Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਜੈਤੋ ਦੇ ਪਿੰਡ ਬਿਸ਼ਨੰਦੀ , ਗੁੰਮਟੀ ਖੁਰਦ ਅਤੇ ਰਾਮਗੜ੍ਹ ਵਿਖੇ ਸਮਾਗਮਾਂ ਦਾ ਆਯੋਜਨ

ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਬਣਾਉਣ ਲਈ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹੈ-ਵਿਧਾਇਕ ਅਮੋਲਕ ਸਿੰਘ

Amolak Singh, Jaitu, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜੈਤੋ , 24 May 2025

Last updated on: May 26, 2025, 11:40 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਵਿਚ ਨੌਜਵਾਨ ਅਤੇ ਆਮ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ ਅਤੇ ਨਸ਼ਾ ਤਸਕਰਾਂ ਤੇ ਸ਼ਿਕੰਜਾ ਕੱਸਣ ਲਈ ਪ੍ਰਸ਼ਾਸਨ , ਪੁਲਿਸ ਦਾ ਸਾਥ ਵੀ ਦੇ ਰਹੇ ਹਨ। ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ।

ਇਹ ਪ੍ਰਗਟਾਵਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਹਲਕੇ ਦੇ ਪਿੰਡ ਬਿਸ਼ਨੰਦੀ , ਗੁੰਮਟੀ ਖੁਰਦ ਅਤੇ ਰਾਮਗੜ੍ਹ ਵਿਖੇ ਕਰਵਾਏ ਗਏ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕਰਨ ਮੌਕੇ ਕੀਤਾ ਗਿਆ।  ਇਸ ਮੌਕੇ ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦੀ ਇਹ ਇਕ ਅਜਿਹਾ ਸ਼ਲਾਘਯੋਗ ਕਦਮ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। 

ਉਨ੍ਹਾਂ ਕਿਹਾ ਨਸ਼ਿਆ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨੌਜਵਾਨਾਂ, ਸਮਾਜਿਕ ਸੰਗਠਨਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਦੀ ਲੋੜ ਹੈ। ਜਿਸ ਕੰਮ ਵਿਚ ਲੋਕਾਂ ਦੀ ਭਾਗੀਦਾਰੀ ਹੋਵੇ ਉਸ ਵਿਚ ਜਿੱਤ ਯਕੀਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ।

ਉਨ੍ਹਾਂ  ਪਿੰਡਾਂ ਦੇ  ਵਸਨੀਕਾਂ  ਨੂੰ ਇਹ ਅਪੀਲ ਵੀ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਦਾ ਕੋਈ ਵੀ ਸਾਥ ਨਾ ਦੇਵੇ ਅਤੇ ਜੇਕਰ ਇਸ ਤਰ੍ਹਾਂ ਦਾ ਕੋਈ ਵੀ ਅਜਿਹਾ ਕੇਸ ਸਾਹਮਣੇ ਆਉਂਦਾ ਹੈ ਤਾਂ, ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ । ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਕਿ ਪਿੰਡ ਵਿਚ ਨਸ਼ਾ ਤਸਕਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸੇ ਵੀ ਨਸ਼ਾ ਤਸਕਰ ਦਾ ਕਿਸੇ ਵੱਲੋ ਵੀ ਸਾਥ ਨਹੀਂ ਦਿੱਤਾ ਜਾਵੇਗਾ।

ਇਸ ਮੌਕੇ ਇਸ ਮੌਕੇ ਉੱਪ ਮੰਡਲ ਮੈਜਿਸਟਰੇਟ  ਸ੍ਰੀ ਸੂਰਜ ਕੁਮਾਰ , ਬੀ.ਡੀ.ਪੀ.ਓ ਇਕਬਾਲ ਸਿੰਘ ਸੰਧੂ, ਡੀ.ਐਸ.ਪੀ. ਸ਼੍ਰੀ ਸੁਖਦੀਪ ਸਿੰਘ, ਐਸ.ਐਚ.ਓ ਸ੍ਰੀ ਗੁਰਲਾਲ ਸਿੰਘ, ਏ.ਐਸ.ਆਈ ਭੁਪਿੰਦਰ ਸਿੰਘ, ਏ.ਐਸ.ਆਈ ਹਰਪਾਲ ਸਿੰਘ, ਐਸ.ਐਮ. ਓ. ਸੀ.ਐਚ.ਸੀ ਬਾਜਾਬਖਾਨਾ ਡਾ. ਸਨਮੀਤ ਸਿੰਘ, ਨੋਡਲ ਅਫਸਰ ਕਰਨਦੀਪ ਸਿੰਘ, , ਪੰਚਾਇਤ ਸੈਕਟਰੀ ਹਰਵਿੰਦਰ ਸਿੰਘ, ਪੰਚਾਇਤ ਸੈਕਟਰੀ ਰਵੀ ਅਗਰਵਾਲ, ਸਰਪੰਚ ਕੁਲਵਿੰਦਰ ਕੌਰ, ਸਰਪੰਚ ਰਾਮ ਕ੍ਰਿਸ਼ਨ, ਸਰਪੰਚ ਮਨਦੀਪ ਸਿੰਘ ਰਾਮਗੜ੍ਹ, ਕੋਆਪਰੇਟਿਵ ਸੈਕਟਰੀ ਸੁਖਪ੍ਰੀਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਪ੍ਰਭਦੀਪ ਚਾਵਲਾ, ਇੰਚਾਰਜ ਨਸ਼ਾ ਵਿਰੋਧੀ ਸੈਲ ਨਰਿੰਦਰਪਾਲ ਸਿੰਘ ਰਾਮੇਆਣਾ, ਮਾਸ ਮੀਡੀਆ ਅਫਸਰ ਸੋਹਨਦੀਪ ਸਿੰਘ, ਮੋਟੀਵੇਸ਼ਨ ਸਪੀਕਰ ਅਮਨਦੀਪ ਕੌਰ, , ਰਣਜੀਤ ਸਿੰਘ, ਬਲਰਾਜ ਸਿੰਘ, ਯਾਦਵਿੰਦਰ ਸਿੰਘ, ਜਸਮੱਤ ਸਿੰਘ, ਸੀ. ਐਚ.ਓ ਪਰਮਜੀਤ ਕੌਰ ਅਤੇ  ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD