Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਭੂਰੇ, ਹਰੀਗੜ੍ਹ, ਉਪਲੀ, ਬਡਬਰ ਮਗਰੋਂ ਹੁਣ ਕੋਠਾ ਗੁਰੂ ਕੇ ਲੱਗਿਆ ਨਵਾਂ ਮੋਘਾ: ਮੀਤ ਹੇਅਰ

120 ਏਕੜ ਰਕਬੇ ਨੂੰ ਸਿੰਜੇਗਾ ਨਹਿਰੀ ਪਾਣੀ, ਕਿਸਾਨਾਂ ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Harinder Singh Dhaliwal

Web Admin

Web Admin

5 Dariya News

ਧਨੌਲਾ , 24 May 2025

Last updated on: May 24, 2025, 16:09 IST

ਹਲਕਾ ਬਰਨਾਲਾ ਦੇ ਪਿੰਡ ਭੂਰੇ, ਹਰੀਗੜ੍ਹ, ਉੱਪਲੀ, ਬਡਬਰ ਮਗਰੋਂ ਹੁਣ ਕੋਠਾ ਗੁਰੂ ਕੇ ਦੇ ਖੇਤ ਵੀ ਨਹਿਰੀ ਪਾਣੀ ਨਾਲ ਸਿੰਜੇ ਜਾਣਗੇ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਉਪਲੀ ਰਜਵਾਹੇ ਸਿਸਟਮ ਅਧੀਨ ਪਿੰਡ ਕੋਠਾ ਗੁਰੂ ਕੇ ਮੋਘੇ ਦਾ ਉਦਘਾਟਨ ਕੀਤਾ ਜਿਸ ਨਾਲ ਕਰੀਬ 120 ਏਕੜ ਰਕਬੇ ਨੂੰ ਫਾਇਦਾ ਹੋਵੇਗਾ। ਓਨ੍ਹਾਂ ਪਿੰਡ ਕੋਠਾ ਗੁਰੂ ਕੇ ਅਤੇ ਮਾਨਾਂ ਪਿੰਡੀ ਦੇ ਕਿਸਾਨਾਂ ਨੂੰ ਵਧਾਈ ਦਿੱਤੀ। 

ਇਸ ਮੌਕੇ ਸੰਬੋਧਨ ਕਰਦੇ ਹੋਏ ਸ. ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਹਿਰੀ ਪਾਣੀ ਟੇਲਾਂ ਤਕ ਪੁੱਜਦਾ ਕਰਨ ਲਈ ਕਰੋੜਾਂ ਰੁਪਏ ਦੇ ਨਹਿਰੀ ਪ੍ਰੋਜੈਕਟ ਸੂਬੇ ਨੂੰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਬਰਨਾਲਾ ਵਿੱਚ ਵੀ ਇਸ ਤੋਂ ਪਹਿਲਾਂ ਕਿਸੇ ਸਰਕਾਰ ਵਿੱਚ ਇੰਨੇ ਨਹਿਰੀ ਪ੍ਰੋਜੈਕਟ ਨਹੀਂ ਲਿਆਂਦੇ ਗਏ।ਓਨ੍ਹਾਂ ਕਿਹਾ ਕਿਹਾ ਕਿ ਇਸ ਤੋਂ ਪਹਿਲਾਂ ਪਿੰਡ ਭੂਰੇ, ਹਰੀਗੜ੍ਹ, ਉੱਪਲੀ, ਬਡਬਰ ਵਿੱਚ ਨਵੇਂ ਮੋਘੇ ਲਾਏ ਗਏ ਹਨ। 

ਓਨ੍ਹਾਂ ਕਿਹਾ ਕਿ ਹਲਕੇ ਦੇ ਕਈ ਪਿੰਡਾਂ ਦੀ ਤ੍ਰਾਸਦੀ ਸੀ ਕਿ ਕੋਲੋਂ ਹਰੀਗੜ੍ਹ ਨਹਿਰ ਨਿਕਲਦੀ ਹੋਣ ਦੇ ਬਾਵਜੂਦ ਵੀ ਇਨ੍ਹਾਂ ਪਿੰਡਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਨਸੀਬ ਨਹੀਂ ਹੁੰਦਾ ਸੀ। ਇਸ ਲਈ ਮਾਨ ਸਰਕਾਰ ਵਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਹੀਲਾ ਕੀਤਾ ਜਾ ਰਿਹਾ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਨਾ ਜਾਵੇ ਅਤੇ ਇਸਦੇ ਸਾਰਥਕ ਨਤੀਜੇ ਸਾਹਮਣੇ ਆ ਵੀ ਰਹੇ ਹਨ। 

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਏਨੇ ਰਜਵਾਹੇ, ਮੋਘੇ ਨਾ ਬਣਨ ਕਾਰਨ ਸੂਬਾ ਨਹਿਰੀ ਪਾਣੀ ਦੀ ਵਰਤੋਂ ਬਹੁਤ ਘੱਟ ਕਰ ਰਿਹਾ ਸੀ, ਜਦਕਿ ਹੁਣ ਅਸੀ ਆਪਣਾ ਨਹਿਰੀ ਵਰਤਣਾ ਸ਼ੁਰੂ ਕੀਤਾ ਹੈ। ਓਨ੍ਹਾਂ ਬੀਬੀਐਮਬੀ ਦੇ ਮੁੱਦੇ 'ਤੇ ਕਿਹਾ ਕਿ ਮਾਨ ਸਰਕਾਰ ਨੇ ਪਾਣੀਆਂ ਦੇ ਮੁੱਦੇ 'ਤੇ ਹਮੇਸ਼ਾ ਆਪਣਾ ਸਟੈਂਡ ਸਪਸ਼ਟ ਰੱਖਿਆ ਹੈ ਅਤੇ ਕੇਂਦਰ ਦੀ ਵਧੀਕੀ ਅਤੇ ਵਿਤਕਰੇ ਦਾ ਵਿਰੋਧ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੂਬੇ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਹਸਨਪ੍ਰੀਤ ਭਾਰਦਵਾਜ, ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਐੱਸ ਡੀ ਓ ਜਲ ਸਰੋਤ ਵਿਭਾਗ ਅਵਤਾਰ ਸਿੰਘ, ਕੋਠੇ ਗੁਰੂ ਕੇ ਅਤੇ ਮਾਨਾਂ ਪਿੰਡੀ ਪੰਚਾਇਤਾਂ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harinder Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD