Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੇ ਨਾਭਾ 'ਚ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

ਕਿਹਾ, ਟੀਚੇ ਮਿੱਥਕੇ ਅੱਗੇ ਵੱਧਣ ਵਾਲੇ ਵਿਦਿਆਰਥੀਆਂ ਦੇ ਮਾਰਗਦਰਸ਼ਨ ਲਈ 'ਸਕੂਲ ਮੈਂਟਰਸ਼ਿਪ' ਪ੍ਰੋਗਰਾਮ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਦਾ ਨਤੀਜਾ

Ramveer, Secretary, Information and Public Relations Department, Nabha

Web Admin

Web Admin

5 Dariya News

ਨਾਭਾ , 24 May 2025

Last updated on: May 24, 2025, 16:37 IST

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਅੱਜ ਸਕੂਲੀ ਵਿਦਿਆਰਥੀਆਂ ਨੂੰ ਮਿੱਥੇ ਟੀਚਿਆਂ ਤੱਕ ਪੁੱਜਣ ਲਈ ਆਪਣੀ ਅਸਲੀ ਤਾਕਤ ਪਛਾਣ ਕੇ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ 'ਸਕੂਲ ਮੈਂਟਰਸ਼ਿਪ' ਪ੍ਰੋਗਰਾਮ ਤਹਿਤ ਨਾਭਾ ਦੇ ਸਕੂਲ ਆਫ਼ ਐਮੀਨੈਂਸ (ਲੜਕਿਆਂ ਦਾ ਸਕੂਲ) ਵਿਖੇ ਵਿਦਿਆਰਥੀਆਂ ਦੇ ਮੈਂਟਰ ਵਜੋਂ ਸੰਬੋਧਨ ਕਰ ਰਹੇ ਸਨ। 

ਇਸ ਮੌਕੇ ਸ੍ਰੀ ਰਾਮਵੀਰ ਨੇ ਪਟਿਆਲਾ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰ ਵਜੋਂ ਨਿਭਾਈ ਸੇਵਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹੇ ਦੇ ਕਰੀਬ ਪਿੰਡ ਦਾ ਦੌਰਾ ਕੀਤਾ ਹੋਇਆ ਹੈ ਜਿਸ ਕਰਕੇ ਇਹ ਵਿਦਿਆਰਥੀ ਉਨ੍ਹਾਂ ਲਈ ਨਵੇਂ ਨਹੀਂ ਹਨ, ਇਸ ਲਈ ਸਾਰੇ ਬੱਚੇ ਆਪਣੀ ਸ਼ਖ਼ਸੀਅਤ ਉਸਾਰੀ ਲਈ ਉਨ੍ਹਾਂ ਸਮੇਤ ਆਪਣੇ ਅਧਿਆਪਕਾਂ ਨੂੰ ਵੀ ਬਿਨ੍ਹਾਂ ਝਿਜਕੇ ਵੱਧ ਤੋਂ ਵੱਧ ਸਵਾਲ ਪੁੱਛਣ ਲਈ ਅੱਗੇ ਆਉਣ।

ਕਈ ਵਿਦਿਆਰਥੀਆਂ ਵੱਲੋਂ ਆਈਏਐਸ ਤੇ ਪੀਸੀਐਸ ਬਣਨ ਦੀ ਇੱਛਾ ਜਾਹਰ ਕਰਨ 'ਤੇ ਸ੍ਰੀ ਰਾਮਵੀਰ ਨੇ ਬੱਚਿਆਂ ਨੂੰ ਸਵੇਰੇ ਸੁਵੱਖਤੇ ਉਠਣ ਦੀ ਆਦਤ ਪਾਉਣ ਸਮੇਤ ਸਫ਼ਲਤਾ ਦੇ ਗੁਰ ਦੱਸਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ। ਜਿਸ ਨਾਲ ਉਹ ਸਰੀਰਕ ਤੇ ਦਿਮਾਗੀ ਤੌਰ 'ਤੇ ਤੰਦਰੁਸਤ ਰਹਿਣਗੇ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਅਸੀਮ ਮੌਕੇ ਹਨ, ਜਿਨ੍ਹਾਂ ਨੂੰ ਪ੍ਰਾਪਤ ਕਰਨ ਲਈ ਲਗਾਤਾਰ ਮਿਹਨਤ ਕਰਨ, ਦ੍ਰਿੜ ਨਿਸ਼ਚਾ ਧਾਰਨ ਅਤੇ ਆਰਾਮ ਪ੍ਰਸਤੀ ਨੂੰ ਤਿਆਗਣ ਦੀ ਲੋੜ ਹੋਵੇਗੀ। ਉਨ੍ਹਾਂ ਸੱਦਾ ਦਿੱਤਾ ਕਿ ਬੱਚੇ ਇਸ ਮੈਂਟਰਸ਼ਿਪ ਪ੍ਰੋਗਰਾਮ ਤੋਂ ਮਾਰਗਦਰਸ਼ਨ ਲੈਕੇ ਆਪਣੀ ਅਸਲੀ ਤਾਕਤ ਪਛਾਣਨ ਤੇ ਮਿੱਥੇ ਨਿਸ਼ਾਨੇ ਹਾਸਲ ਕਰਨ ਲਈ ਜੁੱਟ ਜਾਣ।

ਸੀਨੀਅਰ ਆਈਏਐਸ ਅਧਿਕਾਰੀ ਸ੍ਰੀ ਰਾਮਵੀਰ ਨੇ 1991 'ਚ ਆਪਣੇ 10 ਕਿਲੋਮੀਟਰ ਦੂਰ ਸਕੂਲ ਜਾਣ ਸਮੇਂ ਦੀ ਕਹਾਣੀ ਸੁਣਾਉਂਦਿਆਂ ਦੱਸਿਆ ਕਿ ਇੱਕ ਦਿਨ ਬੱਸਾਂ ਦੀ ਹੜਤਾਲ ਦੇ ਬਾਵਜੂਦ ਉਸਨੂੰ ਕਿਸੇ ਅੰਦਰੂਨੀ ਤਾਕਤ ਨੇ ਪੈਦਲ ਚੱਲ ਕੇ ਸਕੂਲ ਜਾਣ ਲਈ ਪ੍ਰੇਰਿਆ ਅਤੇ ਅੱਜ ਉਸੇ ਤਾਕਤ ਨੇ ਹੀ ਉਨ੍ਹਾਂ ਨੂੰ ਇਸ ਮੁਕਾਮ ਤੱਕ ਪਹੁੰਚਾਇਆ ਹੈ। 

ਸ੍ਰੀ ਰਾਮਵੀਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ੁਰੂ ਕੀਤੀ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਦੀ ਨਿਵੇਕਲੀ ਪਹਿਲਕਦਮੀ ਪੰਜਾਬ ਸਰਕਾਰ ਦੀ ਦੂਰਦਰਸ਼ੀ ਸੋਚ ਦਾ ਨਤੀਜਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਨਾਭਾ ਦੇ ਇਸ ਸਕੂਲ ਦੀ ਵਿਰਾਸਤੀ ਇਮਾਰਤ ਨੂੰ ਹੋਰ ਖੂਬਸੂਰਤ ਬਣਾਉਣ ਤੇ ਸਕੂਲ ਦੀ ਤਰੱਕੀ ਲਈ ਉਹ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਗੇ।

ਵਿਦਿਆਰਥੀਆਂ ਨੂੰ ਹੋਰ ਵਧੇਰੇ ਜਾਣਨ ਦੀ ਜਿਗਿਆਸਾ ਪੈਦਾ ਕਰਨ ਲਈ ਪ੍ਰੇਰਿਤ ਕਰਦਿਆਂ ਸ੍ਰੀ ਰਾਮਵੀਰ ਨੇ ਕਿਹਾ ਕਿ ਪੜ੍ਹਾਈ 'ਚ ਮਿਹਨਤ ਦੇ ਨਾਲ-ਨਾਲ ਚੰਗੀਆਂ ਆਦਤਾਂ ਬਹੁਤ ਵੱਡੀ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਹਰ ਵਿਦਿਆਰਥੀ ਚੰਗੀਆਂ ਆਦਤਾਂ ਰੋਜ਼ਾਨਾ ਗ੍ਰਹਿਣ ਕਰਨਾ ਨੇਮ ਬਣਾਉਣ। ਉਨ੍ਹਾਂ ਨੇ ਬੱਚਿਆਂ ਨੂੰ ਆਪਣੀ ਤਰਜੀਹਾਂ ਮਿੱਥਕੇ ਪਸੰਦੀਦਾ ਸਬਜੈਕਟ ਵਿੱਚ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ।

ਸਕੂਲ ਆਫ਼ ਐਮੀਨੈਂਸ ਨਾਭਾ ਦੇ ਪ੍ਰਿੰਸੀਪਲ ਰਮਨਦੀਪ ਮਦਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਸ੍ਰੀ ਰਾਮਵੀਰ ਨੂੰ ਉਨ੍ਹਾਂ ਦੇ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਲਈ ਤਾਇਨਾਤ ਕੀਤਾ ਹੈ। ਇਸ ਮੌਕੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ, ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।

 

Tags: Ramveer , Secretary , Information and Public Relations Department , Nabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD