਰ ਦਾ ਉਦਘਾਟਨ

ਕਿਸਾਨ ਬਾਗੋ- ਬਾਗ਼, ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab , Harinder Singh Dhaliwal

Web Admin

Web Admin

5 Dariya News

ਬਰਨਾਲਾ , 23 May 2025

Last updated on: May 24, 2025, 14:08 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਤਹਈਆ ਕੀਤਾ ਹੋਇਆ ਹੈ, ਜਿਸ ਤਹਿਤ ਕਰੋੜਾਂ ਦੀ ਲਾਗਤ ਨਾਲ ਰਜਵਾਹੇ, ਮਾਈਨਰ, ਸਬ ਮਾਈਨਰ, ਪਾਇਪਲਾਈਨ, ਕੱਸੀਆਂ, ਖਾਲਾਂ ਦੇ ਕੰਮ ਹੋਏ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੰਘੇੜਾ ਵਿੱਚ ਡੇਢ ਕਰੋੜ ਦੀ ਲਾਗਤ ਨਾਲ ਸਬ ਮਾਈਨਰ-4 ਦਾ ਉਦਘਾਟਨ ਕਰਨ ਮਗਰੋਂ ਕੀਤਾ। 

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਬ ਮਾਈਨਰ ਨਾਲ 1500 ਏਕੜ ਰਕਬੇ ਨੂੰ ਨਹਿਰੀ ਪਾਣੀ ਪੁੱਜੇਗਾ। ਓਨ੍ਹਾਂ ਸੰਘੇੜਾ ਦੇ ਕਿਸਾਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।  ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤੋਂ ਪਹਿਲਾਂ ਨਹਿਰੀ ਪਾਣੀ ਦੇ ਏਨੇ ਪ੍ਰੋਜੈਕਟ ਇਲਾਕੇ ਵਿਚ ਨਹੀਂ ਆਏ। ਓਨ੍ਹਾਂ ਕਿਹਾ ਕਿ ਸਰਕਾਰ ਨੇ ਟੇਲਾਂ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਹੈ।

 ਇਸ ਮਗਰੋਂ ਮੀਡੀਆ ਨਾਲ ਗੱਲ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸੰਘੇੜਾ ਵਿੱਚ ਸਿਰਫ ਪਾਇਪਲਾਈਨ ਦੇ ਕਰੀਬ 10 ਕਰੋੜ ਦੇ ਕੰਮ ਹੋਏ ਹਨ ਅਤੇ ਬਾਕੀ ਵਿਕਾਸ ਕਾਰਜ ਵੱਖਰੇ ਹਨ। ਓਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਸੈਂਕੜੇ ਕਰੋੜ ਦੇ ਪ੍ਰੋਜੈਕਟ ਨਹਿਰੀ ਪਾਣੀ ਲਈ ਲਿਆਂਦੇ ਗਏ ਹਨ। ਓਨ੍ਹਾਂ ਕਿਹਾ ਕਿ ਰਹਿੰਦੇ ਕੰਮ ਵੀ ਆਉਂਦੇ ਸਮੇਂ ਵਿੱਚ ਨੇਪਰੇ ਚਾੜ੍ਹ ਦਿੱਤੇ ਜਾਣਗੇ।

ਓਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਹਿਲੇ ਤਿੰਨ ਸਾਲਾਂ ਵਿਚ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੈਰਿਟ ਆਧਾਰ 'ਤੇ ਬਿਨਾ ਸਿਫਾਰਸ਼ ਤੋਂ ਦਿੱਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਵਿੱਚ ਹਰ ਵਿਅਕਤੀ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ। ਓਨ੍ਹਾਂ ਕਿਹਾ ਕਿ ਇਹ ਮੁਹਿੰਮ ਸਰਕਾਰ ਦੀ ਨਹੀਂ ਬਲਕਿ ਸਮਾਜ ਦੀ ਹੈ ਅਤੇ ਹਰ ਵਿਅਕਤੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਵਿਚ ਯੋਗਦਾਨ ਪਾਵੇ ਤਾਂ ਜੋ ਪੰਜਾਬ ਦੇ ਨਾਂ 'ਤੇ ਲੱਗਿਆ ਦਾਗ  ਧੋਤਾ ਜਾ ਸਕੇ। 

ਓਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ - ਪੀਰਾਂ ਅਤੇ ਸੂਰਬੀਰਾਂ ਦੀ ਧਰਤੀ ਹੈ ਜਿਸ ਨੇ ਯੁੱਧ ਦੇ ਮੈਦਾਨ ਤੋਂ ਖੇਡ ਦੇ ਮੈਦਾਨਾਂ ਤਕ ਦਿੱਗਜ ਪੈਦਾ ਕੀਤੇ ਹਨ। ਓਨ੍ਹਾਂ ਪਾਣੀਆਂ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਹੈ। ਪੰਜਾਬ ਦਾ ਪਾਣੀ ਤਾਂ ਵੰਡ ਕੇ ਦੂਜੇ ਸੂਬਿਆਂ ਨੂੰ ਦੇ ਦਿੱਤਾ ਗਿਆ ਪਰ ਹਰਿਆਣਾ ਦਾ ਯਮੁਨਾ ਦਾ ਪਾਣੀ ਵੰਡ ਕੇ ਪੰਜਾਬ ਨੂੰ ਨਹੀਂ ਦਿੱਤਾ ਗਿਆ। 

ਓਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਧੱਕੇ ਨਾਲ ਵਾਧੂ ਪਾਣੀ ਦੇਣ ਦੀ ਕੋਸ਼ਿਸ਼ ਕੀਤੀ ਜਿਸ ਵਿਰੁੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸਖ਼ਤ ਸਟੈਂਡ ਲਿਆ ਗਿਆ। ਓਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਵਲੋਂ ਡੈਮ 'ਤੇ ਸੀ ਆਈ ਐਸ ਐਫ ਦੇ 296 ਜਵਾਨ ਤਾਇਨਾਤ ਕਰਨ ਦਾ ਫੈਸਲਾ ਪੰਜਾਬ ਦੇ ਹਿੱਤਾਂ ਦੇ ਉਲਟ ਹੈ ਕਿਉੰਕਿ ਇਸ ਨਾਲ ਜਿੱਥੇ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਓਥੇ ਜਵਾਨਾਂ ਦੀਆਂ ਤਨਖਾਹਾਂ ਦਾ ਸਾਢੇ ਅੱਠ ਕਰੋੜ ਦਾ ਵਿੱਤੀ ਬੋਝ ਵੀ ਅਸਿੱਧੇ ਤੌਰ 'ਤੇ ਪੰਜਾਬ 'ਤੇ ਪਵੇਗਾ। 

ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਜਿਹੇ ਕਦਮਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਐਕਸੀਅਨ ਜਲ ਸਰੋਤ ਵਿਭਾਗ ਹਰਸ਼ਾਂਤ ਵਰਮਾ, ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ, ਹਸਨਪ੍ਰੀਤ ਭਾਰਦਵਾਜ, ਬਲਾਕ ਪ੍ਰਧਾਨ ਮਲਕੀਤ ਸੰਘੇੜਾ, ਜਸਵਿੰਦਰ ਸੰਘੇੜਾ ਤੇ ਹੋਰ ਮੋਹਤਬਰ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harinder Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD