Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਿੰਦਰ ਕੁਮਾਰ ਮਧੇਕੇ ਨੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਵੱਜੋਂ ਸੰਭਾਲਿਆ ਅਹੁੱਦਾ

ਸਪੀਕਰ ਕੁਲਤਾਰ ਸਿੰਘ ਸੰਧਵਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਨੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੂੰ ਤਾਜ਼ਪੋਸੀ ਮੌਕੇ ਦਿੱਤੀ ਮੁਬਾਰਕਬਾਦ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Harpal Singh Cheema, Gurmeet Singh Khudian, Manjit Singh Bilaspur

5 Dariya News

5 Dariya News

5 Dariya News

ਮੋਗਾ, ਨਿਹਾਲ ਸਿੰਘ ਵਾਲਾ , 24 May 2025

Last updated on: May 24, 2025, 15:49 IST

ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਵੱਲੋਂ ਅਹੁੱਦਾ ਸੰਭਾਲਣ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਖੇਤੀਬਾੜੀ ਮੰਤਰੀ (ਪੰਜਾਬ) ਗੁਰਮੀਤ ਸਿੰਘ ਖੁੱਡੀਆ ਨੇ ਵਿਸ਼ੇਸ ਤੌਰ ਤੇ ਪਹੁੰਚ ਕੇ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵਚਨਬੱਧ ਹੈ। 

ਭਵਿੱਖ ਅੰਦਰ ਵੀ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ’ਤੇ ਅਹੁੱਦੇਦਾਰੀਆਂ ਨਾਲ ਨਿਵਾਜ਼ਿਆ ਜਾਵੇਗਾ। ਉਨ੍ਹਾਂ ਕਿਹਾ ਨਵਨਿਯੁਕਤ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ ਅਤੇ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਦੀਆਂ ਦਿੱਕਤਾਂ ਨੂੰ ਆਪਸੀ ਭਾਈਚਾਰੇ ਨਾਲ ਹਲ ਕਰਨ ਨੂੰ ਤਰਜ਼ੀਹ ਦੇਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇੇ ਸਪੱਸ਼ਟ ਨਿਰਦੇਸ਼ ਹਨ ਕਿ ਪਾਰਟੀ ਅੰਦਰ ਜਾਂ ਸਰਕਾਰ ਪੱਧਰ ਤੇ ਰਿਸ਼ਵਤਖੌਰੀ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ, ਨਸ਼ਿਆ ਨੂੰ ਜੜੋਂ ਖ਼ਤਮ ਕਰਨਾ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰਕੇ ਨਸ਼ਿਆਂ ਖਿਲਾਫ਼ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆ ਦੇ ਖਾਤਮੇ ਲਈ ਪੰਜਾਬ ਅੰਦਰ ਸ਼ਹਿਰਾਂ ਅਤੇ ਪਿੰਡਾਂ ਅੰਦਰ ਬਣੀਆਂ ਡਿਫੈਂਸ ਕਮੇਟੀਆ ਪੰਜਾਬ ਸਰਕਾਰ ਦੇ ਨਾਲ ਮਿਲ ਕੇ ਨਸ਼ਿਆ ਖਿਲਾਫ਼ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਸੈਅ ਦੇ ਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਲਗਾਉਣ ਤੋਂ ਇਲਾਵਾ ਕੁੱਝ ਨਹੀ ਕੀਤਾ। ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀ ਜਾਵੇਗਾ, ਜਿਸਦੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਦ੍ਰਿੜ ਸੰਕਲਪ ਹੈ, ਇਸ ਲਈ ਵਿਰੋਧੀ ਪਾਰਟੀਆਂ ਨੂੰ ਚਿੰਤਾ ਕਰਨ ਦੀ ਲੋੜ ਨਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆ ਖਿਲਾਫ਼ ਲੋਕ ਲਹਿਰ ਬਣੀ ਹੋਈ ਹੈ, ਜਿਸਦੇ ਸਾਰਥਕ ਸਿੱਟੇ ਸਾਹਮ੍ਹਣੇ ਆਉਣ ਲੱਗੇ ਹਨ। ਇਕ ਸਵਾਲ ਦੇ ਜਵਾਬ ’ਚ ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ’ਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਨੀਤੀਆਂ ਤੇ ਮੋਹਰ ਲਗਾਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਗਾਤਾਰ ਲੋਕਪੱਖੀ ਫੈਸਲੇ ਲਏ ਜਾ ਰਹੇ ਹਨ, ਜਿਸਨੂੰ ਰਾਜ ਦੇ ਲੋਕ ਭਲੀ ਭਾਂਤ ਜਾਣਦੇ ਹਨ।

ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਸ੍ਰ .ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਦਿਨ ਰਾਤ ਇਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਸਿੱਧੀ ਬਿਜ਼ਾਈ ਲਈ  1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਅਤੇ ਨਰਮੇ ਦੇ ਬੀਜ਼ 'ਤੇ 33 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। 

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਰਾਜ ਦੇ ਕਿਸਾਨਾਂ ਨੂੰ ਸਬਸਿਡੀ ਤੇ ਆਧੁਨਿਕ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਜਿਸਦੇ ਲਈ ਮੌਜੂਦਾ ਸਾਲ 500 ਕਰੋੜ ਰੁਪਏ ਦੀ ਆਧੁਨਿਕ ਮਸ਼ੀਨਰੀ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਇਆ ਜਾ ਸਕੇ।

ਇਸ ਮੌਕੇ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੌਂਸ, ਚੇਅਰਮੈਨ ਮਾਰਕਫੈਡ ਪੰਜਾਬ ਅਮਨਦੀਪ ਸਿੰਘ ਸੋਹੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਨਜੀਤ ਸਿੰਘ ਬਰਾੜ, ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ ਜਤਿੰਦਰ ਸਿੰਘ ਭੱਲਾ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਮਨਦੀਪ ਸਿੰਘ  ਮਾਨ, ਚੇਅਰਮੈਨ ਮਾਰਕੀਟ ਕਮੇਟੀ ਬਧਨੀਕਲਾਂ ਪਰਮਜੀਤ ਸਿੰਘ ਬੁੱਟਰ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਜਗਦੀਪ ਸਿੰਘ, ਨਗਰ ਪੰਚਾਇਤ ਪ੍ਰਧਾਨ ਜਗਦੀਪ ਸਿੰਘ, ਪ੍ਰਧਾਨ ਅੰਮ੍ਰਿਤਪਾਲ ਸਿੰਘ ਚੀਮਾ, ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਵਾਤੀ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harpal Singh Cheema , Gurmeet Singh Khudian , Manjit Singh Bilaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD