Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ

 Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਅਬੋਹਰ , 24 May 2025

Last updated on: May 24, 2025, 15:52 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਗਰੂਕਤਾ ਸਭਾਵਾਂ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਨਸ਼ਾ ਮੁਕਤੀ ਯਾਤਰਾ ਤਹਿਤ ਹੋ ਰਹੀਆਂ ਇਹਨਾਂ ਜਾਗਰੂਕਤਾ ਸਭਾਵਾਂ ਦੀ ਲੜੀ ਵਿੱਚ  ਵਿਧਾਇਕ  ਬੱਲੂਆਣਾ ਨੇ ਪਿੰਡ ਬਜੀਦਪੁਰ ਭੋਮਾ, ਚੱਕ ਰਾਧੇ ਵਾਲਾ ਅਤੇ ਰਾਮਪੁਰਾ ਨਰਾਇਣ ਪੁਰਾ ਵਿੱਚ ਭਰਵੇਂ ਇਕੱਠਾਂ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦਾ ਮੁਕੰਮਲ ਖਾਤਮਾ ਕਰਨ ਦਾ ਇਹ ਸਹੀ ਵੇਲਾ ਹੈ ਜਿਸ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸਾਰੇ ਲੋਕਾਂ ਦੇ ਸਹਿਯੋਗ ਨਾਲ ਨੇਪਰੇ ਚੜਾਇਆ ਜਾਵੇਗਾ। 

ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਮਿਸਾਲੀ ਕਾਰਵਾਈ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਕਾਲੀ ਕਮਾਈ ਨਾਲ ਬਣਾਈਆਂ ਪ੍ਰਾਪਰਟੀਆਂ ਨੂੰ ਰੋਜ਼ਾਨਾ ਦੇ ਆਧਾਰ 'ਤੇ ਬੁਲਡੋਜ਼ਰ ਨਾਲ ਢਾਹਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰਥਕ ਯਤਨਾਂ ਨਾਲ ਆਮ ਨਾਗਰਿਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਇਸ ਗੱਲੋਂ ਪੂਰੀ ਤਰ੍ਹਾਂ ਆਸਵੰਦ ਹਨ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਦਾ ਜਿਹੜਾ ਟੀਚਾ ਮਿਥਿਆ ਹੈ ਉਸ ਨੂੰ ਪੂਰਾ ਕਰਕੇ ਦਿਖਾਇਆ ਜਾਵੇਗਾ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਇਹ ਪ੍ਰਣ ਲਿਆ ਗਿਆ ਹੈ ਕਿ ਨਸ਼ਿਆਂ ਦੇ ਕੋਹੜ ਦਾ ਮੁਕੰਮਲ ਤੌਰ 'ਤੇ ਸਫਾਇਆ ਕਰ ਦਿੱਤਾ ਜਾਵੇਗਾ। 

ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਦੀ ਭਰਪੂਰ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਲੋਕ ਖੁਦ ਨਸ਼ਿਆਂ ਵਰਗੀ ਭੈੜੀ ਲਾਹਣਤ ਦਾ ਸਫਾਇਆ ਕਰਨ ਲਈ ਸਰਗਰਮ ਹਨ। ਇਸ ਮੌਕੇ ਪਿੰਡਾਂ ਦੇ ਨਿਵਾਸੀਆਂ ਨੇ ਨਸ਼ਾ ਨਾ ਕਰਨ ਦਾ ਪ੍ਰਣ ਵੀ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD