Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ, ਕੁਲਵੰਤ ਸਿੰਘ ਪੰਡੋਰੀ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਮਹਿਲ ਕਲਾਂ , 24 May 2025

Last updated on: May 24, 2025, 18:27 IST

ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਨਸ਼ਾ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ। ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਅਤੇ ਜਾਂ ਫਿਰ ਹੁਣ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ। 

ਇਹ ਪ੍ਰਗਟਾਵਾ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਨੇ ਕੀਤਾ। ਹਲਕਾ ਵਿਧਾਇਕ ਦੀ ਅਗਵਾਈ ਵਿੱਚ ਪਿੰਡ ਮਾਂਗੇਵਾਲ, ਗੁਰਮ ਅਤੇ ਵਜੀਦਕੇ ਖੁਰਦ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਸਫਾਇਆ ਹੋਵੇਗਾ। 

ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਨਿਰਪੱਖ ਹੋ ਕੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ।

ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਨ੍ਹਾਂ ਲੋਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਨ੍ਹਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਨ੍ਹਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਪੁਲਿਸ ਪ੍ਰਸਾਸ਼ਨ ਨੂੰ ਸੂਚਿਤ ਕਰਨ।ਉਹਨਾਂ ਦੀ ਪਹਿਚਾਣ ਨੂੰ ਗੁਪਤ ਰੱਖਿਆ ਜਾਵੇਗਾ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD