Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣਨ ਲੱਗੀ: ਜਗਦੀਪ ਸਿੰਘ ਜੱਗਾ

ਯੁੱਧ ਨਸ਼ਿਆਂ ਵਿਰੁੱਧ ਮੋਰਚੇ ਦੇ ਮਾਲਵਾ ਪੂਰਬੀ ਜ਼ੋਨ ਦੇ ਕੋਆਰਡੀਨੇਟਰ ਜਗਦੀਪ ਸਿੰਘ ਜੱਗਾ ਵੱਲੋਂ ਹਲਕਾ ਸੁਨਾਮ ਦੇ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ

 AAP, Aam Aadmi Party, Aam Aadmi Party Punjab, AAP Punjab, Sunam, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸੁਨਾਮ , 24 May 2025

Last updated on: May 24, 2025, 16:46 IST

ਯੁੱਧ ਨਸ਼ਿਆਂ ਵਿਰੁੱਧ ਮੋਰਚੇ ਦੇ ਮਾਲਵਾ ਪੂਰਬੀ ਜ਼ੋਨ ਦੇ ਕੋਆਰਡੀਨੇਟਰ ਅਤੇ ਪਟਿਆਲਾ ਦੇ ਡਿਪਟੀ ਮੇਅਰ ਸ. ਜਗਦੀਪ ਸਿੰਘ ਜੱਗਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਸੁਨਾਮ ਦੇ ਪਿੰਡਾਂ ਗੱਗੜਪੁਰ ਅਤੇ ਖੇੜੀ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦਾ ਸੂਬੇ 'ਚੋਂ ਮੁਕੰਮਲ ਖ਼ਾਤਮਾ ਕੀਤਾ ਜਾ ਸਕੇ।

ਸ. ਜਗਦੀਪ ਸਿੰਘ ਜੱਗਾ ਨੇ ਕਿਹਾ ਕਿ ਇਸ ਮੁਹਿੰਮ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸੂਬੇ 'ਚ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਪੈਦਾ ਕਰਨਾ ਹੈ, ਜਿਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਲੋੜ ਹੈ ਇਨ੍ਹਾਂ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਦੀ ਜੋ ਹਲਕਾ ਕੁਆਰਡੀਨੇਟਰ ਆਪਣੀ ਟੀਮ ਨਾਲ ਘਰ ਘਰ ਜਾ ਕੇ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਜ਼ਰੂਰੀ ਹੈ ਕਿ ਇਸ ਦੀ ਸਪਲਾਈ ਲਾਈਨ ਨੂੰ ਤੋੜਿਆ ਜਾਵੇ ਇਸ ਲਈ ਪਿੰਡ ਜਾ ਮੁਹੱਲੇ ਵਿੱਚ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦੇਣ ਲਈ ਹਲਕਾ ਤੇ ਜ਼ਿਲ੍ਹਾ ਕੁਆਰਡੀਨੇਟਰ ਆਪਣੀ ਪੂਰੀ ਟੀਮ ਨਾਲ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਹੁਣ ਲੋਕ ਲਹਿਰ ਦੇ ਰੂਪ ਵਿੱਚ ਵਧ ਫੁੱਲ ਰਹੀ ਹੈ। 

ਉਹਨਾਂ ਕਿਹਾ ਕਿ ਕਿਸੇ ਮੁਹਿੰਮ ਦਾ ਲੋਕ ਲਹਿਰ ਵਜੋਂ ਵਿਕਸਿਤ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਤਨ-ਮਨ ਨਾਲ ਸਰਕਾਰ ਦੇ ਨਾਲ ਖੜ੍ਹੇ ਹਨ ਅਤੇ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਲਈ ਦ੍ਰਿੜ ਹਨ। ਸੂਬੇ ਵਿੱਚ ਵੱਡੀ ਗਿਣਤੀ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ ਜੋ ਕਿ ਲੋਕ ਹਿਤ ਵਿੱਚ ਸਰਕਾਰ ਦੀ ਵੱਡੀ ਪ੍ਰਾਪਤੀ ਹੈ। 

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਬਲਕਿ ਇੱਕ ਸਮਾਜਿਕ ਸੰਕਲਪ ਹੈ ਅਤੇ ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜ ਕੇ ਇਸ ਨੂੰ ਸਫਲਤਾ ਦਾ ਜਾਮਾ ਪਹਿਨਾਇਆ ਜਾਵੇ। ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਵੀ ਚੁਕਾਈ ਗਈ। 

ਇਸ ਮੌਕੇ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਜ਼ਿਲ੍ਹਾ ਕੋਆਰਡੀਨੇਟਰ ਲਵਦੀਪ ਸ਼ਰਮਾ, ਪੀ.ਏ.ਸੰਜੀਵ ਕੁਮਾਰ, ਐੱਸ.ਐਮ.ਓ. ਡਾ. ਮਾਨੇਤਾ, ਬੀ.ਡੀ.ਪੀ.ਓ. ਗੁਰਸ਼ਰਨ ਸਿੰਘ, ਅਵਤਾਰ ਸਿੰਘ ਈਲਵਾਲ ਚੇਅਰਮੈਨ, ਐੱਸ.ਐੱਚ.ਓ. ਅਵਤਾਰ ਸਿੰਘ, ਕੁਲਵਿੰਦਰ ਸਿੰਘ, ਧਨਵੰਤ ਸਿੰਘ, ਗੁਰਮੇਲ ਸਿੰਘ, (ਸਾਰੇ ਸਰਪੰਚ) ਤੇਜਪ੍ਰਤਾਪ ਸਿੰਘ, ਸੰਦੀਪ ਦੁੱਗਾਂ, ਕੁਲਬੀਰ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ, ਗੁਰਿੰਦਰਪਾਲ ਖੇੜੀ, ਬਲਜਿੰਦਰ ਸਿੰਘ ਈਲਵਾਲ, ਦਲਜੀਤ ਸਿੰਘ ਕੰਮੋਮਾਜਰਾ ਕਲਾਂ, ਜੀਤ ਸਿੰਘ ਕੰਮੋਮਾਜਰਾ ਕਲਾਂ, ਨਰਿੰਦਰ ਸਿੰਘ ਪੰਚ, ਮਨਦੀਪ ਸਿੰਘ ਈਲਵਾਲ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , Sunam , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD