Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦਿਆਂ ਵਿਦਿਆਰਥੀਆਂ ਰਾਹੀਂ ਪ੍ਰਚਾਰ ਦੀ ਕੀਤੀ ਸ਼ੁਰੂਆਤ

ਨਸਿ਼ਆਂ ਦੇ ਕੋਹੜ ਨੂੰ ਪੰਜਾਬ ਦੀ ਧਰਤੀ ਤੋਂ ਸਦਾ ਲਈ ਮੁਕਾ ਦਿੱਤਾ ਜਾਵੇਗਾ- ਚੇਅਰਮੈਨ ਬਾਲ ਮੁਕੰਦ ਸ਼ਰਮਾਂ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Bal Mukand Sharma,Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਟਾਲਾ , 24 May 2025

Last updated on: May 24, 2025, 17:24 IST

'ਯੁੱਧ ਨਸਿ਼ਆਂ ਵਿਰੁੱਧ' ਮੁਹਿੰਮ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦਿਆਂ ਵਿਦਿਆਰਥੀਆਂ ਰਾਹੀਂ ਪ੍ਰਚਾਰ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਟੇਟ ਫੁਡ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਵਿਸ਼ੇਸ਼ ਤੌਰ 'ਤੇ ਜਗਤ ਸਭਾ ਪੰਜਾਬੀ ਸਭਾ ਕੈਨੇਡਾ ਦੀ ਪੰਜਾਬ ਇਕਾਈ ਦੇ ਸੱਦੇ 'ਤੇ ਗੁਰਦਾਸਪੁਰ ਪਹੁੰਚੇ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਦੇ ਨਾਲ ਜਿਲੇ ਦੇ ਵੱਖ ਵੱਖ ਸਕੂਲਾਂ ਵਿੱਚ ਨਸਿ਼ਆਂ ਵਿਰੁੱਧ ਜਾਗਰੂਕਤਾ ਅਭਿਆਨ ਤਹਿਤ ਨਿਵੇਕਲੀ ਸ਼ੁਰੂਆਤ ਕਰਵਾਈ। 

ਇਸ ਮੋਕੇ ਚੇਅਰਮੈਨ ਸ਼ਰਮਾਂ ਨੇ ਕਿਹਾ ਕਿ ਜਗਤ ਪੰਜਾਬੀ ਸਭਾ ਦੇ ਪ੍ਰਧਾਨ ਮੁਕੇਸ਼ ਵਰਮਾ ਅਤੇ ਪਰਮਿੰਦਰ ਸਿੰਘ ਸੈਣੀ, ਜਿਲਾ ਗਾਈਡੈਂਸ ਕਾਊਂਸਲਰ- ਕਮ- ਸੀਨੀਅਰ ਮੀਤ ਪ੍ਰਧਾਨ ਜਗਤ ਪੰਜਾਬੀ ਸਭਾ ਵੱਲੋਂ ਬਹੁਤ ਵੱਡੀ ਵਿਉਂਤ ਬੰਦੀ ਨਾਲ ਨਸਿ਼ਆਂ ਦੇ ਕੋਹੜ ਨੂੰ ਪੰਜਾਬ ਦੀ ਧਰਤ ਤੋਂ ਮੁਕਾਉਣ ਲਈ ਪ੍ਰੋਗਰਾਮ ਉਲੀਕਿਆ ਹੈ। ਉਨਾਂ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਬਟਾਲਾ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਮਿਲ ਕੇ ਗੁਰਦਾਸਪੁਰ ਜਿਲੇ ਦੇ 7 ਵਿਧਾਨ ਸਭਾ ਹਲਕਿਆਂ, 6 ਸਬ ਡਵੀਜਨਾਂ ਦੇ 200 ਪਿੰਡਾਂ ਦੇ ਚਾਰ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਮਿਲਕੇ ਉਨਾਂ ਨੂੰ ਨਸਿ਼ਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਉਨਾਂ ਤੋਂ ਪ੍ਰਣ ਕਰਵਾਇਆ ਅਤੇ ਸਕੂਲੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਜਾਗਰੂਕਤਾ ਲਈ ਰਵਾਨਾ ਕੀਤਾ।

ਇਸ ਮੋਕੇ ਆਰ ਡੀ ਖੋਸਲਾ ਬਟਾਲਾ ਸਕੂਲ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ  ਨਸ਼ੇ ਦੇ ਵਪਾਰੀ ਇਹ ਸਮਝ ਲੈਣ ਕਿ ਹੁਣ ਉਨਾਂ ਦਾ ਅੰਤ ਆ ਗਿਆ  ਹੈ , ਕਿਉਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਗਏ ਸੰਕਲਪ ਨਸ਼ਾ ਮੁਕਤ ਰੰਗਲਾ ਪੰਜਾਬ ਨੂੰ ਅਸੀਂ ਸਾਰੇ ਰਲ ਕੇ ਪੂਰਾ ਕਰ ਰਹੇ ਹਾਂ।   ਉਨਾਂ ਅੱਗੇ ਕਿਹਾ ਕਿ ਕਿਸੇ ਵੀ ਕੰਮ ਨੂੰ ਸਹੀ ਢੰਗ ਨਾਲ ਨੇਪਰੇ ਚਾੜਨ ਲਈ ਬੱਚੇ ਹੀ ਦਿਲ ਤੋਂ ਸੱਚਾ ਸਹਿਯੋਗ ਦਿੰਦੇ ਹਨ ਕਿਉਕਿ ਬੱਚੇ ਮਨ ਦੇ ਸੱਚੇ ਹੁੰਦੇ ਹਨ।  

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਚੇਅਰਮੈਨ ਬਾਲ ਮੁਕੰਦ ਸ਼ਰਮਾ ਨਾਲ ਮਿਲਕੇ ਗੁਰੁ ਗੋਬਿੰਦ ਸਿੰਘ ਪਬਲਿਕ ਸਕੂਲ ਗੁਰਦਾਸਪੁਰ ਵਿਖੇ ਇਕ ਫਲਦਾਰ ਬੂਟਾ ਲਗਾਇਆ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਸਾਡਾ ਭਵਿੱਖ ਹੋ ਅਸੀਂ ਸਾਰੇ ਤੁਹਾਡਾ ਚੰਗਾ ਭਵਿੱਖ ਬਨਾਉਣ ਲਈ  ਤੁਹਾਨੂੰ ਚੰਗੀ ਸਿੱਖਿਆ ਮੁਹੱਇਆ ਕਰਵਾਉਦਿਆਂ ਹਰ ਤਰਾਂ ਦੀ ਸਮਾਜਿਕ ਬੁਰਾਈ ਤੋ ਬਚਾਵਾਂਗੇ। 

ਨਸ਼ਾ ਵੇਚਣ ਵਾਲਿਆਂ ਦਾ ਖਾਤਮਾ ਪੰਜਾਬ ਦੀ ਧਰਤੀ ਤੋਂ ਕਰ ਦਿੱਤਾ ਜਾਵੇਗਾ। ਜਗਤ ਪੰਜਾਬ ਸਭਾ ਦੇ ਆਹੁਦੇਦਾਰਾਂ ਸੂਬਾ ਪ੍ਰਧਾਨ ਮੁਕੇਸ਼ ਵਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਸੈਣੀ ਵਲੌ ਦੱਸਿਆ ਗਿਆ ਜਿਲੇ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਵਿੱਚ ਪੜਦੇ ਬੱਚਿਆਂ ਰਾਹੀਂ ਹਰ ਘਰ ਤਕ ਯੁੱਧ ਨਸਿ਼ਆਂ ਵਿਰੁੱਧ ਮਹਿੰਮ ਦਾ ਸੁਨੇਹਾ ਪੁਹੁੰਚਾਇਆ ਜਾਵੇਗਾ। 

ਇਸ ਮੋਕੇ ਯਸ਼ਪਾਲ ਚੌਹਾਨ, ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ, ਡਾਇਰੈਕਟਰ ਕਸ਼ਮੀਰ ਸਿੰਘ ਵਾਹਲਾ,  ਜਗਤ ਪੰਜਾਬੀ ਸਭਾ ਦੇ ਜਨਰਲ ਸਕੱਤਰ ਪਵਨ ਕੁਮਾਰ, ਮੀਤ ਪ੍ਰਧਾਨ ਸਰਵਨ ਸਿੰਘ ਧੰਦਲ, ਸੱਜਨ ਸਿੰਘ ਧੰਦਲ, ਤਜਿੰਦਰ ਸਿੰਘ ਉਰਫ ਸੰਨੀ, ਜਗਤਾਰ ਸਿੰਘ ਸੰਧੂ ਮੈਬਰ ਜੀ ਜੀ ਐਸ, ਜਸਮੀਤ ਸਿੰਘ ਮੈਨੇਜਰ ਗੁਰੂ ਗੋਬਿੰਦ ਸਿੰਘ ਸਕੂਲ, ਰਾਜਵਿੰਦਰ ਸਿੰਘ ਢਿਲੋਂ, ਮੋਹਨ ਲਾਲ, ਚੇਅਰਮੈਨ ਅਰਵਿੰਦ ਖੋਸਲਾ, ਰੇਖਾ ਵਰਮਾ, ਜੋਗਿੰਦਰ ਕੁਮਾਰ ਅੰਗੁਰਾਲਾ, ਕੁਲਦੀਪ ਚੰਦ ਸ਼ਰਮਾ ਪੀ ਸੀ ਐਸ ਸਹਾਇਕ ਕਮਿਸ਼ਨਰ, ਜਿਲਾ ਸਿੱਖਿਆ ਅਫਸਰ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ, ਡੀ ਪੀ ਆਰ ੳ ਹਰਜਿੰਦਰ ਸਿੰਘ ਕਲਸੀ, ਨਵਦੀਪ ਸਿੰਘ, ਚੰਦਨ ਬਲੱਗਨ, ਡਾ ਸਿ਼ਵਾਨੀ ਸਿੰਘ,ਪ੍ਰਦੀਪ ਅਰੌੜਾ ਪਿ੍ਰੰਸੀਪਲ,ਬਲਵਿੰਦਰ ਸਿੰਘ ਗਿੱਲ,ਚੇਅਰਮੈਨ ਸਵਿੰਦਰ ਸਿੰਘ ਗਿੱਲ,ਰਵਿੰਦਰ ਸਿੰਘ ਰਾਜੂ ਆਦਿ ਹਾਜਰ ਸਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Bal Mukand Sharma , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD