Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡਾਂ ‘ਚ ਮੀਟਿੰਗਾਂ

ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬਹਾਮਣਵਾਲਾ, ਤਖਤਮਲਾਣਾ ਅਤੇ ਜੰਮੂਆਣਾ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ

Hardeep Singh Dhillon, Jagdeep Singh Kaka Brar,AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮਲੋਟ,ਗਿੱਦੜਬਾਹਾ,ਸ੍ਰੀ ਮੁਕਤਸਰ ਸਾਹਿਬ , 24 May 2025

Last updated on: May 24, 2025, 17:31 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਗਰੂਕਤਾ ਸਭਾਵਾਂ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕੀਤਾ ਜਾ ਰਿਹਾ ਹੈ। ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬਹਾਮਣਵਾਲਾ, ਤਖਤਮਲਾਣਾ ਅਤੇ ਜੰਮੂਆਣਾ ਵਿੱਚ ਸਮਾਗਮਾਂ ਨੂੰ ਸੰਬੋਧਨ ਕੀਤਾ।

ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਕਾਲੀ ਕਮਾਈ ਨਾਲ ਬਣਾਈਆਂ ਪ੍ਰਾਪਰਟੀਆਂ ਨੂੰ ਰੋਜ਼ਾਨਾ ਦੇ ਆਧਾਰ 'ਤੇ ਬੁਲਡੋਜ਼ਰ ਨਾਲ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰਥਕ ਯਤਨਾਂ ਨਾਲ ਆਮ ਨਾਗਰਿਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਇਸ ਗੱਲੋਂ ਪੂਰੀ ਤਰ੍ਹਾਂ ਆਸਵੰਦ ਹਨ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਦਾ ਜਿਹੜਾ ਟੀਚਾ ਮਿਥਿਆ ਹੈ ਉਸ ਨੂੰ ਪੂਰਾ ਕਰਕੇ ਦਿਖਾਇਆ ਜਾਵੇਗਾ।

ਇਸੇ ਤਰ੍ਹਾਂ ਨਸ਼ਾ ਮੁਕਤੀ ਯਾਤਰਾ ਤਹਿਤ ਹੋ ਰਹੀਆਂ ਇਹਨਾਂ ਜਾਗਰੂਕਤਾ ਸਭਾਵਾਂ ਦੀ ਲੜੀ ਵਿੱਚ  ਵਿਧਾਇਕ  ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਦੇ ਪਿੰਡ ਖਿੜਕੀਆਂਵਾਲਾ, ਆਸਾ ਬੁੱਟਰ ਅਤੇ ਗੁੜੀ ਸੰਗਰ ਵਿੱਚ ਭਰਵੇਂ ਇਕੱਠਾਂ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦਾ ਮੁਕੰਮਲ ਖਾਤਮਾ ਕਰਨ ਦਾ ਇਹ ਸਹੀ ਵੇਲਾ ਹੈ ਜਿਸ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸਾਰੇ ਲੋਕਾਂ ਦੇ ਸਹਿਯੋਗ ਨਾਲ ਨੇਪਰੇ ਚੜਾਇਆ ਜਾਵੇਗਾ। 

ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਮਿਸਾਲੀ ਕਾਰਵਾਈ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਚੇਅਰਮੈਨ ਮਾਰਕਿਟ ਕਮੇਟੀ ਮਲੋਟ ਸ. ਜਸ਼ਨ ਬਰਾੜ ਨੇ ਪਿੰਡ ਮਲੋਟ, ਇੰਨਾਖੇੜਾ, ਵਿਰਕਖੇੜਾ, ਗੁਰ ਕੀ ਅਸਲ ਪਿੰਡਾਂ ਵਿੱਚ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਇਹ ਪ੍ਰਣ ਲਿਆ ਗਿਆ ਹੈ ਕਿ ਨਸ਼ਿਆਂ ਦੇ ਕੋਹੜ ਦਾ ਮੁਕੰਮਲ ਤੌਰ 'ਤੇ ਸਫਾਇਆ ਕਰ ਦਿੱਤਾ ਜਾਵੇਗਾ। 

ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਦੀ ਭਰਪੂਰ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਲੋਕ ਖੁਦ ਨਸ਼ਿਆਂ ਵਰਗੀ ਭੈੜੀ ਲਾਹਣਤ ਦਾ ਸਫਾਇਆ ਕਰਨ ਲਈ ਸਰਗਰਮ ਹਨ। ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ, ਮੋਰਚੇ ਦੇ ਹਲਕਾ ਗਿੱਦੜਬਾਹਾ ਦੇ ਕੋਆਰਡੀਨੇਟਰ ਮਾਧੋ ਦਾਸ ਸਿੰਘ ਖ਼ਾਲਸਾ, ਹਲਕਾ ਮਲੋਟ ਦੇ ਕੋਆਰਡੀਨੇਟਰ ਬਲਰਾਜ ਸਿੰਘ ਸਮੇਤ ਹੋਰ ਆਗੂ ਅਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ‘ਚ ਆਮ ਲੋਕ ਹਾਜ਼ਰ ਸਨ।

 

Tags: Hardeep Singh Dhillon , Jagdeep Singh Kaka Brar , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD