Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਜਾਬ ਸਿੱਖਿਆ ਕ੍ਰਾਂਤੀ: ਕਿਸੇ ਵੀ ਬੱਚੇ ਨੂੰ ਗੁਣਵੱਤਾ ਵਾਲੀ ਸਿੱਖਿਆ ਤੋਂ ਵਾਂਝਾ ਨਹੀ ਰਹਿਣ ਦਿੱਤਾ ਜਾਵੇਗਾ: ਵਿਧਾਇਕ ਗੁਰਲਾਲ ਘਨੌਰ

ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਅਲਮਦੀਪੁਰ,ਸਰਾਲਾ ਖੁਰਦ ਵਿਖੇ ਕੀਤੇ ਵਿਕਾਸ ਕਾਰਜ ਲੋਕ ਅਰਪਣ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਘਨੌਰ , 24 May 2025

Last updated on: May 26, 2025, 11:30 IST

ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਪੰਜਾਬ ਸਿੱਖਿਆ ਕ੍ਰਾਂਤੀ ਲਹਿਰ ਰਾਹੀਂ ਸਕੂਲੀ ਬੱਚਿਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਬੱਚੇ ਤੱਕ ਗੁਣਵੱਤਾਪੂਰਨ ਤੇ ਮਿਆਰੀ ਸਿੱਖਿਆ ਪਹੁੰਚਾਉਣ ਲਈ ਵਚਨਬੱਧ ਹੈ। 

ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਉਦਘਾਟਨੀ ਸਮਾਰੋਹ ਮੌਕੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਲਮਦੀਪੁਰ ਨੂੰ 29  ਲੱਖ ਅਤੇ ਸਰਕਾਰੀ ਮਿਡਲ ਸਕੂਲ ਸਰਾਲਾ ਖੁਰਦ ਵਿਖੇ 15 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਸਮਰਪਿਤ ਕੀਤੇ। ਜਿਨ੍ਹਾਂ ਵਿਚ ਸਾਇੰਸ ਪ੍ਰਯੋਗਸ਼ਾਲਾ, ਚਾਰਦਿਵਾਰੀ, ਪ੍ਰਾਇਮਰੀ ਸਕੂਲ ਲਈ ਖੇਡ ਮੈਦਾਨ ਅਤੇ ਸਮਾਰਟ ਕਲਾਸਰੂਮ  ਆਦਿ ਸ਼ਾਮਿਲ ਹਨ।

ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਅੰਦਰ ਸਿੱਖਿਆ ਖੇਤਰ ਵਿਚ ਹੋ ਰਹੀਆਂ ਤਰੱਕੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਤਹਿਤ ਸਰਕਾਰੀ ਸਕੂਲਾਂ ਨੂੰ ਨਵੀਨ ਤਕਨੀਕਾਂ ਨਾਲ ਸੰਵਾਰਿਆ ਜਾ ਰਿਹਾ ਹੈ। ਇਨ੍ਹਾਂ ਯਤਨਾਂ ਰਾਹੀਂ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਕੇ ਬੱਚਿਆਂ ਦੀ ਸਿੱਖਣ ਦੀ ਯੋਗਤਾ ਨੂੰ ਨਿਖਾਰਿਆ ਜਾਵੇਗਾ।ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਕਿਸੇ ਵੀ ਬੱਚੇ ਨੂੰ ਗੁਣਵੱਤਾ ਵਾਲੀ ਸਿੱਖਿਆ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇ।

ਇਸ ਮੌਕੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਅੱਠਵੀਂ, ਦਸਵੀਂ ਜਮਾਤ ਦੇ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਸਨਮਾਨਿਤ ਵੀ ਕੀਤਾ।ਵਿਦਿਆਰਥੀਆ ਵੱਲੋਂ ਲਗਾਈ ਗਈ ਵਿਗਿਆਨ ਪ੍ਰਦਰਸ਼ਨੀ ਵਿੱਚ ਹਲਕਾ ਵਿਧਾਇਕ ਗੁਰਲਾਲ ਘਨੌਰ ਅਤੇ ਹਲਕਾ ਕੋਆਰਡੀਨੇਟਰ ਦੌਲਤ ਰਾਮ ਨੇ ਵਿਦਿਆਰਥੀਆ ਤੋਂ ਪ੍ਰਸ਼ਨ ਵੀ ਪੁੱਛੇ। 

ਸਕੂਲ ਮੁੱਖੀ ਜਸਮਿੰਦਰ ਸਿੰਘ ਨੇ ਮੁੱਖ ਮਹਿਮਾਨ ਵਿਧਾਇਕ ਗੁਰਲਾਲ ਘਨੌਰ ਸਮੇਤ ਹੋਰ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ  ਬੀ ਐਨ ਓ ਹਰਮਿੰਦਰ ਕੌਰ, ਬੀਪੀਈਓ ਸੁਰਜੀਤ ਸਿੰਘ , ਸਕੂਲ ਮੁਖੀ ਜਸਮਿੰਦਰ ਸਿੰਘ , ਪ੍ਰਿੰਸੀਪਲ ਸੈਕੰਡਰੀ ਸਕੂਲ ਉਲਾਣਾ, ਪ੍ਰਿੰਸੀਪਲ ਸੈਕੰਡਰੀ ਸਕੂਲ ਚਪੜ, ਸਾਰਲਾ ਸਕੂਲ ਇੰਚਾਰਜ ਸੁਖਵੀਰ ਸਿੰਘ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਦਰਸ਼ਨ ਸਿੰਘ ਮੰਜੋਲੀ, ਹਰਚਰਨ ਸਿੰਘ ਸਰਪੰਚ ਸੋਟਾ, ਸਰਪੰਚ ਗੁਰਪ੍ਰੀਤ ਸਿੰਘ ਸਰਾਲਾ ਕਲਾ, ਸਰਪੰਚ ਪੰਮਾ ਕਪੂਰੀ, ਵਿਕਸੀ ਚੱਪੜ, ਦਵਿੰਦਰ ਸਿੰਘ ਸਰਪੰਚ ਮਾੜੀਆਂ, ਗੁਰਧਿਆਨ ਸਿੰਘ ਸਰਪੰਚ ਮਾੜੀਆ ਹਰਪਾਲਾ, ਸੋਨੂੰ ਸਰਪੰਚ ਸਰਾਲਾ ਕਲਾ, ਗੁਰਦੀਪ ਸਿੰਘ ਵਿਕਸੀ ਚੱਪੜ, ਸਰਪੰਚ ਪਿੰਡ ਅਲੰਮਦੀਪੁਰ, ਸਰਪੰਚ ਪਿੰਡ ਨਸੀਰਪੁਰ, ਪੰਚ ਹਰਪ੍ਰੀਤ ਸਿੰਘ, ਦਰਸ਼ਨ ਸਿੰਘ ਪੰਚ, ਸੁਖਵਿੰਦਰ ਸਿੰਘ, ਅਮਰੀਕ ਸਿੰਘ ਪੰਚ, ਮੁਨੀਸ਼ ਪੰਚ, ਗੁਰਵਿੰਦਰ ਸਿੰਘ, ਰਵਿੰਦਰ ਸਿੰਘ, ਬਲਕਾਰ ਸਿੰਘ, ਚਰਨਜੀਤ ਰੋਡਾ, ਗੱਜਣ ਸਿੰਘ, ਅਧਿਆਪਕ ਅਮਨਦੀਪ ਸਿੰਘ, ਰਮਨਦੀਪ ਕੌਰ, ਇਕਬਾਲ ਸਿੰਘ, ਸਤਿੰਦਰ ਸਿੰਘ ਅਧਿਆਪਕ, ਸਰਪੰਚ ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ,ਬਾਬਾ ਕੇਸਰ ਸਿੰਘ, ਪ੍ਰੀਤ ਸਿੰਘ,ਐਸ ਐਮਸੀ ਕਮੇਟੀ, ਪਤਵੰਤੇ ਸੱਜਣ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਰਪੰਚ, ਪੰਚ, ਪ੍ਰੋਗਰਾਮ ਵਿਭਾਗ ਕੋਆਰਡੀਨੇਟਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਤੇ ਪਿੰਡ ਵਾਸੀ ਮੌਜੂਦ ਸਨ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD