Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਘਰ ਤੋਂ ਸੋਨੇ ਦੀ ਲੁੱਟ ਕਰਨ ਵਾਲੇ ਵਿਅਕਤੀਆਂ ਨੂੰ ਰੂਪਨਗਰ ਪੁਲਿਸ ਨੇ 11 ਘੰਟੇ 'ਚ ਗ੍ਰਿਫ਼ਤਾਰ ਕੀਤਾ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 24 May 2025

Last updated on: May 24, 2025, 16:06 IST

ਰੂਪਨਗਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਘਰ ਤੋਂ ਸੋਨੇ ਦੀ ਲੁੱਟ ਕਰਨ ਵਾਲੇ ਵਿਅਕਤੀਆਂ ਨੂੰ 11 ਘੰਟੇ ਵਿੱਚ ਗ੍ਰਿਫ਼ਤਾਰ ਕਰਕੇ ਸੋਨਾ ਬਰਾਮਦ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ 23 ਮਈ ਨੂੰ ਸਵੇਰੇ 11.15 ਵਜੇ ਪ੍ਰਗਤੀ ਜੈਨ ਪਤਨੀ ਅਕਸ਼ੈ ਜੈਨ ਵਾਸੀ ਰਣਜੀਤ ਐਵਨਿਊ ਰੂਪਨਗਰ ਵਿਚ 03 ਅਣ-ਪਛਾਤੇ ਵਿਅਕਤੀਆਂ ਵੱਲੋ ਤੇਜਧਾਰ ਹਥਿਆਰ ਨਾਲ ਉਸ ਨੂੰ ਡਰਾ ਧਮਕਾ ਕੇ ਉਸਦੇ ਸੋਨੇ ਦੇ 04 ਕੰਗਣ ਵਜਨੀ 04 ਤੋਲੇ ਖੋਹ ਕੇ ਲੈ ਜਾਣ ਦੀ ਵਾਰਦਾਤ ਸਾਹਮਣੇ ਆਈ ਸੀ।

ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਤਲਾਹ ਮਿਲਣ ਤੇ ਪੁਲਿਸ ਨੇ ਮੁਕੱਦਮਾ ਨੰਬਰ 116 ਮਿਤੀ 23.05.2025 ਅ/ਧ 332 (ਸੀ), 309(4), 3(5) ਬੀਐਨਐਸ ਥਾਣਾ ਸਿਟੀ ਰੂਪਨਗਰ ਬਰਖਿਲਾਫ ਨਾਂ ਮਾਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ ਸੀ। ਜੋ ਇਸ ਖੋਹ ਦੀ ਵਾਰਦਾਤ ਨੂੰ ਟਰੇਸ ਕਰਨ ਲਈ ਜ਼ਿਲ੍ਹਾ ਪੁਲਿਸ ਅਤੇ ਸੀ.ਆਈ.ਏ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। 

ਉਨ੍ਹਾਂ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਦੌਰਾਨ ਸ੍ਰੀ ਡੀਐਸਪੀ ਰਾਜਪਾਲ ਸਿੰਘ ਗਿੱਲ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਸਿਟੀ ਰੂਪਨਗਰ ਇੰਸਪੈਕਟਰ ਪਵਨ ਕੁਮਾਰ ਦੀ ਅਗਵਾਈ ਹੇਠ ਥਾਣਾ ਸਿਟੀ ਰੂਪਨਗਰ ਪੁਲਿਸ ਅਤੇ ਸੀ.ਆਈ.ਏ ਦੀ ਟੀਮ ਵਲੋ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਨੂੰ ਖੰਘਾਲ ਕੇ ਅਤੇ ਖੁਫੀਆਂ ਸੋਰਸ ਕਾਇਮ ਕਰਕੇ ਉਕਤ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨਵਜੋਤ ਸਿੰਘ ਵਾਸੀ ਪਿੰਡ ਫੂਲ ਕਲਾਂ ਥਾਣਾ ਸਦਰ ਰੂਪਨਗਰ, ਸੁਖਵਿੰਦਰ ਸਿੰਘ ਉਰਫ ਦੀਪੂ ਵਾਸੀ ਪਿੰਡ ਆਸਰੋਂ ਥਾਣਾ ਕਾਠਗੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਅਕਾਸ਼ਦੀਪ ਸਿੰਘ ਉਰਫ ਪਿੰਟੂ ਵਾਸੀ ਫੂਲ ਕਲਾਂ ਥਾਣਾ ਸਦਰ ਰੂਪਨਗਰ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕੀਤਾ ਗਿਆ।

ਐਸ ਐਸ ਪੀ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਦੀ ਡੂੰਘਾਈ ਨਾਲ ਪੁੱਛਗਿੱਛ ਕਰਨ ਉੱਤੇ ਇਹ ਗੱਲ ਸਾਹਮਣੇ ਆਈ ਹੈ ਕਿ ਰਵੀ ਕੁਮਾਰ ਵਾਸੀ ਰੈਲਮਾਜਰਾ ਅਤੇ ਟੋਨੀ ਵਾਸੀ ਰੈਲ ਮਾਜਰਾ ਸਾਡੇ ਦੋਸਤ ਹਨ, ਜਿਨ੍ਹਾਂ ਨੇ ਸਾਨੂੰ ਕਿਹਾ ਕਿ ਸਾਡੀ ਇੱਕ ਜਾਣਕਾਰ ਸ਼ਿਲਪਾ ਜੈਨ ਪਤਨੀ ਰਾਕੇਸ਼ ਜੈਨ ਦੀ ਦਰਾਣੀ ਦੇ ਸੋਨੇ ਦੇ ਕੰਗਣਾਂ ਖੋਹ ਕਰਨੀ ਹੈ। ਜਿਸ ਤੇ ਰਵੀ ਕੁਮਾਰ ਉਕਤ ਨੇ ਸਾਨੂੰ ਇਸ ਕੰਮ ਨੂੰ ਕਰਨ ਲਈ ਇੱਕ ਲੱਖ ਰੁਪਏ ਦਾ ਲਾਲਚ ਦਿੱਤਾ। ਜਿਸ ਤੇ ਉਕਤ ਦੋਸ਼ੀਆਂ ਵੱਲੋਂ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਗਿਆ। 

ਉਨ੍ਹਾਂ ਦੱਸਿਆ ਕਿ ਤੱਥਾਂ ਦੇ ਅਧਾਰ ਉੱਤੇ ਮੁਕੱਦਮੇ ਵਿੱਚ ਰਵੀ ਕੁਮਾਰ, ਟੋਨੀ ਵਾਸੀ ਰੈਲ ਮਾਜਰਾ ਅਤੇ ਸਿਲਪਾ ਜੈਨ ਪਤਨੀ ਰਾਕੇਸ ਜੈਨ ਵਾਸੀ ਜੈਨ ਮਹੱਲਾ ਰੂਪਨਗਰ ਨੂੰ ਮੁਕੱਦਮਾ ਵਿੱਚ ਨਾਮਜ਼ਦ ਕਰਕੇ ਦੋਸ਼ੀਆਂ ਰਵੀ ਕੁਮਾਰ ਵਾਸੀ ਰੈਲ ਮਾਜਰਾ ਅਤੇ ਸਿਲਪਾ ਜੈਨ ਪਤਨੀ ਰਾਕੇਸ ਜੈਨ ਵਾਸੀ ਜੈਨ ਮਹੱਲਾ ਰੂਪਨਗਰ ਮੁਕੱਦਮਾ ਵਿਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ।  ਉਨ੍ਹਾਂ ਦੱਸਿਆ ਕਿ ਦੋਸ਼ੀ ਟੋਨੀ ਵਾਸੀ ਰੈਲ ਮਾਜਰਾ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸਦੀ ਗ੍ਰਿਫਤਾਰੀ ਬਾਕੀ ਹੈ। 

ਐੱਸਐੱਸਪੀ ਰੂਪਨਗਰ ਨੇ ਦੱਸਿਆ ਕਿ ਉਕਤ ਦੋਸ਼ੀਆਂ ਪਾਸੋਂ ਖੋਹ ਕੀਤੇ ਗਏ ਸੋਨੇ ਦੇ 04 ਕੰਗਣ ਬਰਾਮਦ ਕੀਤੇ ਗਏ ਹਨ ਅਤੇ ਵਾਰਦਾਤ ਲਈ ਵਰਤੇ ਗਏ 02 ਮੋਟਰਸਾਈਕਲ ਨੂੰ ਵੀ ਬਰਾਮਦ ਕੀਤਾ ਗਿਆ ਹੈ। ਦੋਸ਼ੀਆਂ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਪਾਸੋਂ ਹੋਰ ਵੀ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋਂ ਕਿਹਾ ਗਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਜਾਰੀ ਰਹੇਗੀ ਜੋ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਰੂਪਨਗਰ ਪੁਲਿਸ ਲੋਕਾਂ ਦੇ ਜਾਨ-ਮਾਲ ਦੀ ਹਿਫਾਜਤ ਪ੍ਰਤੀ ਵਚਨਬੱਧ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD